ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ੀਰਕਪੁਰ ਦੀ ਵੀ ਆਈ ਪੀ ਰੋਡ ਤੇ ਚੱਲ ਰਹੇ ਸੀਵਰੇਜ ਦੇ ਕੰਮ ਦਾ ਜਾਇਜ਼ਾ

ਜ਼ੀਰਕਪੁਰ, 19 ਫ਼ਰਵਰੀ, 2025: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਅੱਜ ਜ਼ੀਰਕਪੁਰ ਦੀ ਵੀ ਆਈ ਪੀ ਰੋਡ ਤੇ ਚੱਲ ਰਹੇ ਸੀਵਰੇਜ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਇਸ ਮੌਕੇ ਰੈਜ਼ੀਡੈਂਟ ਵੈਲਫ਼ੇਅਰ ਐਸੋਸੀਏਸ਼ਨਾਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਵੀ ਸੁਣੀਆਂ।

       ਏ ਡੀ ਸੀ ਧਾਲੀਵਾਲ ਨੇ ਦੱਸਿਆ ਕਿ ਜ਼ੀਰਕਪੁਰ ਦੀ ਵੀ ਆਈ ਪੀ ਰੋਡ ਤੇ ਪੁਰਾਣੀ ਸੀਵਰ ਲਾਈਨ ਨੂੰ ਬਦਲਣ ਦਾ ਕੰਮ ਚੱਲ ਰਿਹਾ ਹੈ, ਕਿਉਂ ਜੋ ਇਹ ਲਾਈਨ ਸੀਵਰ ਦੇ ਜ਼ਿਆਦਾ ਵਹਾਅ ਨੂੰ ਸਹਿਣ ਦੇ ਅਸਮਰੱਥ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਪਾਸੋਂ ਐਮ ਸੀ ਜ਼ੀਰਕਪੁਰ ਵੱਲੋਂ ਕਰਵਾਏ ਜਾ ਰਹੇ ਇਸ ਕੰਮ ਦਾ 70 ਫ਼ੀਸਦੀ ਹਿੱਸਾ ਪੂਰਾ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅੱਜ ਕੰਮ ਦਾ ਜਾਇਜ਼ਾ ਲੈਣ ਮੌਕੇ
ਸੀਵਰੇਜ ਬੋਰਡ ਅਧਿਕਾਰੀਆਂ ਨੂੰ ਬਾਕੀ ਦਾ ਕੰਮ ਜਲਦ ਪੂਰਾ ਕਰਨ ਅਤੇ ਉਸ ਤੋਂ ਬਾਅਦ ਐਮ ਸੀ ਨੂੰ ਇਸ ਥਾਂ ਤੇ ਸੜਕ ਦੀ ਮੁਰੰਮਤ ਕਰਵਾ ਕੇ ਆਮ ਲੋਕਾਂ ਨੂੰ ਜਲਦ ਰਾਹਤ ਦੇਣ ਲਈ ਕਿਹਾ ਗਿਆ।
     ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਅੱਜ ਦਿਨ ਵੇਲੇ ਨਗਰ ਕੌਂਸਲ ਅਤੇ ਸੀਵਰੇਜ ਬੋਰਡ ਅਧਿਕਾਰੀਆਂ ਵੱਲੋਂ ਰੈਜ਼ੀਡੈਂਟ ਵੈਲਫ਼ੇਅਰ ਐਸੋਸੀਏਸ਼ਨਾਂ ਨਾਲ ਮੀਟਿੰਗ ਕਰਕੇ, ਉਨ੍ਹਾਂ ਨੂੰ ਕਿਹਾ ਗਿਆ ਕਿ ਆਪਣੀਆਂ-ਆਪਣੀਆਂ ਸੁਸਾਇਟੀਆਂ ਦੇ ਸੀਵਰ ਦਾ ਡਿਸਪੋਜ਼ਲ ਰਾਤ 11 ਵਜੇ ਤੋਂ ਸਵੇਰੇ 7 ਵਜੇ ਦਰਮਿਆਨ ਹੀ ਕਰਨ ਕਿਉਂ ਜੋ ਦਿਨ ਵੇਲੇ ਸੀਵਰ ਲਾਈਨ ਤੇ ਲੋੜ ਜ਼ਿਆਦਾ ਹੋਣ ਕਾਰਨ ਪਾਣੀ ਓਵਰ ਫਲੋਅ ਕਰ ਜਾਂਦਾ ਹੈ।
     ਵਧੀਕ ਡਿਪਟੀ ਕਮਿਸ਼ਨਰ ਨੇ ਰੈਜ਼ੀਡੈਂਟ ਵੈਲਫ਼ੇਅਰ ਐਸੋਸੀਏਸ਼ਨਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੀਵਰ ਲਾਈਨ ਦਾ ਕੰਮ ਹਰ ਹਾਲਤ ਵਿੱਚ 15 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ ਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਨਿਕਾਸੀ ਪਾਣੀ ਨਾਲ ਸਬੰਧਤ ਕੋਈ ਮੁਸ਼ਕਿਲ ਨਹੀਂ ਆਵੇਗੀ।