
ਵੋਕੇਸ਼ਨਲ ਟੀਚਰ 23 ਨੂੰ ਖਜ਼ਾਨਾ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ।
ਨਵਾਂਸ਼ਹਿਰ- ਐਨਐਸਕਿਆਊਐਫ ਵੋਕੇਸ਼ਨਲ ਟੀਚਰਜ਼ ਪਿਛਲੇ 10 ਸਾਲਾਂ ਤੋਂ ਸਰਕਾਰ ਤੋ ਆਪਣੀਆਂ ਮੰਗਾਂ ਪੂਰੀਆ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਆਮ ਆਦਮੀ ਪਾਰਟੀ ਨੇ ਆਪਣੇ ਮੈਨੀਫੈਸਟੋ ਵਿੱਚ ਕੱਚੇ ਮੁਲਾਜਮ ਪੱਕੇ ਕਰਨ ਦਾ ਵਾਅਦਾ ਕਰਕੇ ਆਪਣੀ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਪਰ ਇਸ ਸਰਕਾਰ ਦੇ 3 ਸਾਲ ਪੂਰੇ ਹੋਣ ਤੋ ਬਾਅਦ ਵੀ ਵੋਕੇਸ਼ਨਲ ਟੀਚਰ ਆਊਟਸੋਰਸ ਸਕੀਮ ਅਧੀਨ ਵੱਖ-ਵੱਖ ਕੰਪਨੀਆਂ ਵੱਲੋ ਕੀਤੇ ਜਾ ਰਹੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ।
ਨਵਾਂਸ਼ਹਿਰ- ਐਨਐਸਕਿਆਊਐਫ ਵੋਕੇਸ਼ਨਲ ਟੀਚਰਜ਼ ਪਿਛਲੇ 10 ਸਾਲਾਂ ਤੋਂ ਸਰਕਾਰ ਤੋ ਆਪਣੀਆਂ ਮੰਗਾਂ ਪੂਰੀਆ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਆਮ ਆਦਮੀ ਪਾਰਟੀ ਨੇ ਆਪਣੇ ਮੈਨੀਫੈਸਟੋ ਵਿੱਚ ਕੱਚੇ ਮੁਲਾਜਮ ਪੱਕੇ ਕਰਨ ਦਾ ਵਾਅਦਾ ਕਰਕੇ ਆਪਣੀ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਪਰ ਇਸ ਸਰਕਾਰ ਦੇ 3 ਸਾਲ ਪੂਰੇ ਹੋਣ ਤੋ ਬਾਅਦ ਵੀ ਵੋਕੇਸ਼ਨਲ ਟੀਚਰ ਆਊਟਸੋਰਸ ਸਕੀਮ ਅਧੀਨ ਵੱਖ-ਵੱਖ ਕੰਪਨੀਆਂ ਵੱਲੋ ਕੀਤੇ ਜਾ ਰਹੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ। ਇਸ ਸਰਕਾਰ ਨੇ ਤਨਖਾਹ ਵਾਧਾ ਅਤੇ ਆਊਟਸੋਰਸ ਕਾਮਿਆ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਵੀ ਐਨ. ਐਸ. ਕਿਊ. ਐਫ. ਵੋਕੇਸ਼ਨਲ ਟੀਚਰ ਬਹੁਤ ਘੱਟ ਤਨਖਾਹਾਂ ਤੇ ਆਪਣੇ ਘਰਾਂ ਤੋ 100-100 ਕਿਲੋਮੀਟਰ ਦੂਰ ਪਿਛਲੇ 10 ਸਾਲਾਂ ਤੋ ਨੌਕਰੀ ਕਰ ਰਹੇ ਹਨ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਨ ਐਸ ਕਿਆਊ ਐਫ ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਦੇ ਜ਼ਿਲ੍ਹਾ ਸ਼ਭਸ ਸਿੰਘ ਦੇ ਪ੍ਰਧਾਨ ਰਣਜੀਤ ਸਿੰਘ ਨੇ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਵਿਧਾਨ ਸਭਾ ਵਿੱਚ ਕਈ ਬਿਆਨ ਵੀ ਦਿੱਤੇ ਗਏ ਕਿ ਕੰਪਨੀਆ ਵੱਲੋ ਮੁਲਾਜ਼ਮਾ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਅਸੀ ਇਹ ਸਭ ਬੰਦ ਕਰਕੇ ਇਹਨਾਂ ਨੂੰ ਪੱਕੇ ਕਰਾਂਗੇ। ਵੋਕੇਸ਼ਨਲ ਟੀਚਰਾਂ ਵੱਲੋ ਪਿਛਲੇ 3 ਸਾਲਾਂ ਵਿੱਚ ਸਿੱਖਿਆ ਮੰਤਰੀ , ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਅਤੇ ਹੋਰ ਕਈ ਕੈਬਿਨਟ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ| ਪਰ ਇਹਨਾਂ ਮੀਟਿੰਗਾਂ ਵਿੱਚ ਕੋਈ ਇਹਨਾਂ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਨਹੀ ਕੀਤਾ ਗਿਆ।
ਉਨ੍ਹਾਂ ਕਿਹਾ ਕਿ 6 ਫਰਵਰੀ 2025 NSQF ਵੋਕੇਸ਼ਨਲ ਟੀਚਰਜ਼ ਫਰੰਟ ਵੱਲੋਂ ਸਿੱਖਿਆ ਵਿਭਾਗ ਦਾ ਘਿਰਾਓ ਕੀਤਾ ਗਿਆ 13 ਫਰਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਸੀ ਕਿ ਤਨਖਾਹ ਵਾਧੇ ਸਬੰਧੀ ਉਨ੍ਹਾਂ ਦਾ ਮੰਗ ਪੱਤਰ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਭੇਜ ਦਿੱਤਾ ਗਿਆ ਹੈ। ਵੋਕੇਸ਼ਨਲ ਟੀਚਰਜ਼ ਫਰੰਟ ਵਲੋਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦੀ ਤਨਖਾਹ ਵਾਧੇ ਅਤੇ ਪਾਲਿਸੀ ਲਈ ਕੋਈ ਪੁੱਖਤਾ ਪ੍ਬੰਧ ਕੀਤੇ ਜਾਣ।
