ਬੱਚਿਆਂ ਨੂੰ ਪੋਕਸੋ ਐਕਟ ਸਬੰਧੀ ਜਾਗਰੂਕ ਕੀਤਾ -ਆਂਚਲ ਧੀਰ

ਨਵਾਂਸ਼ਹਿਰ- ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ ਏ ਐਸ ਨਗਰ ਤੋਂ ਪ੍ਰਾਪਤ ਹੁਕਮਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਾਣਯੋਗ ਪ੍ਰੀਆ ਸੂਦ ਅਤੇ ਡਾਕਟਰ ਅਮਨਦੀਪ ਸੀਜੇਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਪੈਰਾਲੀਗਲ ਵਲੰਟੀਅਰ ਵਾਸਦੇਵ ਪਰਦੇਸੀ ਅਤੇ ਦੇਸ ਰਾਜ ਬਾਲੀ ਵਲੋਂ ਸਰਕਾਰੀ ਸਮਾਰਟ ਹਾਈ ਸਕੂਲ ਪਿੰਡ ਅਲਾਚੌਰ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ।

ਇਸ ਸੈਮੀਨਾਰ ਵਿੱਚ ਮਾਨਯੋਗ ਮੈਡਮ ਆਂਚਲ ਧੀਰ ਟ੍ਰੇਨਿੰਗ ਜੁਡੀਸ਼ੀਅਲ ਅਫਸਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਇਸ ਮੌਕੇ ਉਹਨਾਂ ਸੰਬੋਧਨ ਕਰਦਿਆਂ ਪੋਕਸੋ ਐਕਟ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਬੱਚਿਆਂ ਨੂੰ ਕੋਈ ਤੰਗ ਪ੍ਰੇਸਾਨ ਕਰਦਾ ਹੈ, ਸਰੀਰਕ ਤੌਰ ਤੇ ਗ਼ਲਤ ਤਰੀਕੇ ਨਾਲ ਛੇੜਛਾੜ ਕਰਦਾ ਹੈ, ਕੋਈ ਅਸ਼ਲੀਲ ਵੀਡੀਓ ਦਿਖਾਉਂਦਾ ਹੈ,ਗਲਤ ਮੈਸੇਜ ਕਰਦਾ ਹੈ, ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰਦਾ ਹੈ ਜਾਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵੇਲੇ ਬੱਚੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਨੂੰ ਜ਼ਰੂਰ ਦੱਸਣ, ਜਾਂ ਬੱਚਿਆਂ ਦੇ ਹੈਲਪ ਲਾਈਨ ਨੰਬਰ 1098 ਤੇ ਕਾਲ ਕਰਕੇ ਮਦਦ ਲੈ ਸਕਦੇ ਹਨ|
 ਉਨਾਂ ਸੰਬੋਧਨ ਕਰਦਿਆਂ ਬੱਚਿਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ,ਬਾਲ ਵਿਆਹ,ਬਾਲ ਮਜ਼ਦੂਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ਬਾਰੇ ਵੀ ਜਾਣਕਾਰੀ ਦਿੱਤੀ।ਇਸ ਮੌਕੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਪੀਐਲਵੀ ਵਾਸਦੇਵ ਪਰਦੇਸੀ ਦੇਸ ਰਾਜ ਵਾਲੀ ਤੋਂ ਇਲਾਵਾ ਸਕੂਲ ਸਟਾਫ ਬਿੰਬਰ ਮੁੱਖ ਅਧਿਆਪਕ ਸੰਜੀਵ ਕੁਮਾਰ ,ਸੁਖਵੰਤ ਕੌਰ ,ਸੁਰਿੰਦਰ ਪਾਲ ,ਰੀਤੂ ਸਰੀਨ ,ਸੋਨੀਆ ਬਾਲੀ, ਡਿੰਪੀ ਖੁਰਾਨਾ, ਸਾਕਸ਼ੀ ਸਰੀਨ ,ਸੁਖਵਿੰਦਰ ਕੌਰ ,ਸੰਦੀਪ ਕੌਰ, ਮਨਪ੍ਰੀਤ, ਬਬੀਤਾ ,ਕਰਿਸ਼ਮਾ ,ਨਵਜੋਤ ਕੌਰ ਆਦਿ ਅਤੇ ਵਿਦਿਆਰਥੀ ਹਾਜ਼ਰ ਸਨ।