ਸਰਬੱਤ ਦਾ ਭਲਾ ਟਰੱਸਟ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਦਿਨਾ ਕੌਮੀ ਕਾਨਫਰੰਸ ਅੱਜ ਤੋਂ

ਪਟਿਆਲਾ, 20 ਫ਼ਰਵਰੀ- ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਕਰਨ ਵਾਲੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਸੰਨੀ ਉਬਰਾਏ ਵਿਵੇਕ ਸਦਨ, ਐਡਵਾਂਸ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼, ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਦਿਨਾਂ ਕੌਮੀ ਕਾਨਫਰੰਸ ਕਰਵਾਈ ਜਾ ਰਹੀ ਹੈ।

ਪਟਿਆਲਾ, 20 ਫ਼ਰਵਰੀ- ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਕਰਨ ਵਾਲੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਟਰੱਸਟ ਦੇ ਬਾਨੀ ਡਾ.
ਐਸ.ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਸੰਨੀ ਉਬਰਾਏ ਵਿਵੇਕ ਸਦਨ, ਐਡਵਾਂਸ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼, ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਦਿਨਾਂ ਕੌਮੀ ਕਾਨਫਰੰਸ ਕਰਵਾਈ ਜਾ ਰਹੀ ਹੈ।  
''ਸਮਕਾਲੀ ਪੰਜਾਬੀ ਅਧਿਐਨ ਅਤੇ ਖੋਜ: ਪ੍ਰਤਿਭਾ, ਦ੍ਰਿਸ਼ਟੀ ਅਤੇ ਭਵਿੱਖਲੀ ਦਿਸ਼ਾ'' ਵਿਸ਼ੇ 'ਤੇ 21 ਤੋਂ 23 ਫ਼ਰਵਰੀ ਤਕ ਚੱਲਣ ਵਾਲੀ ਇਸ ਕਾਨਫਰੰਸ ਬਾਰੇ ਜਾਣਕਾਰੀ ਦਿੰਦਿਆਂ ਡਾ.ਐਸ.ਪੀ.ਸਿੰਘ ਉਬਰਾਏ ਨੇ ਦੱਸਿਆ ਕਿ ਇਸ ਕਾਨਫਰੰਸ ਦਾ ਮੁੱਖ ਉਦੇਸ਼ ਪੰਜਾਬੀ ਸਾਹਿਤ ਵਿੱਚ ਆ ਰਹੀਆਂ ਨਵੀਆਂ ਧਾਰਾਵਾਂ, ਆਧੁਨਿਕ ਸਮਾਜ ਵਿੱਚ ਪੰਜਾਬੀ ਭਾਸ਼ਾ ਦੀ ਸਥਿਤੀ, ਮੀਡੀਆ ਅਤੇ ਟੈਕਨੋਲੋਜੀ ਦੀ ਭਾਸ਼ਾ ਤੇ ਸੰਸਕ੍ਰਿਤੀ ਉੱਤੇ ਅਸਰ, ਵਿਦਿਆਰਥੀਆਂ ਅਤੇ ਖੋਜੀਆਂ ਵੱਲੋਂ ਨਵੇਂ ਖੋਜ ਮਾਪਦੰਡ, ਪੰਜਾਬੀ ਭਾਸ਼ਾ ਬਾਰੇ ਨਵੀਆਂ ਨੀਤੀਆਂ ਤੋਂ ਇਲਾਵਾ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬੀ ਦੀ ਪਹਿਚਾਣ ਨੂੰ ਹੋਰ ਵਧਾਉਣਾ ਹੈ। 
ਉਨਾਂ ਇਹ ਵੀ ਦੱਸਿਆ ਕਿ ਇਸ ਕਾਨਫਰੰਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ,ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਦਿੱਲੀ ਯੂਨੀਵਰਸਿਟੀ ਦਿੱਲੀ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਜੰਮੂ ਯੂਨੀਵਰਸਿਟੀ ਜੰਮੂ, ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ ਧਰਮਸ਼ਾਲਾ, ਕੁਰੂਕਸ਼ੇਤਰ ਯੂਨੀਵਰਸਿਟੀ ਤੇ ਸੈਂਟਰਲ ਯੂਨੀਵਰਸਿਟੀ ਬਠਿੰਡਾ ਦੇ ਵਿਸ਼ਾ ਮਾਹਿਰ, ਵਿਦਵਾਨ ਤੇ ਖ਼ੋਜੀ ਵਿਦਿਆਰਥੀ ਭਾਗ ਲੈਣਗੇ। 
ਉਨ੍ਹਾਂ ਦੱਸਿਆ ਕਿ ਕਾਨਫਰੰਸ 'ਚ ਆਉਣ ਵਾਲੇ ਮਹਿਮਾਨਾਂ ਦੀ ਰਿਹਾਇਸ਼ ਤੇ ਖਾਣੇ ਦਾ ਪ੍ਰਬੰਧ ਟਰੱਸਟ ਵੱਲੋਂ ਕੀਤਾ ਜਾਵੇਗਾ। ਡਾ. ਉਬਰਾਏ ਅਨੁਸਾਰ ਇਹ ਕੌਮੀ ਕਾਨਫਰੰਸ ਅਕਾਦਮਿਕ ਵਿਅਕਤੀਆਂ, ਵਿਦਿਆਰਥੀਆਂ, ਲੇਖਕਾਂ ਤੇ ਖੋਜੀਆਂ ਨੂੰ ਅਜਿਹਾ ਮੰਚ ਪ੍ਰਦਾਨ ਕਰੇਗੀ ਜਿੱਥੇ ਉਹ ਪੰਜਾਬੀ ਅਧਿਐਨ ਦੇ ਵਿਭਿੰਨ ਪਹਿਲੂਆਂ ਤੇ ਵਿਚਾਰ ਵਟਾਂਦਰਾ ਕਰ ਸਕਣਗੇ, ਜਿਸ ਨਾਲ ਪੰਜਾਬੀ ਖੋਜ ਅਤੇ ਅਧਿਐਨ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ।