ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਅਮਨ ਯੂਐਸਏ ਦੇ ਸਹਿਯੋਗ ਨਾਲ ਲੋੜਵੰਦ ਨੂੰ ਵੀਲ੍ਹ ਚੇਅਰ ਭੇਟ ਕੀਤੀ
ਗੜ੍ਹਸ਼ੰਕਰ 21 ਫਰਵਰੀ-ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਵੱਲੋਂ ਸਮਾਜ ਸੇਵੀ ਅਤੇ ਜਨਵਾਦੀ ਇਸਤਰੀ ਸਭਾ ਦੀ ਸੂਬਾਈ ਆਗੂ ਬੀਬੀ ਸੁਭਾਸ਼ ਮੱਟੂ ਦੇ ਜਨਮ ਦਿਨ ਮੌਕੇ ਅਮਨ ਯੂਐਸਏ ਦੇ ਵਿਸ਼ੇਸ਼ ਸਹਿਯੋਗ ਨਾਲ ਅੱਜ ਸ਼ਹੀਦ-ਏ-ਆਜਮ ਸ. ਭਗਤ ਸਿੰਘ ਦੇ ਸਮਾਰਕ ਵਿਖੇ ਇਕ ਜ਼ਰੂਰਤਮੰਦ ਵਿਅਕਤੀ ਨੂੰ ਵੀਲ ਚੇਅਰ ਭੇਟ ਕੀਤੀ ਗਈ।

ਇਸ ਮੌਕੇ ਟਰੱਸਟ ਦੇ ਪ੍ਰਧਾਨ ਦਰਸ਼ਨ ਸਿੰਘ ਮੱਟੂ ਨੇ ਦੱਸਿਆ ਕਿ ਟਰੱਸਟ ਦੀ ਚੇਅਰਪਰਸਨ ਬੀਬੀ ਸੁਭਾਸ਼ ਮੱਟੂ ਦੇ ਜਨਮ ਦਿਵਸ ਮੌਕੇ ਅਮਨ ਯੂਐਸਏ ਦੇ ਵਿਸ਼ੇਸ਼ ਸਹਿਯੋਗ ਨਾਲ ਗੜ੍ਹਸ਼ੰਕਰ ਦੇ ਜੋਗਿੰਦਰ ਪਾਲ ਨੂੰ ਵੀਲ ਚੇਅਰ ਦਿੱਤੀ ਗਈ ਹੈ। ਇਸ ਮੌਕੇ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿ ਰਾਜੂ ਬ੍ਰਦਰਜ਼ ਯੂਕੇ ਦੇ ਸਹਿਯੋਗ ਨਾਲ ਟਰੱਸਟ ਵੱਲੋਂ ਲਗਾਤਾਰ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ।
ਇਸ ਮੌਕੇ ਦਰਸ਼ਨ ਸਿੰਘ ਮੱਟੂ, ਬੀਬੀ ਸੁਭਾਸ਼ ਮੱਟੂ, ਹੈਪੀ ਸਾਧੋਵਾਲ, ਲਖਵਿੰਦਰ ਲੱਕੀ, ਪ੍ਰੀਤ ਪਾਰੋਵਾਲ, ਸੰਤੋਖ ਸਿੰਘ , ਮਨਜੀਤ ਸਿੰਘ, ਲਵਪ੍ਰੀਤ ਸਿੰਘ, ਜਸਪ੍ਰੀਤ ਸਿੰਘ ਅਤੇ ਕਮਲਦੇਵ ਆਦਿ ਹਾਜ਼ਰ ਸਨ।