ਪਿੰਡ ਮੰਗੂਵਾਲ ਵਿੱਚ " ਨਸ਼ਾ ਮੁਕਤ ਭਾਰਤ ਅਭਿਆਨ " ਤਹਿਤ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕਰਿਤ ਮੁੜ ਵਸੇਵਾ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਮੰਗੂਵਾਲ ਦੇ ਪੰਚਾਇਤ ਘਰ ਵਿੱਚ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਪਿੰਡ ਮੰਗੂਵਾਲ ਦੀ ਸਰਪੰਚ ਸ਼੍ਰੀ ਮਤੀ ਜਸਵੀਰ ਕੌਰ ਨੇ ਕੀਤੀ।

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕਰਿਤ ਮੁੜ ਵਸੇਵਾ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਮੰਗੂਵਾਲ ਦੇ ਪੰਚਾਇਤ ਘਰ ਵਿੱਚ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਪਿੰਡ ਮੰਗੂਵਾਲ ਦੀ ਸਰਪੰਚ ਸ਼੍ਰੀ ਮਤੀ ਜਸਵੀਰ ਕੌਰ ਨੇ ਕੀਤੀ।
  ਸ਼੍ਰੀ ਮਤੀ ਕਮਲਜੀਤ ਕੌਰ ਕੌਂਸਲਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆ ਰੈੱਡ ਕਰਾਸ ਵਲੋਂ ਕੀਤੀਆ ਜਾ ਰਹੀਆਂ ਗਤੀਵਿਧੀਆਂ ਵਾਰੇ ਵਿਸਥਾਰ ਪੂਰਵਕ ਦੱਸਿਆ। ਉਨ੍ਹਾਂ ਨੇ ਭਾਰਤ ਅਤੇ ਪੰਜਾਬ ਵਿੱਚ ਨਸ਼ੇ ਦੇ ਆਦੀ ਲੋਕਾਂ ਦੇ ਅੰਕੜੇ ਦੇ ਕੇ ਦੱਸਿਆ ਕਿ ਕਿੰਨੀ ਵੱਡੀ ਗਿਣਤੀ ਵਿੱਚ ਨੌਜਵਾਨ ਨਸ਼ੇ ਦੀ ਲਪੇਟ ਵਿੱਚ ਆ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਇਹ ਨਤੀਜੇ ਨਿਕਲ ਕੇ ਆ ਰਹੇ ਹਨ ਕਿ ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ੇ ਦੇ ਆਦੀ ਨੌਜਵਾਨ, ਛੋਟੀ ਉਮਰ ਵਿੱਚ ਨਸ਼ੇ ਦੀ ਦਲਦਲ ਵਿੱਚ ਫਸ ਰਹੇ ਹਨ। ਇਸ ਕਰਕੇ ਵਿਦਿਆਰਥੀਆਂ ਨੂੰ ਸਕੂਲ ਦੀ ਪੜ੍ਹਾਈ ਦੇ ਨਾਲ-ਨਾਲ ਨਸ਼ਿਆਂ ਵਾਰੇ ਵੀ ਜਾਣਕਾਰੀ ਦੇਣੀ ਜਰੂਰੀ ਹੈ। 
ਉਨ੍ਹਾਂ ਨੇ ਵਿਚਾਰ ਸਾਂਝੇ ਕਰਦਿਆ ਕਿਹਾ ਕਿ ਛੋਟੀ ਉਮਰ ਵਿੱਚ ਕਈ ਨੌਜਵਾਨ ਆਪਣੇ ਘਰ ਵਿੱਚ ਮਾਤਾ ਪਿਤਾ ਨੂੰ ਨਸ਼ੇ ਕਰਦਿਆਂ ਦੇਖ ਕੇ ਨਸ਼ੇ ਦਾ ਸੇਵਨ ਕਰਨ ਲੱਗ ਪੈਂਦੇ ਹਨ ਅਤੇ ਹੋਲੀ ਹੋਲੀ ਹੈਰੋਇਨ ਵਰਗੇ ਖਤਰਨਾਕ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਂਦੇ ਹਨ। ਇਸ ਲਈ ਬੱਚਿਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨਾ ਬਹੁਤ ਜਰੂਰੀ ਹੈ। ਉਹਨਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਤੁਸੀਂ ਵੀ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਦਾ ਹਿੱਸਾ ਬਣੋ ਅਤੇ ਆਸ ਪਾਸ ਦੇ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੋ ਤਾਂ ਹੀ ਅਸੀਂ ਨਸ਼ੇ ਨੂੰ ਪੰਜਾਬ ਵਿੱਚੋਂ ਖਤਮ ਕਰ ਸਕਦੇ ਹਾਂ ਕਿਉਂਕਿ ਜੇਕਰ ਅਸੀਂ ਕਿਸੇ ਬੁਰਾਈ ਨੂੰ ਦੂਰ ਕਰਨਾ ਹੈ ਤਾਂ ਸ਼ੁਰੂਆਤ ਆਪਣੇ ਘਰ ਤੋਂ ਕਰਨੀ ਪਵੇਗੀ। ਨੌਜਵਾਨਾਂ ਨੂੰ ਆਪਣੇ ਟੀਚੇ ਪ੍ਰਾਪਤ ਕਰਨ ਲਈ ਨਸ਼ੇ ਤੋਂ ਦੂਰ ਰਹਿਣਾ ਪਵੇਗਾ। ਉਨ੍ਹਾਂ ਨੇ ਨਸ਼ੇ ਤੋਂ ਹੋਣ ਵਾਲੀਆਂ ਬੀਮਾਰੀਆਂ ਵਾਰੇ ਵੀ ਵਿਸਥਾਰ ਪੂਰਵਕ ਦੱਸਿਆ।
   ਸ਼੍ਰੀ ਪਰਵੇਸ਼ ਕੁਮਾਰ ਸਟਾਫ ਮੈਂਬਰ ਨੇ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਰਿਤ ਮੁੜ ਵਸੇਵਾ ਕੇਂਦਰ ਨਵਾਂਸ਼ਹਿਰ ਵਿਖੇ ਮਰੀਜ਼ਾ ਦੇ ਇਲਾਜ ਵਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਅਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਲ ਰਹਿ ਕੇ ਮੁਫ਼ਤ ਇਲਾਜ ਕਰਵਾ ਸਕਦਾ ਹੈ। ਨਸ਼ਾ ਕਦੇ ਵੀ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ। ਇਹ ਮਾਨਸਿਕ ਅਤੇ ਸਰੀਰਕ ਰੋਗ ਹੈ,ਜਿਸ ਦਾ ਇਲਾਜ ਹੋਣਾ ਜਰੂਰੀ ਹੈ।
   ਇਸ ਮੌਕੇ ਸ਼੍ਰੀ ਦਵਿੰਦਰ ਸਿੰਘ ਠੇਕੇਦਾਰ ਨੇ ਵੀ ਨਸ਼ਿਆ ਦੇ ਮਾੜੇ ਪ੍ਰਭਾਵਾਂ ਵਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਰੈੱਡ ਕਰਾਸ ਟੀਮ ਵਲੋਂ ਦਿੱਤੇ ਸੁਝਾਵਾਂ ਨੂੰ ਆਪਣੀ ਜਿੰਦਗੀ ਵਿੱਚ ਅਮਲ 'ਚ ਲਿਆਉਣ ਲਈ ਕਿਹਾ। ਇਸ ਸਮੋਂ ਨਰੇਗਾ ਮੇਟ ਪ੍ਰੇਮ ਲਤਾ,ਨਰਿੰਦਰ ਕੌਰ ਪੰਚ, ਸੁਨੀਤਾ ਰਾਣੀ ਬੀ ਡੀ ਪੀ ਓ ਗੜ੍ਹਸ਼ੰਕਰ, ਚੰਦਨ ਟੀ ਏ ਬੀ ਡੀ ਪੀ ਓ ਨਵਾਂਸ਼ਹਿਰ, ਬਲਵੀਰ ਕੁਮਾਰ, ਮਨਪ੍ਰੀਤ ਕੌਰ, ਅਮਨਦੀਪ ਕੌਰ ਸਾਰੇ ਸ਼ੋਸ਼ਲ ਆਡਿਟ ਯੂਨਿਟ ਮੁਹਾਲੀ,ਅਜੀਤ ਸਿੰਘ ਫੌਜੀ,ਕਰਨੈਲ ਸਿੰਘ, ਬਲਵੀਰ ਸਿੰਘ, ਅਮਰੀਕ ਸਿੰਘ, ਪਿਆਰਾ ਲਾਲ, ਗੁਰਮੇਲ ਰਾਮ ਚੌਂਕੀਦਾਰ, ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।