ਵਿਦਿਆਰਥੀ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਨਸ਼ੇ ਤੋਂ ਦੂਰ ਰਹਿਣ : ਸ. ਚਮਨ ਸਿੰਘ

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਸੀਨੀ. ਸੈਕੰਡਰੀ ਸਕੂਲ, ਕਰਿਆਮ ( ਐਸ.ਬੀ.ਐਸ. ਨਗਰ) ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈੰਪ ਦੀ ਪ੍ਰਧਾਨਗੀ ਸ਼੍ਰੀ ਨਵਨੀਤ ਪਰਾਸ਼ਰ(ਕਾਰਜਕਾਰੀ ਪ੍ਰਿੰਸੀਪਲ) ਨੇ ਕੀਤੀ।

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਸੀਨੀ. ਸੈਕੰਡਰੀ ਸਕੂਲ, ਕਰਿਆਮ ( ਐਸ.ਬੀ.ਐਸ. ਨਗਰ) ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈੰਪ ਦੀ ਪ੍ਰਧਾਨਗੀ ਸ਼੍ਰੀ ਨਵਨੀਤ ਪਰਾਸ਼ਰ(ਕਾਰਜਕਾਰੀ ਪ੍ਰਿੰਸੀਪਲ) ਨੇ ਕੀਤੀ।
ਸ. ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ  ਨੂੰ ਰੈੱਡ ਕਰਾਸ ਦੀ ਸਥਾਪਨਾ ਬਾਰੇ ਜਾਣਕਾਰੀ ਦਿੱਤੀ ਅਤੇ ਰੈੱਡ ਕਰਾਸ ਦੁਆਰਾ ਕੀਤੇ ਜਾਂਦੇ ਸਮਾਜ ਭਲਾਈ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨਾ ਨੇ ਦੱਸਿਆ ਕਿ ਅੱਜ  ਦੇ ਸਮੇਂ ਵਿੱਚ ਨੌਜਵਾਨ ਛੋਟੀ ਉਮਰ ਵਿੱਚ ਹੀ ਸਕੂਲ ਵਿੱਚ ਪੜਦੇ ਨਸ਼ੇ ਦੇ ਆਦੀ ਹੋ ਰਹੇ ਹਨ। ਨੌਜਵਾਨ ਬੀੜ੍ਹੀ, ਸਿਗਰਟ ਤੋਂ ਸ਼ੁਰੂ ਹੋ ਕੇ ਵੱਡੇ ਨਸ਼ੇ ਹੈਰੋਇਨ ਵਰਗੇ ਨਸ਼ਿਆਂ ਦੇ ਆਦੀ ਹੋ ਜਾਂਦੇ ਹਨ। ਜਿਸ ਨਾਲ ਬਾਅਦ ਵਿੱਚ ਨਸ਼ੇ ਨੂੰ ਛੱਢਣਾ ਉਨਾ ਲਈ ਬਹੁਤ ਮੁਸ਼ਕਿਲ ਹੋ ਜਾਦਾ ਹੈ, ਜਿਸ ਨਾਲ ਪੀੜਤ ਨੌਜਵਾਨ ਸਰੀਰਕ ਅਤੇ ਮਾਨਸਿਕ ਰੋਗੀ ਹੋ ਜਾਦਾ ਹੈ। 
ਉਨਾਂ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਤੁਸੀ ਕਿਸੇ ਵੀ ਅਣਜਾਣ ਵਿਅਕਤੀ ਦੇ ਕਹਿਣ ਤੇ ਨਸ਼ੇ ਤੋਂ ਦੂਰ ਰਹਿਣਾ ਹੈ ਕਿਉਕਿ ਘੱਟ ਉਮਰ ਦੇ ਵਿਦਿਆਰਥੀਆਂ ਨੂੰ ਨਹੀਂ ਪਤਾ ਹੁੰਦਾ ਕਿ ਨਸ਼ੇ ਕਰਨ ਦੇ ਕੀ ਨੁਕਸਾਨ ਹੋ ਸਕਦੇ ਹਨ। ਇਸ ਲਈ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਨਸ਼ੇ ਤੋਂ ਦੂਰ ਰਹਿਣਾ ਹੈ।ਉਨਾਂ ਨੇ ਕਿਹਾ ਕਿ ਆਪਣੀ ਸਕੂਲ ਦੀ ਪੜ੍ਹਾਈ ਦੇ ਨਾਲ ਨਾਲ ਸਾਹਿਤ ਦੀਆਂ ਕਿਤਾਬਾਂ ਵੀ ਪੜਨੀਆਂ ਚਾਹੀਦੀਆਂ ਹਨ ਜਿਸ ਨਾਲ ਅਸੀ ਪੰਜਾਬੀ ਮਾਂ ਬੋਲੀ ਨਾਲ ਜੁੜੇ ਰਹਾਂਗੇ ਅਤੇ ਆਪਣੇ ਗੁਰੂਆਂ, ਪੀਰਾਂ,ਸ਼ਹੀਦਾਂ,ਯੋਧਿਆ ਦੀਂਆਂ ਜੀਵਨੀਆਂ ਪੜਨੀਆਂ ਚਾਹੀਦੀਆਂ ਹਨ।  
ਉਨਾ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਤੁਸੀ ਨਸ਼ਾ ਮੁਕਤ ਭਾਰਤ ਅਭਿਆਨ ਨਾਲ ਜੁੜੋ ਅਤੇ ਇਸ ਅਭਿਆਨ ਦੀ ਸ਼ੁਰੂਆਤ ਆਪਣੇ ਘਰ ਤੋਂ ਹੀ ਕਰਨੀ ਹੈ ਇਸ ਦੇ ਨਾਲ ਨਾਲ ਆਪਣੇ ਘਰ ਦੇ ਮੈਂਬਰਾਂ ਨੂੰ ਨਸ਼ੇ  ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ। ਕਿਉਕਿ ਕਿਸੇ ਵੀ ਬੁਰਾਈ ਨੂੰ ਦੂਰ ਕਰਨ ਲਈ ਸ਼ੁਰੂਆਤ ਸਾਨੂੰ ਆਪਣੇ ਘਰ ਤੋਂ ਹੀ ਕਰਨੀ ਪਵੇਗੀ। ਉਨਾ  ਨੇ ਸਕੂਲ ਦੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਸਕੂਲ ਦੀ ਪੜਾਈ ਦੇ ਨਾਲ ਨਾਲ ਵਿਦਿਆਰਥੀਂਆਂ ਨੂੰ ਨਸ਼ਿਆ ਦੇ ਸਬੰਧ ਵਿੱਚ ਜਾਣਕਾਰੀ ਦਿੱਤੀ ਜਾਣੀ ਜਰੂਰੀ ਹੈ। ਜਿਸ ਨਾਲ ਵਿਦਿਆਰਥੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕਰਕੇ ਹੀ ਨਸ਼ੇ ਤੋਂ ਦੂਰ ਰੱਖਿਆ ਜਾ ਸਕਦਾ ਹੈ।
ਸ਼੍ਰੀਮਤੀ ਕਮਲਜੀਤ ਕੌਰ (ਕੌਂਸਲਰ) ਨੇ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਅਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ  ਇਲਾਜ ਕਰਵਾ ਸਕਦਾ ਹੈ ਨਸ਼ਾ ਕਦੇ ਵੀ ਘਰ ਰਹਿ ਕੇ ਨਹੀ ਛੱਡਿਆ ਜਾ ਸਕਦਾ । ਇਹ ਮਾਨਸਿਕ ਅਤੇ ਸ਼ਰੀਰਕ ਰੋਗ ਹੈ ਜਿਸਦਾ ਇਲਾਜ ਹੋਣਾ ਜਰੂਰੀ ਹੈ ।
ਇਸ ਮੌਕੇ ਤੇ ਸ਼੍ਰੀ ਨਵਨੀਤ ਪਰਾਸ਼ਰ(ਪ੍ਰਿੰਸੀਪਲ)ਨੇ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ  ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਪਰਵੀਨ ਕੁਮਾਰ(ਕੈੰਪਸ ਮੈਨੇਜਰ) ਨੇ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਦਿੱਤੇ ਅਤੇ ਉਨ੍ਹਾਂ ਨੇ ਅਪੀਲ ਕੀਤੀ ਕਿ ਰੈੱਡ ਕਰਾਸ ਟੀਮ ਵਲੋਂ ਦਿੱਤੇ ਸੁਝਾਵਾਂ ਨੂੰ ਆਪਣੀ ਜਿੰਦਗੀ ਵਿੱਚ ਅਮਲ ‘ਚ ਲਿਆਉਣਾ ਚਾਹੀਦਾ ਹੈ। ਇਸ ਮੌਕੇ ਤੇ  ਸਕੂਲ ਦੇ ਸਟਾਫ ਮੈਂਬਰ ਰਮਨ ਰਾਣੀ, ਪਰਮਜੀਤ ਕੌਰ, ਨਵਿਤਾ ਕੁਮਾਰੀ, ਕੇਸ਼ੋ ਦੇਵੀ, ਅਨੁਰਾਧਾ ਵਰਮਾ ਅਤੇ ਸਕੂਲ ਦੇ ਵਿਦਿਆਰਥੀ ਹਾਜਿਰ ਸਨ।