ਗੁਰੂ ਨਾਨਕ ਨਗਰ ਦੇ ਗੁਰਦੁਆਰਾ ਸਾਹਿਬ 'ਚ ਵਿਸ਼ੇਸ਼ ਗੁਰਮਤਿ ਸਮਾਗਮ ਅੱਜ
ਪਟਿਆਲਾ, 21 ਫਰਵਰੀ- ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੀ ਖੁਸ਼ੀ ਵਿੱਚ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਮਤਿ ਸਮਾਗਮ 22 ਫਰਵਰੀ ਨੂੰ 6.30 ਵਜੇ ਤੋਂ ਰਾਤ 10.30 ਵਜੇ ਤਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਨਗਰ ਗਲੀ ਨੰ. 2, (ਗੁਰਬਖਸ਼ ਕਲੋਨੀ) ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਜਿਸ ਵਿੱਚ ਉਚ ਕੋਟੀ ਦੇ ਰਾਗੀ ਜੱਥੇ ਪਹੁੰਚ ਰਹੇ ਹਨ ਜਿਨ੍ਹਾਂ ਵਿਚ ਭਾਈ ਜਗਤਾਰ ਸਿੰਘ ਜੀ ਹਜ਼ੂਰੀ ਰਾਗੀ ਜੱਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸਤਿੰਦਰਬੀਰ ਸਿੰਘ ਜੀ ਹਜ਼ੂਰੀ ਰਾਗੀ ਜੱਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਸਵੀਰ ਸਿੰਘ ਜੀ ਤੇ ਭਾਈ ਦਵਿੰਦਰ ਸਿੰਘ ਜੀ ਦਮਦਮੀ ਟਕਸਾਲ ਵਾਲੇ ਸ਼ਾਮਲ ਹਨ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।