ਸੀਵਰੇਜ਼ ਸਿਸਟਮ ਦੇ ਮਾੜੇ ਹਾਲ ਦੇ ਖਿਲਾਫ ਮਨਿੰਦਰ ਸਿੰਘ ਸੇਖੋਂ ਕੱਲ ਤੋਂ ਭੁੱਖ ਹੜਤਾਲ ਤੇ

ਮੌੜ ਮੰਡੀ-23 ਫਰਵਰੀ- ਪੰਜਾਬੀ ਮਹਾਂ ਸਭਾ ਦੇ ਪੰਜਾਬ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਮਨਿੰਦਰ ਸਿੰਘ ਸੇਖੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌੜ ਮੰਡੀ ਵਿੱਚ ਸੀਵਰੇਜ਼ ਸਿਸਟਮ ਦੇ ਖਿਲਾਫ ਉਹ 24 ਫਰਵਰੀ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਤੇ ਬੈਠਣਗੇ।

ਉਹਨਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਮੌੜ ਦੇ ਸੀਵਰੇਜ਼ ਸਿਸਟਮ ਦਾ ਬੁਰਾ ਹਾਲ ਹੈ ਤੇ ਗੰਦਾ ਪਾਣੀ ਸੜਕਾਂ, ਗਲੀਆਂ ਵਿੱਚ ਓਵਰਫਲੋ ਹੋ ਰਿਹਾ ਹੈ|‌‌ ਤੇ ਸ਼ਹਿਰ ਨਿਵਾਸੀਆਂ ਲਈ ਇਹ ਮਸਲਾ ਸਿਰਦਰਦੀ ਬਣਿਆ ਹੋਇਆ ਹੈ| ਇਹ ਮਸਲਾ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾ ਚੁੱਕਾ ਹੈ|
 ਪਰ ਪ੍ਰਸ਼ਾਸਨ ਵੱਲੋ‌ ਹਾਲੇ ਤੱਕ ਕੋਈ ਠੋਸ ਹੱਲ ਨਹੀਂ ਕੀਤਾ ਗਿਆ ਹੈ। ਸ਼ਹਿਰ ਨਿਵਾਸੀਆਂ ਵੱਲੋ‌ ਵਾਰ ਵਾਰ ਧਰਨੇ ਲਾਏ ਗਏ ਸੰਬੰਧਿਤ ਅਧਿਕਾਰੀਆਂ ਨੂੰ ਇਸ ਬਾਬਤ ਦਰਖਾਸਤਾਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਮਸਲਾ ਜਿਓਂ ਦਾ ਤਿਉਂ ਲਟਕ ਰਿਹਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 3 ਸਾਲਾਂ ਵਿੱਚ ਕੁੱਝ ਵੀ ਨਹੀਂ ਕੀਤਾ ਤੇ ਮੌੜ ਨਿਵਾਸੀ ਇਸ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹਨ।
ਉਹਨਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਸੰਘਰਸ਼ ਵਿੱਚ ਲੋਕ ਉਨ੍ਹਾਂ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਇਸ ਮਸਲੇ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਇਆ ਜਾ ਸਕੇ ਤੇ ਕੁੰਭਕਰਨੀ ਨੀਂਦ ਤੋਂ ਜਗਾਇਆ ਜਾ ਸਕੇ।