
ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਅੰਤਰਰਾਸ਼ਟਰੀ ਸੰਸਥਾਵਾਂ ਵੱਲੋਂ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੂੰ ਕੀਤਾ ਸਨਮਾਨਿਤ
ਹੁਸ਼ਿਆਰਪੁਰ- ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਅੰਤਰਰਾਸ਼ਟਰੀ ਪੱਧਰ ਦੀਆਂ ਸੰਸਥਾਵਾਂ ਜਗਤ ਪੰਜਾਬੀ ਸਭਾ, ਕੈਨੇਡਾ, ਪੱਬਪਾ ਅਤੇ ਉਨਟਾਰੀਓ ਫਰੈਂਡ ਕਲੱਬ ਵੱਲੋਂ ਦੇਸ਼ ਭਰ ਵਿੱਚ ਪੰਜਾਬੀਅਤ ਦੀ ਪ੍ਰਫੁੱਲਤਾ ਤੇ ਨੈਤਿਕ ਕਦਰਾਂ ਕੀਮਤਾਂ ਦੇ ਪ੍ਰਸਾਰ ਲਈ ਕਾਰਜ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਡਾਕਟਰ ਅਜੈਬ ਸਿੰਘ ਚੱਠਾ ਚੇਅਰਮੈਨ, ਸਰਦਾਰ ਸਰਦੂਲ ਸਿੰਘ ਥਿਆੜਾ ਪ੍ਰਧਾਨ , ਡਾਕਟਰ ਸੰਤੋਖ ਸਿੰਘ ਸੰਧੂ , ਸਰਦਾਰ ਇੰਦਰਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਇਕ ਸਮਾਗਮ ਵਿਰਾਸਤ - ਏ - ਖਾਲਸਾ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਸਰਦਾਰ ਕੁਲਤਾਰ ਸਿੰਘ ਸੰਧਵਾਂ , ਸਪੀਕਰ ਪੰਜਾਬ ਵਿਧਾਨ ਸਭਾ ਸਨ।
ਹੁਸ਼ਿਆਰਪੁਰ- ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਅੰਤਰਰਾਸ਼ਟਰੀ ਪੱਧਰ ਦੀਆਂ ਸੰਸਥਾਵਾਂ ਜਗਤ ਪੰਜਾਬੀ ਸਭਾ, ਕੈਨੇਡਾ, ਪੱਬਪਾ ਅਤੇ ਉਨਟਾਰੀਓ ਫਰੈਂਡ ਕਲੱਬ ਵੱਲੋਂ ਦੇਸ਼ ਭਰ ਵਿੱਚ ਪੰਜਾਬੀਅਤ ਦੀ ਪ੍ਰਫੁੱਲਤਾ ਤੇ ਨੈਤਿਕ ਕਦਰਾਂ ਕੀਮਤਾਂ ਦੇ ਪ੍ਰਸਾਰ ਲਈ ਕਾਰਜ ਕੀਤੇ ਜਾ ਰਹੇ ਹਨ।
ਇਸ ਸਬੰਧ ਵਿੱਚ ਡਾਕਟਰ ਅਜੈਬ ਸਿੰਘ ਚੱਠਾ ਚੇਅਰਮੈਨ, ਸਰਦਾਰ ਸਰਦੂਲ ਸਿੰਘ ਥਿਆੜਾ ਪ੍ਰਧਾਨ , ਡਾਕਟਰ ਸੰਤੋਖ ਸਿੰਘ ਸੰਧੂ , ਸਰਦਾਰ ਇੰਦਰਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਇਕ ਸਮਾਗਮ ਵਿਰਾਸਤ - ਏ - ਖਾਲਸਾ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਸਰਦਾਰ ਕੁਲਤਾਰ ਸਿੰਘ ਸੰਧਵਾਂ , ਸਪੀਕਰ ਪੰਜਾਬ ਵਿਧਾਨ ਸਭਾ ਸਨ।
ਸਮਾਗਮ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਪਦਮ ਸ਼੍ਰੀ, ਮੈਂਬਰ ਰਾਜ ਸਭਾ ਅਤੇ ਦੇਸ਼ ਵਿਦੇਸ਼ ਤੋਂ ਉਘੇ ਬੁੱਧੀਜੀਵੀ , ਲੇਖਕ, ਸਮਾਜ ਸੇਵੀ ਅਤੇ ਹੋਰ ਵੱਖ ਵੱਖ ਖੇਤਰਾਂ ਵਿੱਚ ਉਘਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।
ਇਸ ਮੌਕੇ ਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਿਛਲੇ ਚਾਰ ਦਹਾਕਿਆਂ ਤੋਂ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਹੁਸ਼ਿਆਰਪੁਰ ਦੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੂੰ ਸਨਮਾਨਿਤ ਕੀਤਾ ਗਿਆ । ਪ੍ਰੋਫੈਸਰ ਸੁਨੇਤ ਵੱਲੋਂ ਆਪਣੇ ਖੋਜ ਕਾਰਜਾਂ ਰਾਹੀਂ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁਚਾਉਣ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਗਿਆ ਹੈ। ਇਨ੍ਹਾਂ ਵੱਲੋਂ ਸਰਬਸਾਂਝੀਵਾਲਤਾ , ਇਨਸਾਨੀਅਤ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਵੀ ਕਾਰਜ ਕੀਤੇ ਗਏ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀ ਸਮੇਂ ਤੋਂ ਹੀ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਖੂਨ ਦਾਨ ਸੇਵਾ ਕਾਰਜਾਂ ਨਾਲ ਜੁੜ ਗਏ ਸਨ । ਪਿਛਲੇ ਚਾਰ ਦਹਾਕਿਆਂ ਤੋਂ ਸੈਂਕੜੇ ਹੀ ਖੂਨ ਦਾਨ ਕੈਂਪ ਅਯੋਜਨ ਕੀਤੇ ਗਏ ਅਤੇ ਆਪ ਵੀ ਲੱਗ ਭੱਗ 65 ਵਾਰ ਖੂਨ ਦਾਨ ਕੀਤਾ ਅਤੇ ਹਜ਼ਾਰਾਂ ਹੀ ਨੌਜ਼ਵਾਨਾਂ ਲਈ ਪ੍ਰੇਰਨਾ ਸਰੋਤ ਬਣੇ ।
ਦੇਸ਼ ਨੂੰ ਨੇਤਰਹੀਣਤਾ ਤੋਂ ਮੁਕਤ ਕਰਵਾਉਣ ਲਈ ਸੈਂਕੜੇ ਹੀ ਨੇਤਰਹੀਣ ਲੋਕਾਂ ਦੀ ਜ਼ਿੰਦਗੀ ਨੂੰ ਰੋਸ਼ਨ ਕਰਨ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਇਆ । ਲੰਮਾ ਸਮਾਂ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਵਿੱਚ ਸੇਵਾਵਾਂ ਨਿਭਾਈਆਂ ਗਈਆਂ ਅਤੇ ਸੇਵਾ ਮੁਕਤੀ ਤੋਂ ਬਾਅਦ ਗਰੀਬੀ ਰੇਖਾ ਤੋਂ ਹੇਠਾਂ ਤਰਸਯੋਗ ਹਾਲਤ ਵਿੱਚ ਰਹਿ ਰਹੇ ਲੋਕਾਂ ਬੱਚਿਆਂ ਨੂੰ ਵਿਦਿਆ ਪ੍ਰਾਪਤ ਕਰਵਾਉਣ ਲਈ ਅਤੇ ਇਨ੍ਹਾਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਸਨਮਾਨ ਸਮਾਰੋਹ ਮੌਕੇ ਤੇ ਪ੍ਰੋਫੈਸਰ ਸੁਨੇਤ ਵੱਲੋਂ ਸਰਦਾਰ ਕੁਲਤਾਰ ਸਿੰਘ ਸੰਧਵਾਂ ਅਤੇ ਜਗਤ ਪੰਜਾਬੀ ਸਭਾ ਦੇ ਪ੍ਰਧਾਨ ਸਰਦਾਰ ਸਰਦੂਲ ਸਿੰਘ ਥਿਆੜਾ ਨੂੰ ਭਾਈ ਘਨੱਈਆ ਜੀ ਸੇਵਾ ਸੰਸਥਾਵਾਂ ਵੱਲੋਂ ਭਾਈ ਘਨੱਈਆ ਜੀ ਦੀ ਸੇਵਾ ਕਰਦਿਆਂ ਦੀ ਤਸਵੀਰ ਭੇਂਟ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਨਾਮ ਇਕ ਬੇਨਤੀ ਪੱਤਰ ਦਿੱਤਾ ਗਿਆ ਜਿਸ ਵਿੱਚ ਮੰਗ ਕੀਤੀ ਗਈ ਕਿ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਵਿੱਚ ਮਾਨਵਤਾ ਦੀ ਸੇਵਾ ਦਾ ਸੰਕਲਪ ਅਤੇ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਅਤੇ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਦੀਆਂ ਮਹਾਨ ਸੇਵਾਵਾਂ ਸਬੰਧੀ ਜਾਣਕਾਰੀ ਦੇਣ ਲਈ ਵੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।
