
ਆਮ ਆਦਮੀ ਘਰ ਬਚਾਓ ਮੋਰਚਾ ਵਲੋਂ ਜਿਲ੍ਹੇ ਦੇ ਪਿੰਡਾਂ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਮੀਟਿੰਗ 3 ਨੂੰ
ਐਸ ਏ ਐਸ ਨਗਰ, 1 ਮਈ- ਆਮ ਆਦਮੀ ਘਰ ਬਚਾਓ ਮੋਰਚਾ ਵਲੋਂ ਐਸ ਏ ਐਸ ਨਗਰ ਜਿਲ੍ਹੇ ਦੇ ਪਿੰਡਾਂ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਆਉਣ ਵਾਲੀ 3 ਮਈ ਨੂੰ ਗੁਰਦੁਆਰਾ ਅੰਬ ਸਾਹਿਬ, ਮੁਹਾਲੀ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿੱਚ ਮੁਹਾਲੀ ਜਿਲ੍ਹੇ ਦੇ ਪਿੰਡਾਂ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ ਕਰਕੇ ਸਾਰਿਆਂ ਦੀ ਸਹਿਮਤੀ ਨਾਲ ਇੱਕ ਕਮੇਟੀ ਬਣਾਈ ਜਾਵੇਗੀ।
ਐਸ ਏ ਐਸ ਨਗਰ, 1 ਮਈ- ਆਮ ਆਦਮੀ ਘਰ ਬਚਾਓ ਮੋਰਚਾ ਵਲੋਂ ਐਸ ਏ ਐਸ ਨਗਰ ਜਿਲ੍ਹੇ ਦੇ ਪਿੰਡਾਂ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਆਉਣ ਵਾਲੀ 3 ਮਈ ਨੂੰ ਗੁਰਦੁਆਰਾ ਅੰਬ ਸਾਹਿਬ, ਮੁਹਾਲੀ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿੱਚ ਮੁਹਾਲੀ ਜਿਲ੍ਹੇ ਦੇ ਪਿੰਡਾਂ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ ਕਰਕੇ ਸਾਰਿਆਂ ਦੀ ਸਹਿਮਤੀ ਨਾਲ ਇੱਕ ਕਮੇਟੀ ਬਣਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਚੇ ਦੇ ਕਨਵੀਨਰ ਹਰਮਿੰਦਰ ਸਿੰਘ ਮਾਵੀ ਅਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਇਸਕਾ ਜਾਰੀ ਬਿਆਨ ਵਿੱਚ ਦੱਸਿਆ ਕਿ ਮੀਟਿੰਗ ਲਈ ਮੋਰਚੇ ਵਲੋਂ ਸਾਰੀਆਂ ਸਿਆਸੀ ਪਾਰਟੀਆਂ ਦੇ ਜਿਲ੍ਹਾ ਪ੍ਰਧਾਨਾਂ, ਹੋਰ ਅਹੁਦੇਦਾਰਾਂ, ਸਮਾਜਿਕ, ਧਾਰਮਿਕ, ਕਿਸਾਨ, ਮਜ਼ਦੂਰ, ਮੁਲਾਜਮਾਂ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ, ਸਮਾਜ ਸੇਵੀਆਂ ਅਤੇ ਪਿੰਡਾਂ ਦੇ ਪੰਚਾਂ, ਸਰਪੰਚਾਂ, ਨੰਬਰਦਾਰਾਂ ਅਤੇ ਜਿਲ੍ਹੇ ਦੇ ਹੋਰ ਪਤਵੰਤੇ ਸੱਜਣਾਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ।
ਉਹਨਾਂ ਕਿਹਾ ਕਿ ਪਿੰਡਾਂ ਦੀਆਂ ਲਾਲ ਲਕੀਰਾਂ ਅਤੇ ਫਿਰਨੀਆਂ ਅੰਦਰ ਜੋ ਲੋਕਾਂ ਦੇ ਮਕਾਨ ਅਤੇ ਪਲਾਟ ਹਨ ਉਨ੍ਹਾਂ ਦੀਆਂ ਰਜਿਸਟਰੀਆਂ ਬੰਦ ਹੋਣ ਨਾਲ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਅਬਾਦੀ ਵਧਣ ਕਾਰਨ ਪਿੰਡਾਂ ਦੀ ਲਾਲ ਲਕੀਰ ਦੀ ਹੱਦ ਫਿਰਨੀਆਂ ਤੋਂ 500 ਮੀਟਰ ਤਕ ਤੁਰੰਤ ਵਧਾਉਣੀ ਚਾਹੀਦੀ ਹੈ। ਮੁਹਾਲੀ ਸ਼ਹਿਰ ਵਿੱਚ ਆ ਚੁੱਕੇ ਪਿੰਡਾਂ ਵਿੱਚ 55 ਮੀਟਰ ਦੀ ਉਚਾਈ ਤੱਕ ਉਸਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਜਾਵੇ ਅਤੇ ਇਸ ਸਬੰਧੀ ਸਰਕਾਰ ਵਲੋਂ ਇਨ੍ਹਾਂ ਪਿੰਡਾਂ ਲਈ ਵੱਖਰੀ ਨੀਤੀ ਤਿਆਰ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਸਰਕਾਰ ਵਲੋਂ ਘੋਸ਼ਿਤ ਗੈਰ ਕਾਨੂੰਨੀ ਕਲੋਨੀਆਂ ਵਿੱਚ ਸਥਿਤ ਪਲਾਟਾਂ, ਮਕਾਨਾਂ ਦੇ ਬਿਨਾਂ ਕਿਸੇ ਐਨ ਓ ਸੀ ਤੋਂ ਰਜਿਸਟਰੀਆਂ ਖੁਲਵਾਉਣ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਦਰਪੇਸ਼ ਮੁੱਦਿਆਂ ਬਾਰੇ ਵਿਚਾਰ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਮੁਹਾਲੀ ਜਿਲ੍ਹੇ ਦੀ ਸਭ ਤਹਿਸੀਲ ਬਨੂੜ ਅਤੇ ਥਾਣਾ ਬਨੂੜ ਲੱਗਦਾ ਹੈ ਜਿਸਦਾ ਡੀ ਐਸਪੀ ਰਾਜਪੁਰਾ ਅਤੇ ਐਸ ਐਸ ਪੀ ਪਟਿਆਲਾ ਵਿਖੇ ਹੈ। ਇਨ੍ਹਾਂ ਪਿੰਡਾਂ ਦਾ ਬੀ ਡੀ ਪੀ ਓ ਰਾਜਪੁਰਾ ਅਤੇ ਡੀ ਡੀ ਪੀ ਓ ਪਟਿਆਲਾ ਵਿਖੇ ਬੈਠਦਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਮੰਗ ਕੀਤੀ ਕਿ ਇਹ ਸਾਰੇ ਮਹਿਕਮੇ ਮੁਹਾਲੀ ਜਿਲ੍ਹੇ ਨਾਲ ਲਗਾ ਕੇ ਇਸ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾਵੇ।
