ਅੱਖਾਂ ਦਾ 25ਵਾਂ ਫਰੀ ਮੈਡੀਕਲ ਚੈੱਕ ਅੱਪ ਕੈਂਪ 3 ਮਾਰਚ ਨੂੰ।
ਨਵਾਂਸ਼ਹਿਰ- ਸਿਆਣੇ ਕਹਿੰਦੇ ਹਨ ਕਿ ਅੱਖਾਂ ਗਈਆਂ ਜਹਾਨ ਗਿਆ। ਅੱਖਾਂ ਬੜੀ ਨਿਆਮਤ ਚੀਜ਼ ਹਨ। ਇਸੇ ਗੱਲ ਨੂੰ ਮੱਦੇ ਨਜ਼ਰ ਰੱਖਦੇ ਹੋਏ ਸ਼੍ਰੀ ਰਾਮ ਸ਼ਰਨਮ ਸੇਵਾ ਸੰਸਥਾ ਨਵਾਂਸ਼ਹਿਰ ਵਲੋਂ ਪਿਛਲੇ 25 ਸਾਲਾਂ ਤੋਂ ਨਵਾਂਸ਼ਹਿਰ ਵਿਖੇ ਅੱਖਾਂ ਦੀਆਂ ਬੀਮਾਰੀਆਂ ਤੋਂ ਪੀੜਤ ਲੋਕਾਂ ਲਈ ਹਰ ਸਾਲ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਜਾਂਦਾ ਹੈ।

ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਸੰਸਥਾ ਦੇ ਮੁੱਖ ਸੇਵਾਦਾਰ ਡਾ. ਜੇਡੀ ਵਰਮਾ ਨੇ ਦੱਸਿਆ ਕਿ ਇਸ ਵਾਰ ਇਹ ਕੈਂਪ 3 ਮਾਰਚ 2025 ਦਿਨ ਸੋਮਵਾਰ ਨੂੰ ਸ਼੍ਰੀ ਰਾਮ ਸ਼ਰਨਮ ਸਤਸੰਗ ਘਰ ਲਾਲ ਚੌਂਕ ਨਵਾਂਸ਼ਹਿਰ ਵਿਖੇ ਸਵੇਰੇ 9 ਵਜੇ ਤੋਂ 3 ਵਜੇ ਤੱਕ ਲਗਾਇਆ ਜਾ ਰਿਹਾ ਹੈ ਜਿਸ ਵਿਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਮੁਫ਼ਤ ਦਿੱਤੀਆਂ ਜਾਣਗੀਆਂ।
ਇਸ ਤੋਂ ਇਲਾਵਾ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਵਿਖੇ ਮਾਹਿਰ ਡਾਕਟਰਾਂ ਵਲੋਂ ਕੀਤੇ ਜਾਣਗੇ। ਇਸ ਦੌਰਾਨ ਮਰੀਜ਼ਾਂ ਦੇ ਖਾਣ ਪੀਣ ਅਤੇ ਰਹਿਣ ਆਦਿ ਦਾ ਪ੍ਰਬੰਧ ਸ਼੍ਰੀ ਰਾਮ ਸ਼ਰਨਮ ਸੇਵਾ ਸੰਸਥਾ ਨਵਾਂਸ਼ਹਿਰ ਵੱਲੋਂ ਫਰੀ ਕੀਤਾ ਜਾਵੇਗਾ।
ਡਾ. ਵਰਮਾ ਵਲੋਂ ਲੋੜਵੰਦ ਮਰੀਜ਼ਾਂ ਨੂੰ ਇਸ ਕੈਂਪ ਵਿਚ ਸਮੇਂ ਸਿਰ ਪਹੁੰਚ ਕੇ ਲਾਭ ਉਠਾਉਣ ਦੀ ਬੇਨਤੀ ਕੀਤੀ ਗਈ ਹੈ। ਇਸ ਮੌਕੇ ਸੰਸਥਾ ਦੇ ਸੇਵਾਦਾਰ ਮਾਸਟਰ ਹੁਸਨ ਲਾਲ ਅਤੇ ਅਸ਼ੋਕ ਕੁਮਾਰ ਸ਼ਰਮਾ ਆਦਿ ਵੀ ਹਾਜ਼ਰ ਸਨ।