ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ ਵਿਖੇ ਚੜ੍ਹਦੀ ਕਲਾ ਨਾਲ ਕਰਵਾਇਆ ਗਿਆ 18ਵਾਂ ਗੁਰਮਤਿ ਸਮਾਗਮ
ਨਵਾਂਸ਼ਹਿਰ- ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556 ਸਾਲਾ ਪ੍ਰਕਾਸ਼ ਦਿਹਾੜੇ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਕਰਵਾਏ ਜਾ ਰਹੇ ਜ਼ਿਲਾ ਪੱਧਰੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 18ਵੇਂ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸਮੂਹ ਸੰਗਤ ਵੱਲੋਂ ਬਹੁਤ ਹੀ ਪਿਆਰ, ਉਤਸ਼ਾਹ ਅਤੇ ਸ਼ਰਧਾ ਨਾਲ ਕਰਵਾਏ ਗਏ।

ਸਮਾਗਮ ਦੀ ਆਰੰਭਤਾ ਇਸਤਰੀ ਸਤਿਸੰਗ ਸਭਾ ਬੰਗਾ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਮੀਤ ਸਿੰਘ ਜੀ ਸ਼ਾਂਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਸਮੁੱਚੇ ਜਥੇ ਵੱਲੋਂ ਤੰਤੀ ਸਾਜਾਂ ਨਾਲ ਪੁਰਾਤਨ ਸ਼ੈਲੀ ਵਿੱਚ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਨ੍ਹਾਂ ਨੇ ਕੀਰਤਨ ਦੌਰਾਨ ਸੰਗਤਾਂ ਨੂੰ ਰਬਾਬ, ਤਾਊਸ ਅਤੇ ਸਰੰਗੀ ਦੇ ਦਰਸ਼ਨ ਕਰਵਾਏ ਜੋ ਕਿ ਗੁਰੂ ਸਾਹਿਬਾਨ ਦੇ ਸਮੇਂ ਤੋਂ ਪ੍ਰਚਲਿਤ ਤੰਤੀ ਸਾਜ ਰਹੇ ਹਨ।
ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਪੰਥ ਦੇ ਮਹਾਨ ਵਿਦਵਾਨ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸਰਪ੍ਰਸਤ ਗਿਆਨੀ ਸਰਬਜੀਤ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਗੁਰਬਾਣੀ ਦੀ ਵਿਚਾਰ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜ ਕੇ ਗੁਰਮਤਿ ਦਾ ਸਿਧਾਂਤ ਦ੍ਰਿੜ ਕਰਵਾਇਆ।
ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ: ਸੁਰਜੀਤ ਸਿੰਘ ਨੇ ਪ੍ਰਬੰਧਕਾਂ ਅਤੇ ਸਮੁੱਚੀ ਸਾਧ ਸੰਗਤ ਦਾ ਧੰਨਵਾਦ ਕੀਤਾ ਅਤੇ ਸੁਸਾਇਟੀ ਵੱਲੋਂ ਕੀਤੀਆਂ ਜਾ ਰਹੀਆਂ ਗੁਰਮਤਿ ਅਤੇ ਸਮਾਜ ਭਲਾਈ ਦੇ ਖੇਤਰ ਵਿਚ ਕੀਤੀਆਂ ਜਾ ਰਹੀਆਂ ਵੱਖ ਵੱਖ ਸੇਵਾਵਾਂ ਦੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਗਿਆਨੀ ਤਰਲੋਚਨ ਸਿੰਘ ਖਟਕੜ ਕਲਾਂ, ਗਿਆਨੀ ਪਲਵਿੰਦਰ ਸਿੰਘ, ਮੈਨੇਜਰ ਸਰਬਜੀਤ ਸਿੰਘ, ਭਾਈ ਜੋਗਾ ਸਿੰਘ, ਕੁਲਵਿੰਦਰ ਸਿੰਘ ਢਾਹਾਂ, ਸਤਨਾਮ ਸਿੰਘ ਲਾਦੀਆਂ, ਸਤਵੀਰ ਸਿੰਘ ਗੋਨੀ, ਸੁਖਵਿੰਦਰ ਸਿੰਘ ਗੋਬਿੰਦਪੁਰੀ, ਲਖਬੀਰ ਸਿੰਘ ਜੀਂਦੋਵਾਲ, ਨੰਬਰਦਾਰ ਅਮਰੀਕ ਸਿੰਘ, ਅਮਰਜੀਤ ਸਿੰਘ, ਪਰਮਜੀਤ ਸਿੰਘ ਝਿੱਕਾ, ਬਲਵੀਰ ਸਿੰਘ ਝਿੱਕਾ, ਮਾਸਟਰ ਤਰਲੋਕ ਸਿੰਘ ਫਲੋਰਾ, ਭਾਈ ਹਰਮੇਸ਼ ਸਿੰਘ, ਭਾਈ ਸੁਖਦੇਵ ਸਿੰਘ ਬੰਗਾ, ਕੁਲਜਿੰਦਰਜੀਤ ਸਿੰਘ ਸੋਢੀ, ਮਨਮਿੰਦਰ ਸਿੰਘ ਭੋਗਲ,ਨੰਬਰਦਾਰ ਸਵਰਨ ਸਿੰਘ, ਗੁਰਮੁੱਖ ਸਿੰਘ ਲੰਗੜੋਆ, ਭਗਤ ਸਿੰਘ ਸੌਨਾ, ਰਵਿੰਦਰ ਸਿੰਘ, ਮਾਸਟਰ ਪਰਮਜੀਤ ਸਿੰਘ ਜੌਹਰ, ਮਨਜੀਤ ਸਿੰਘ, ਪੰਚ ਹਰਦੀਪ ਕੌਰ, ਸੰਤ ਰਾਮ, ਭਾਈ ਹਰਜਿੰਦਰ ਸਿੰਘ ਅਟਾਰੀ, ਅਵਤਾਰ ਸਿੰਘ ਗੋਬਿੰਦਪੁਰੀ, ਡਾਕਟਰ ਗੁਰਕੀਰਤ ਸਿੰਘ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਉੱਤਮ ਸਿੰਘ ਸੇਠੀ, ਜਗਦੀਪ ਸਿੰਘ ਕੈਸ਼ੀਅਰ, ਤਰਲੋਕ ਸਿੰਘ ਸੇਠੀ, ਇੰਦਰਜੀਤ ਸਿੰਘ ਬਾਹੜਾ,ਕਮਲਜੀਤ ਸਿੰਘ ਸੈਣੀ ਸੇਵਾਮੁਕਤ ਡਵੀਜ਼ਨਲ ਕਮਿਸ਼ਨਰ, ਜੋਗਾ ਸਿੰਘ ਐਸਡੀਓ, ਗੁਰਦੇਵ ਸਿੰਘ ਗਹੂੰਣ, ਜਗਜੀਤ ਸਿੰਘ ਬਾਟਾ, ਹਕੀਕਤ ਸਿੰਘ, ਸਿੰਘ, ਦਲਜੀਤ ਸਿੰਘ ਬਡਵਾਲ, ਮਨਜੀਤ ਸਿੰਘ ਮਹਿਤਪੁਰ, ਨਵਦੀਪ ਸਿੰਘ ਸੁਦਾਗਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਦੂਰੋਂ ਨੇੜਿਓਂ ਸੰਗਤਾਂ ਨੇ ਹਾਜ਼ਰੀਆਂ ਲਗਵਾਈਆਂ।