
ਖ਼ਾਲਸਾ ਕਾਲਜ ਦੀ ਟੀਮ ਸ਼੍ਰੋਮਣੀ ਕਮੇਟੀ ਦੇ ਗਿਆਨੁ ਪਰਚੰਡੁ ਪ੍ਰਸ਼ਨੋਤਰੀ ਮੁਕਾਬਲੇ ਦੇ ਫਾਈਨਲ ’ਚ ਪਹੁੰਚੀ
ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜ਼ੂਕੇਸ਼ਨ ਵਲੋਂ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਦੇ ਕਰਵਾਏ ਜਾ ਰਹੇ ਗਿਆਨੁ ਪਰਚੰਡੁ ਪ੍ਰਸ਼ਨੋਤਰੀ ਮੁਕਾਬਲੇ ਵਿਚ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀ ਟੀਮ ਨੇ ਫਾਈਨਲ ਵਿਚ ਪ੍ਰਵੇਸ਼ ਪਾਇਆ ਹੈ।
ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜ਼ੂਕੇਸ਼ਨ ਵਲੋਂ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਦੇ ਕਰਵਾਏ ਜਾ ਰਹੇ ਗਿਆਨੁ ਪਰਚੰਡੁ ਪ੍ਰਸ਼ਨੋਤਰੀ ਮੁਕਾਬਲੇ ਵਿਚ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀ ਟੀਮ ਨੇ ਫਾਈਨਲ ਵਿਚ ਪ੍ਰਵੇਸ਼ ਪਾਇਆ ਹੈ। ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਗਿਆਨੁ ਪਰਚੰਡੁ ਪ੍ਰਸ਼ਨੋਤਰੀ ਮੁਕਾਬਲੇ ਵਿਚ 30 ਤੋਂ ਵਧੇਰੇ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਉਨ੍ਹਾਂ ਦੱਸਿਆ ਕਿ ਕਾਲਜ ਦੀਆਂ ਵਿਦਿਆਰਥਣਾਂ ਜਸਪਿੰਦਰ ਕੌਰ ਬੀ.ਏ. ਬੀ.ਐੱਡ. ਤੀਜਾ ਸਾਲ, ਦਿਲਜੀਤ ਬੀ.ਐੱਸ.ਸੀ. ਬੀ.ਐੱਡ. ਤੀਜਾ ਸਾਲ ਅਤੇ ਕੁਲਦੀਪ ਕੌਰ ਬੀ.ਐੱਸ.ਸੀ. (ਮੈਡੀਕਲ) ਤੀਜਾ ਸਾਲ ’ਤੇ ਅਧਾਰਿਤ ਤਿੰਨ ਮੈਂਬਰੀ ਟੀਮ ਵਲੋਂ ਹਿੱਸਾ ਲਿਆ ਗਿਆ ਸੀ ਤੇ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸੈਮੀਫਾਈਨਲ ਵਿਚ ਪ੍ਰਵੇਸ਼ ਪਾਇਆ ਸੀ ਤੇ ਹੁਣ ਕਾਲਜ ਵਿਦਿਆਰਥਣਾਂ ਦੀ ਟੀਮ ਫਾਈਨਲ ਮੁਕਾਬਲੇ ਲਈ ਚੁਣੀ ਗਈ ਹੈ। ਉਨ੍ਹਾਂ ਦੱਸਿਆ ਕਿ 30 ਟੀਮਾਂ ਵਿਚੋਂ 16 ਟੀਮਾਂ ਸੈਮੀਫਾਈਨਲ ਲਈ ਚੁਣੀਆਂ ਗਈਆਂ ਸੀ ਤੇ ਹੁਣ 16 ਟੀਮਾਂ ਵਿਚੋਂ ਕਾਲਜ ਦੀ ਟੀਮ ਨੇ ਫਾਈਨਲ ਵਿਚ ਪ੍ਰਵੇਸ਼ ਪਾਇਆ ਹੈ। ਉਨ੍ਹਾਂ ਦੱਸਿਆ ਕਿ 27 ਫਰਵਰੀ ਨੂੰ ਹੋਣ ਵਾਲੇ ਫਾਈਨਲ ਮੁਕਾਬਲੇ ਵਿਚ ਵਿਦਿਆਰਥੀਆਂ ਤੋਂ ਧਰਮ, ਚਲੰਤ ਮਸਲੇ ਅਤੇ ਆਮ ਗਿਆਨ, ਇਤਿਹਾਸ, ਰਾਜਨੀਤਿਕ ਸ਼ਾਸ਼ਤਰ, ਭੂਗੋਲ ਅਤੇ ਅਰਥ ਸ਼ਾਸ਼ਤਰ, ਸਾਇੰਸ, ਆਈ.ਟੀ. ਅਤੇ ਵਾਤਾਵਰਨ, ਵਿਰਾਸਤ, ਸੱਭਿਆਚਾਰ ਅਤੇ ਖੇਡਾਂ ਸਬੰਧੀ ਸਵਾਲ ਪੁੱਛੇ ਜਾਣਗੇ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥਣਾਂ ਨੂੰ ਫਾਈਨਲ ਮੁਕਾਬਲੇ ਵਿਚ ਪਹੁੰਚਣ ’ਤੇ ਵਧਾਈ ਦਿੱਤੀ ਤੇ ਫਾਈਨਲ ਮੁਕਾਬਲੇ ਵਿਚ ਬੇਹੱਤਰ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
