ਆਦਿਵਾਸੀਆਂ ਦੇ ਕਤਲਾਂ ਦੇ ਵਿਰੋਧ ਵਿੱਚ 'ਫਾਸ਼ੀਵਾਦ ਵਿਰੋਧੀ ਫਰੰਟ' ਵੱਲੋਂ ਵਿਰੋਧ ਪ੍ਰਦਰਸ਼ਨ ਕੱਲ

ਨਵਾਂਸ਼ਹਿਰ 25 ਫਰਵਰੀ- ਫਾਸ਼ੀਵਾਦ ਵਿਰੋਧੀ ਫਰੰਟ ਵਲੋਂ 27 ਫਰਵਰੀ ਨੂੰ ਮੋਦੀ ਸਰਕਾਰ ਦੀ ਆਦਿਵਾਸੀਆਂ ਦੇ ਉਜਾੜੇ ਅਤੇ ਕਤਲਾਂ ਦੇ ਵਿਰੋਧ ਵਿੱਚ ਨਵਾਂਸ਼ਹਿਰ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸੀ.ਪੀ.ਆਈ(ਐਮ.ਐਲ)ਨਿਊਡੈਮੋਕ੍ਰੇਸੀ ਦੇ ਆਗੂਆਂ ਕੁਲਵਿੰਦਰ ਸਿੰਘ ਵੜੈਚ, ਦਲਜੀਤ ਸਿੰਘ ਐਡਵੋਕੇਟ, ਸੀ.ਪੀ.ਆਈ ਦੇ ਆਗੂ ਸੁਤੰਤਰ ਕੁਮਾਰ ਅਤੇ ਆਰ.ਐਮ.ਪੀ.ਆਈ ਦੇ ਜਿਲਾ ਆਗੂ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਮੁਜਾਹਰੇ ਤੋਂ ਪਹਿਲਾਂ ਸਵੇਰੇ 10 ਵਜੇ ਬੱਸ ਅੱਡਾ ਨਵਾਂਸ਼ਹਿਰ ਵਿਖੇ ਇਕੱਠ ਕੀਤਾ ਜਾਵੇਗਾ ਜਿਸਨੂੰ ਉਕਤ ਪਾਰਟੀਆਂ ਦੇ ਆਗੂ ਸੰਬੋਧਨ ਕਰਨਗੇ।

ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਛੱਤੀਸਗੜ੍ਹ,ਝਾੜਖੰਡ,ਮਹਾਰਾਸ਼ਟਰ, ਮੱਧ ਪ੍ਰਦੇਸ਼, ਤੇਲੰਗਾਨਾ, ਉੜੀਸਾ, ਆਂਧਰਾ ਪ੍ਰਦੇਸ਼, ਕਰਨਾਟਕਾ ਆਦਿ ਸੂਬਿਆਂ ਦੇ ਜੰਗਲਾਂ ਅਤੇ ਪਹਾੜਾਂ ਹੇਠ ਛੁਪੇ ਕੀਮਤੀ ਖਣਿਜ ਪਦਾਰਥਾਂ ਨੂੰ ਆਪਣੇ ਚਹੇਤੇ ਦੇਸੀ ਅਤੇ ਵਿਦੇਸ਼ੀ ਕਾਰਪੋਰੇਟਾਂ ਨੂੰ ਕੌਡੀਆਂ ਦੇ ਭਾਅ ਲੁਟਾਉਣਾ ਚਾਹੁੰਦੀ ਹੈ। ਜੇਕਰ ਜੰਗਲਾਂ ਅਤੇ ਪਹਾੜਾਂ ਦਾ ਕਾਰਪੋਰੇਟ ਉਜਾੜਾ ਕਰਦੇ ਹਨ ਤਾਂ ਆਦਿਵਾਸੀਆਂ ਦਾ ਵੀ ਵੱਡੀ ਪੱਧਰ ਉੱਤੇ ਉਜਾੜਾ ਹੋ ਜਾਵੇਗਾ। ਇਸ ਲਈ ਆਦਿਵਾਸੀ ਆਪਣੀ ਹੋਂਦ ਬਚਾਉਣ ਲਈ ਸੰਘਰਸ਼ ਕਰ ਰਹੇ ਹਨ। ਉਹਨਾਂ ਦੇ ਇਸ ਸੰਘਰਸ਼ ਨੂੰ ਦਬਾਉਣ ਲਈ ਆਦਿਵਾਸੀਆਂ ਨੂੰ ਮਾਓਵਾਦੀ ਕਹਿਕੇ ਕਤਲ ਕੀਤਾ ਜਾ ਰਿਹਾ ਹੈ।
ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਾਰ ਵਾਰ ਬਿਆਨ ਦੇ ਰਹੇ ਹਨ ਕਿ ਮਾਰਚ 2026 ਤੱਕ ਦੇਸ਼ ਵਿੱਚੋਂ ਮਾਓਵਾਦੀਆਂ ਨੂੰ ਖਤਮ ਕਰ ਦਿੱਤਾ ਜਾਵੇਗਾ। ਅਮਿਤ ਸ਼ਾਹ ਦੇ ਇਸ ਬਿਆਨ ਦਾ ਅਰਥ ਹੈ ਕਿ ਉਹ ਬੜੀ ਤੇਜੀ ਨਾਲ ਆਦਿਵਾਸੀਆਂ ਦੇ ਵਿਰੋਧ ਨੂੰ ਕੁਚਲਣ ਦੀ ਗੱਲ ਆਖ ਰਹੇ ਹਨ। ਆਗੂਆਂ ਨੇ ਆਖਿਆ ਕਿ ਇਹ ਕਿਹੋ ਜਿਹੀ ਸਰਕਾਰ ਹੈ ਜੋ ਆਪਣੇ ਹੀ ਬੱਚਿਆਂ ਦੇ ਕਤਲ ਕਰ ਰਹੀ ਹੈ।ਉਹਨਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਆਦਿਵਾਸੀਆਂ ਦੇ ਉਜਾੜੇ ਅਤੇ  ਕਤਲਾਂ ਦਾ ਤਿੱਖਾ ਵਿਰੋਧ ਹੋਣਾ ਚਾਹੀਦਾ ਹੈ।