ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਤਪ ਅਸਥਾਨ ਨਿਰਮਲ ਕੁਟੀਆ ਛੰਬਵਾਲੀ ਪੰਡਵਾ ਵਿਖੇ ਮਨਾਇਆ ਗਿਆ
ਫਗਵਾੜਾ/ਹੁਸ਼ਿਆਰਪੁਰ- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾਂ ਫਗਵਾੜਾ ਵਿਖੇ ਮੌਜੂਦਾ ਸੰਤ ਬਾਬਾ ਗੁਰਚਰਨ ਸਿੰਘ ਪੰਡਵਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।

ਇਸ ਮੌਕੇ ਪਹਿਲਾਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਕੀਰਤਨੀ ਜਥਿਆਂ, ਕਥਾ ਵਾਚਕਾਂ ਅਤੇ ਸੰਤ ਮਹਾਪੁਰਸ਼ਾਂ ਨੇ ਗੁਰਬਾਣੀ ਕੀਰਤਨ, ਕਥਾ ਵਿਚਾਰਾਂ ਅਤੇ ਪ੍ਰਵਚਨਾਂ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਜਥੇਦਾਰ ਹਰਪ੍ਰੀਤ ਸਿੰਘ, ਸੰਤ ਹਰਜੀਤ ਸਿੰਘ ਮੰਡੀ ਗੋਬਿੰਦਗੜ੍ਹ, ਭਾਈ ਹਰਮਨਜੋਤ ਸਿੰਘ ਊਨਾ ਸਾਹਿਬ ਵਾਲੇ, ਸੰਤ ਸਤਿੰਦਰ ਸਿੰਘ ਪਿੱਪਲੀ ਸਾਹਿਬ ਵਾਲੇ ਨੇ ਗੁਰਬਾਣੀ ਕੀਰਤਨ, ਕਥਾ ਵਿਚਾਰਾਂ ਅਤੇ ਪ੍ਰਵਚਨਾਂ ਨਾਲ ਸੰਗਤ ਨੂੰ ਨਿਹਾਲ ਕੀਤਾ।
ਇਨ੍ਹਾਂ ਤੋਂ ਇਲਾਵਾ ਪੰਜਾਬ ਅਤੇ ਹੋਰ ਰਾਜਾਂ ਤੋਂ ਵੱਖ-ਵੱਖ ਸੰਪਰਦਾਵਾਂ ਅਤੇ ਡੇਰਿਆਂ ਦੇ ਸੰਤ ਮਹਾਪੁਰਸ਼ਾਂ ਨੇ ਵੀ ਸ਼ਿਰਕਤ ਕੀਤੀ।ਇਸ ਮੌਕੇ ਸੰਤ ਮੱਖਣ ਸਿੰਘ ਟੂਟੋ ਮਜ਼ਾਰਾ, ਸੰਤ ਬਲਬੀਰ ਸਿੰਘ ਸ਼ਾਸਤਰੀ, ਸੰਤ ਹਰਜਿੰਦਰ ਸਿੰਘ ਜੀ ਚਾਹ ਵਾਲੇ, ਪ੍ਰੋਫੈਸਰ ਐਚ ਐਸ ਬੋਲੀਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਤ, ਉੱਘੀਆਂ ਸ਼ਖਸੀਅਤਾਂ ਅਤੇ ਸੰਗਤਾਂ ਹਾਜਰ ਸਨ।