ਖ਼ਾਲਸਾ ਕਾਲਜ ’ਚ ‘ਵਰਨੈਕੁਲਰ ਬਿ੍ਰਜ਼ ਕੋਰਸ ਟੂ ਲਰਨ ਇੰਗਲਿਸ਼’ ਵਿਸ਼ੇ ’ਤੇ ਐਕਸਟੈਂਸ਼ਨ ਲੈਕਚਰ-ਕਮ ਵਰਕਸ਼ਾਪ ਲਗਾਈ
ਗੜ੍ਹਸ਼ੰਕਰ- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਅੰਗਰੇਜ਼ੀ ਵਿਭਾਗ ਅਤੇ ਲਿਬਰਲ ਆਰਟਸ ਸੋਸਾਇਟੀ ਵਲੋਂ ‘ਵਰਨੈਕੁਲਰ ਬਿ੍ਰਜ਼ ਕੋਰਸ ਟੂ ਲਰਨ ਇੰਗਲਿਸ਼’ ਵਿਸ਼ੇ ’ਤੇ ਲੈਕਚਰ-ਕਮ-ਵਰਕਸ਼ਾਪ ਲਗਾਈ ਗਈ। ਇਸ ਮੌਕੇ ਮੁੱਖ ਬੁਲਾਰੇ ਪ੍ਰੋ. ਨਿਰਮਲ ਦੱਤ ਸਾਬਕਾ ਮੁਖੀ ਅੰਗਰੇਜ਼ੀ ਵਿਭਾਗ ਡੀ.ਏ.ਵੀ. ਕਾਲਜ ਚੰਡੀਗੜ੍ਹ ਵਲੋਂ ਸ਼ਿਰਕਤ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਨਿਰਮਲ ਦੱਤ ਨੇ ਦੱਸਿਆ ਕਿ ਮਾਂ ਬੋਲੀ ਰਾਹੀਂ ਅੰਗਰੇਜ਼ੀ ਸਿੱਖਣ ਦਾ ਇਕ ਪ੍ਰਭਾਵਸ਼ਾਲੀ ਤਰੀਕਾ ਕਿਵੇਂ ਵਿਕਸਤ ਕੀਤਾ ਜਾ ਸਕਦਾ ਹੈ। ਉਨ੍ਹਾਂ ਆਪਣੇ ਵਿੱਦਿਅਕ ਤਜ਼ੁਰਬੇ ਅਤੇ ਪੁਸਤਕਾਂ ਰਾਹੀਂ ਵਿਦਿਆਰਥੀਆਂ ਨੂੰ ਅੰਗਰੇਜ਼ੀ ਵਿਚ ਨਿਪੁੰਨਤਾ ਹਾਸਿਲ ਕਰਨ ਦੇ ਵੱਖ-ਵੱਖ ਤਰੀਕਿਆ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸੰਬੋਧਨ ਕਰਦਿਆਂ ਇੰਜੀ. ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਧੰਨਵਾਦ ਕੀਤਾ|
ਜਿਨ੍ਹਾਂ ਵਲੋਂ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀਆਂ ਸੰਸਥਾਵਾਂ ਵਿਚ ਅੰਗਰੇਜ਼ੀ ਭਾਸ਼ਾ ਦੀ ਸਿੱਖਿਆ ਉੱਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਆਗਾਮੀ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰੱਖਣ ’ਤੇ ਜ਼ੋਰ ਦਿੱਤਾ। ਪ੍ਰੋ. ਰਿਤੂ ਸਿੰਘ ਮੁਖੀ ਅੰਗਰੇਜ਼ੀ ਵਿਭਾਗ ਨੇ ਮੁੱਖ ਬੁਲਾਰੇ ਅਤੇ ਵਰਕਸ਼ਾਪ ਵਿਚ ਪਹੁੰਚੇ ਸਟਾਫ਼ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਵਰਕਸ਼ਾਪ ’ਚ ਚਰਚਾ ਕੀਤੀਆਂ ਤਕਨੀਕਾਂ ਨੂੰ ਅਪਨਾਉਣ ਲਈ ਉਤਸ਼ਾਹਿਤ ਕੀਤਾ।
ਪ੍ਰੋ. ਨਵਦੀਪ ਸਿੰਘ ਵਲੋਂ ਵਰਕਸ਼ਾਲ ਦੌਰਾਨ ਮੰਚ ਸੰਚਾਲਨ ਕੀਤਾ ਗਿਆ। ਇਸ ਮੌਕੇ ਇੰਗਲਿਸ਼ ਲਰਨਰਸ ਫ੍ਰੈਟਰਨਿਟੀ (ਈ.ਐੱਲ.ਐੱਫ.) ਕਲੱਬ ਦੀ ਸਥਾਪਨਾ ਕੀਤੀ ਗਈ। ਵਰਕਸ਼ਾਪ ਦੌਰਾਨ ਪ੍ਰੋ. ਲਖਵਿੰਦਰਜੀਤ ਕੌਰ, ਪ੍ਰੋ. ਜਾਨਕੀ ਅਗਰਵਾਲ, ਪ੍ਰੋ. ਮਨਬੀਰ ਕੌਰ, ਪ੍ਰੋ. ਕੁਲਦੀਪ ਕੌਰ, ਪ੍ਰੋ. ਹਰਵਿੰਦਰ ਕੌਰ, ਪ੍ਰੋ. ਪ੍ਰੀਤਇੰਦਰ ਸਿੰਘ, ਪ੍ਰੋ. ਸੌਰਵ ਦਾਦਰੀ ਅਤੇ ਪ੍ਰੋ. ਕੰਵਲਜੀਤ ਕੌਰ ਆਦਿ ਸ਼ਾਮਿਲ ਹੋਏ।