ਬੀਬੀ ਜਸਵੰਤ ਕੌਰ ਦੇ ਅਕਾਲ ਚਲਾਣੇ ਤੇ ਦੁਖ ਦਾ ਪ੍ਰਗਟਾਵਾ, ਅੰਤਿਮ ਸੰਸਕਾਰ ਭਲਕੇ

ਐਸ ਏ ਐਸ ਨਗਰ, 26 ਫਰਵਰੀ- ਖੂਨਦਾਨੀ ਬੀਬੀ ਜਸਵੰਤ ਕੌਰ ਦੇ ਅਚਾਨਕ ਅਕਾਲ ਚਲਾਣੇ ਤੇ ਵੱਖ ਵੱਖ ਘਰਾਂ ਵਿੱਚ ਪਹੁੰਚੇ ਸ਼ਹਿਰ ਦੇ ਪਤਵੰਤਿਆਂ ਵਲੋਂ ਉਹਨਾਂ ਦੇ ਪਤੀ ਸ. ਬਲਵੰਤ ਸਿੰਘ ਨੂੰ ਮਿਲ ਕੇ ਦੁਖ ਜਾਹਿਰ ਕੀਤਾ ਗਿਆ ਹੈ। ਇਸ ਦੌਰਾਨ, ਬੀਬੀ ਜਸਵੰਤ ਕੌਰ ਦੇ ਸੈਕਟਰ 117 ਵਿੱਚ ਸਥਿਤ ਘਰ ਵਿੱਚ ਦੁਖ ਅਤੇ ਸ਼ੋਕ ਦਾ ਮਾਹੌਲ ਬਣਿਆ ਰਿਹਾ।

ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਭਾਜਪਾ ਦੇ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਠ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਰਾਮਗੜ੍ਹੀਆ ਸਭਾ ਦੇ ਸਾਬਕਾ ਪ੍ਰਧਾਨ ਸ. ਜਸਵੰਤ ਸਿੰਘ ਭੁੱਲਰ ਅਤੇ ਸ. ਕਰਮ ਸਿੰਘ ਬਬਰਾ, ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਸ. ਮਨਜੀਤ ਸਿੰਘ ਮਾਨ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਸੁਖਮਿੰਦਰ ਸਿੰਘ ਬਰਨਾਲਾ, ਗੁਰਮੁਖ ਸਿੰਘ ਸੋਹਲ ਸਮੇਤ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਬੀਬੀ ਜਸਵੰਤ ਕੌਰ ਦੇ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਬੀ ਜਸਵੰਤ ਕੌਰ ਦਾ ਅੰਤਮ ਸੰਸਕਾਰ ਭਲਕੇ 27 ਫਰਵਰੀ ਨੂੰ ਮੁਹਾਲੀ ਦੇ ਸ਼ਮਸ਼ਾਨ ਘਾਟ (ਨੇੜੇ ਬਲੌਂ ਗੀ) ਵਿਖੇ ਬਾਅਦ ਦੁਪਹਿਰ 2 ਵਜੇ ਕੀਤਾ ਜਾਵੇਗਾ।