
ਗੜ੍ਹਸ਼ੰਕਰ ਵਿੱਚ ਅੱਜ ਫੂਕਿਆ ਜਾਵੇਗਾ ਸਿੱਖਿਆ ਮੰਤਰੀ ਦਾ ਪੁਤਲਾ- ਜੀਟੀਜੂ
ਗੜ੍ਹਸ਼ੰਕਰ, 26 ਫਰਵਰੀ: ਗੜਸ਼ੰਕਰ ਵਿੱਚ ਅੱਜ 27 ਫਰਵਰੀ ਨੂੰ ਸੰਯੁਕਤ ਅਧਿਆਪਕ ਮੋਰਚਾ ਦੇ ਸੱਦੇ ਤੇ ਸਿੱਖਿਆ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਜਾਵੇਗਾ। ਪ੍ਰੈਸ ਨੂੰ ਜਾਰੀ ਬਿਆਨ ਵਿੱਚ ਗਵਰਨਮੈਂਟ ਟੀਚਰ ਯੂਨੀਅਨ (ਜੀਟੀਯੂ) ਦੇ ਬਲਾਕ ਗੜਸ਼ੰਕਰ-1 ਦੇ ਪ੍ਰਧਾਨ ਪਵਨ ਕੁਮਾਰ ਗੋਇਲ ਅਤੇ ਬਲਾਕ ਗੜਸ਼ੰਕਰ-2 ਦੇ ਪ੍ਰਧਾਨ ਅਸ਼ਵਨੀ ਰਾਣਾ ਨੇ ਦੱਸਿਆ ਕਿ ਸਰਕਾਰ ਦੁਆਰਾ ਵੱਖ ਵੱਖ ਮੌਕਿਆਂ ਤੇ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ
ਗੜ੍ਹਸ਼ੰਕਰ, 26 ਫਰਵਰੀ: ਗੜਸ਼ੰਕਰ ਵਿੱਚ ਅੱਜ 27 ਫਰਵਰੀ ਨੂੰ ਸੰਯੁਕਤ ਅਧਿਆਪਕ ਮੋਰਚਾ ਦੇ ਸੱਦੇ ਤੇ ਸਿੱਖਿਆ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਜਾਵੇਗਾ। ਪ੍ਰੈਸ ਨੂੰ ਜਾਰੀ ਬਿਆਨ ਵਿੱਚ ਗਵਰਨਮੈਂਟ ਟੀਚਰ ਯੂਨੀਅਨ (ਜੀਟੀਯੂ) ਦੇ ਬਲਾਕ ਗੜਸ਼ੰਕਰ-1 ਦੇ ਪ੍ਰਧਾਨ ਪਵਨ ਕੁਮਾਰ ਗੋਇਲ ਅਤੇ ਬਲਾਕ ਗੜਸ਼ੰਕਰ-2 ਦੇ ਪ੍ਰਧਾਨ ਅਸ਼ਵਨੀ ਰਾਣਾ ਨੇ ਦੱਸਿਆ ਕਿ ਸਰਕਾਰ ਦੁਆਰਾ ਵੱਖ ਵੱਖ ਮੌਕਿਆਂ ਤੇ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਸਬੰਧੀ ਜਿਵੇਂ ਕਿ ਕੱਚੇ ਅਧਿਆਪਕਾਂ ਨੂੰ ਪੱਕਾ ਕਰਨਾ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨਾ, ਪੇ ਕਮਿਸ਼ਨ ਦਾ ਬਕਾਇਆ, ਪੁਰਾਣੀ ਪੈਨਸ਼ਨ ਬਹਾਲੀ, ਪਦਉੱਨਤ ਹੋਏ ਅਧਿਆਪਕਾਂ ਨੂੰ ਦੂਰ ਦਰਾਜ ਦੇ ਸਟੇਸ਼ਨਾਂ ਦੀ ਥਾਂ ਦੁਬਾਰਾ ਚੋਣ ਕਰਾਉਣਾ ਵਰਗੇ ਬਹੁਤ ਸਾਰੇ ਸਿੱਖਿਆ ਵਿਭਾਗ ਸਬੰਧੀ ਹੋਰ ਮਾਮਲਿਆਂ ਨੂੰ ਲੈ ਕੇ ਸਰਕਾਰ ਦੀ ਟਾਲ ਮਟੋਲ ਨੀਤੀ ਪਰ ਧਾਰੀ ਗਈ ਚੁੱਪ ਕਾਰਨ 27 ਫਰਵਰੀ ਨੂੰ ਬਾਅਦ ਦੁਪਹਿਰ 3-30 ਵਜੇ ਗਾਂਧੀ ਪਾਰਕ ਗੜ੍ਹਸ਼ੰਕਰ ਵਿੱਚ ਰੋਸ ਰੈਲੀ ਕਰਨ ਉਪਰੰਤ ਸਿੱਖਿਆ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਜਾਵੇਗਾ।
