ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 15 ਅਪ੍ਰੈਲ - ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਮਾਨਵ ਮੰਗਲ ਸਕੂਲ, ਫੇਜ਼-10 ਅਤੇ ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ, ਫੇਜ਼-11 ਦੇ ਬਸ ਡਰਾਇਵਰਾਂ ਅਤੇ ਫੀਮੇਲ ਅਟੈਂਡੈਂਟਸ ਨਾਲ ਸੈਮੀਨਾਰ ਕੀਤਾ। ਇਸ ਮੌਕੇ ਉਹਨਾਂ ਬੱਸਾਂ ਦੇ ਕਾਗਜ਼ਾਤ ਪੂਰੇ ਰੱਖਣ ਬਾਰੇ, ਨਸ਼ੇ ਕਰ ਕੇ ਵਾਹਨ ਨਾ ਚਲਾਉਣ ਅਤੇ ਸੇਫ ਸਕੂਲ ਵਾਹਨ ਸਕੀਮ ਦੀ ਜਾਣਕਾਰੀ ਦਿੱਤੀ।

ਇਸਦੇ ਨਾਲ ਹੀ ਟਰੈਫਿਕ ਨਿਯਮਾਂ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ, ਲੇਨ ਡਰਾਇਵਿੰਗ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਅਤੇ ਵਾਤਾਵਰਣ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪੁਲੀਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਅਤੇ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ ਗਈ।