ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ 5 ਮਾਰਚ ਨੂੰ ਚੰਡੀਗੜ੍ਹ ਪਹੁੰਚਣ ਦਾ ਸੱਦਾ ।
ਨਵਾਂਸ਼ਹਿਰ- ਅੱਜ ਕਿਰਤੀ ਕਿਸਾਨ ਯੂਨੀਅਨ ਏਰੀਆ ਬੰਗਾ ਦੀ ਮੀਟਿੰਗ ਪਿੰਡ ਕਾਹਮਾ ਵਿੱਚ ਹੋਈ। ਮੀਟਿੰਗ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਨੇ ਭਾਵੇਂ ਤਿੰਨ ਕਾਲੇ ਕਾਨੂੰਨ ਵਾਪਸ ਲੈ ਲਏ ਸਨ ਪਰ ਹੁਣ ਕੇਂਦਰ ਸਰਕਾਰ ਨੇ ਨਵੇਂ ਖੇਤੀ ਮਾਰਕੀਟਿੰਗ ਖਰੜੇ ਦੇ ਰੂਪ ਵਿੱਚ ਸੂਬਾ ਸਰਕਾਰਾਂ ਨੂੰ ਲਾਗੂ ਕਰਨ ਲਈ ਭੇਜ ਦਿੱਤੇ ਹਨ।

ਭਾਵੇਂ ਪੰਜਾਬ ਸਰਕਾਰ ਇਹ ਨਵੇਂ ਖੇਤੀ ਮਾਰਕੀਟਿੰਗ ਖਰੜੇ ਨੂੰ ਵਿਧਾਨ ਸਭਾ ਵਿੱਚ ਰੱਦ ਕਰਨ ਲਈ ਮਤਾ ਪੇਸ਼ ਕਰ ਰਹੀ ਹੈ ਪਰ ਪੰਜਾਬ ਸਰਕਾਰ ਇਹ ਪਹਿਲਾਂ ਹੀ ਲਾਗੂ ਕਰਨ ਲਈ ਮੰਨ ਚੁੱਕੀ ਹੈ। ਇਸ ਲਈ ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਇਸ ਖੇਤੀ ਮਾਰਕੀਟਿੰਗ ਖਰੜੇ ਦਾ ਵਿਰੋਧ ਕਰਨ ਲਈ 5 ਮਾਰਚ ਨੂੰ ਸਾਂਝੇ ਕਿਸਾਨ ਮੋਰਚੇ ਦੇ ਸੱਦੇ ਨੂੰ ਲਾਗੂ ਕਰਨ ਲਈ ਪਿੰਡ ਪਿੰਡ ਮੀਟਿਗਾਂ ਕਰ ਕੇ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਪਿੰਡ ਕਾਹਮਾ, ਮਾਹਿਲ ਗਹਿਲਾਂ ਅਤੇ ਹੋਰ ਪਿੰਡਾਂ ਵਿੱਚ ਮੀਟਿੰਗਾਂ ਕਰਾਈਆਂ ਜਾ ਰਹੀਆ ਹਨ।
ਇਸ ਮੀਟਿੰਗ ਨੂੰ ਏਰੀਆ ਬੰਗਾ ਦੇ ਪ੍ਰਧਾਨ ਜਰਨੈਲ ਸਿੰਘ ਕਾਹਮਾ ਨੇ ਵੀ ਸੰਬੋਧਨ ਕਰਦਿਆ ਕਿਹਾ ਕਿ ਮੱਕੀ, ਮੂੰਗੀ, ਆਲੂ, ਗੋਭੀ ਅਤੇ ਮਟਰਾਂ ਦੀਆਂ ਫ਼ਸਲਾਂ 'ਤੇ ਐਮ ਐਸ ਪੀ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਝੋਨੇ ਦੇ ਚੱਕਰ ਵਿੱਚੋਂ ਕੱਢਿਆ ਜਾਵੇ। ਇਸ ਦੇ ਨਾਲ ਹੀ ਕਿਸਾਨੀ ਕਰਜ਼ਾ ਮੁਆਫ ਕੀਤਾ ਜਾਵੇ। ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਉਨ੍ਹਾਂ ਕਿਸਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੰਦਿਆ ਕਿਹਾ ਕਿ 5 ਮਾਰਚ ਨੂੰ ਵਹੀਰਾਂ ਘੱਤ ਕੇ ਚੰਡੀਗੜ੍ਹ ਚੱਲੀਏ ਤਾਂ ਜੋ ਕਿਸਾਨੀ ਮੰਗਾਂ ਮੰਨੀਆ ਜਾਣ। ਇਸ ਸਮੇਂ ਸਵਰਨ ਸਿੰਘ ਨੰਬਰਦਾਰ, ਜਰਨੈਲ ਸਿੰਘ, ਸੁਰਿੰਦਰ ਸਿੰਘ, ਕਸ਼ਮੀਰ ਸਿੰਘ, ਸੋਹਣ ਸਿੰਘ ਅਟਵਾਲ, ਕਸ਼ਮੀਰ ਸਿੰਘ ਮੱਲਪੁਰ ਅੜਕਾਂ, ਨਿਰਮਲ ਸਿੰਘ ਨੰਬਰਦਾਰ ਮੱਲਪੁਰ ਅੜਕਾਂ, ਮਹਿੰਦਰ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।