ਮੁੱਖ ਪ੍ਰਸ਼ਾਸਕ ਨੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਪੁੱਡਾ ਇਨਕਲੇਵ ਦੀਆਂ ਮੁਸ਼ਕਿਲਾਂ ਸੁਣੀਆਂ

ਪਟਿਆਲਾ, 27 ਫਰਵਰੀ- ਪਟਿਆਲਾ ਡਿਵੈਲਪਮੈਂਟ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਵੱਲੋਂ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਪੁੱਡਾ ਇਨਕਲੇਵ-1 ਦੀਆਂ ਮੁਸ਼ਕਲਾਂ ਪੀ.ਡੀ.ਏ. ਦਫ਼ਤਰ ਵਿਖੇ ਸੁਣੀਆਂ ਗਈਆਂ। ਇਸ ਮੌਕੇ ਪੀ.ਡੀ.ਏ. ਦੇ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਐਸੋਸੀਏਸ਼ਨ ਦੀਆਂ ਕੁਝ ਮੰਗਾਂ ਜਿਸ ’ਚ ਸਟਰੀਟ ਲਾਈਟਾਂ ਦੀ ਰਿਪੇਅਰ, ਪਾਰਕਾਂ ਦੇ ਕੰਮਾਂ ਦੀ ਅਦਾਇਗੀ ਅਤੇ ਸਮੇਂ ਸਿਰ ਸਾਲਾਨਾ ਦੇਖਭਾਲ ਦੇ ਕੰਮਾਂ ਦੇ ਟੈਂਡਰ ਲਗਾਉਣ ਬਾਰੇ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵਿਚਾਰ ਕੀਤਾ ਗਿਆ। ਇਸ ਮੌਕੇ ਮੁੱਖ ਪ੍ਰਸ਼ਾਸਕ ਵੱਲੋਂ ਇਹਨਾਂ ਸਮੱਸਿਆਵਾਂ ਦਾ ਯੋਗ ਹੱਲ ਇੱਕ ਹਫ਼ਤੇ ਦੇ ਅੰਦਰ-ਅੰਦਰ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ।
 ਇਸ ਤੋਂ ਇਲਾਵਾ ਫ਼ੇਜ਼-1 ਅਤੇ ਫ਼ੇਜ਼-2 ਦੀ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਵੀ ਸੜਕਾਂ ਦੀ ਰਿਪੇਅਰ ਸਬੰਧੀ ਮੰਗ ਰੱਖੀ ਗਈ, ਜਿਸ ਸਬੰਧੀ ਮੁੱਖ ਪ੍ਰਸ਼ਾਸਕ, ਪੀ.ਡੀ.ਏ. ਪਟਿਆਲਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਜ਼ਰੂਰੀ ਕਾਰਵਾਈ ਦੇ ਕੇਸ ਪ੍ਰਵਾਨਗੀ ਹਿਤ ਭੇਜਣ ਲਈ ਕਿਹਾ ਗਿਆ, ਤਾਂ ਜੋ ਵਸਨੀਕਾਂ ਦੀਆਂ ਦਿੱਕਤਾਂ ਦਾ ਹੱਲ ਹੋ ਸਕੇ।