ਜਨਰਲ ਵਰਗ ਦੇ ਲੋਕਾਂ ਨੂੰ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਮਜਬੂਰ ਨਾ ਕਰੇ ਪੰਜਾਬ ਸਰਕਾਰ: ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ

ਐਸ ਏ ਐਸ ਨਗਰ, 28 ਫਰਵਰੀ- ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾਈ ਆਗੂਆਂ ਸੁਖਬੀਰ ਇੰਦਰ ਸਿੰਘ, ਰਣਜੀਤ ਸਿੰਘ ਸਿੱਧੂ, ਜਰਨੈਲ ਸਿੰਘ ਬਰਾੜ, ਕਪਿਲ ਦੇਵ ਪਰਾਸਰ, ਜਸਵੀਰ ਸਿੰਘ ਗੜ੍ਹਗ, ਦਿਲਬਾਗ ਸਿੰਘ, ਮਨਦੀਪ ਸਿੰਘ ਰੰਧਾਵਾ, ਅਮਨ ਪ੍ਰੀਤ ਸਿੰਘ ਅਤੇ ਸੁਰਿੰਦਰ ਸਿੰਘ ਸੈਣੀ ਨੇ ਇਲਜਾਮ ਲਗਾਇਆ ਹੈ ਕਿ ਪੰਜਾਬ ਸਰਕਾਰ ਜਨਰਲ ਵਰਗ ਦੇ ਲੋਕਾਂ ਨਾਲ ਵਿਤਕਰਾ ਕਰ ਰਹੀ ਹੈ।

ਇੱਥੇ ਜਾਰੀ ਬਿਆਨ ਵਿੱਚ ਉਕਤ ਆਗੂਆਂ ਨੇ ਕਿਹਾ ਕਿ ਆਪ ਸਰਕਾਰ ਤਿੰਨ ਸਾਲ ਬੀਤਣ ਦੇ ਬਾਵਜੂਦ ਜਨਰਲ ਕੈਟਾਗਰੀ ਵਰਗ ਦੀ ਭਲਾਈ ਲਈ ਕਾਂਗਰਸ ਸਰਕਾਰ ਵੇਲੇ ਬਣੇ ਕਮਿਸ਼ਨ ਦਾ ਚੇਅਰਮੈਨ ਅਤੇ ਅਮਲਾ ਨਿਯੁਕਤ ਕਰਨ ਵਿਚ ਦੇਰੀ ਕਰ ਰਹੀ ਹੈ ਜਦੋਂਕਿ ਦੂਜੇ ਵਰਗਾਂ ਦੇ ਕਮਿਸ਼ਨਾਂ ਦੇ ਦਫਤਰਾਂ ਵਿੱਚ ਬਿਨਾ ਰੋਕ ਟੋਕ ਦੇ ਕੰਮ ਹੋ ਰਿਹਾ ਹੈ।
 ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਨਰਲ ਕੈਟੇਗਰੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਨਾ ਕੀਤੇ ਜਾਣ ਕਾਰਨ ਜਨਰਲ ਵਰਗ ਵਿੱਚ ਰੋਸ ਹੈ ਜਿਸਦਾ ਨੁਕਸਾਨ ਆਮ ਆਦਮੀ ਪਾਰਟੀ ਨੂੰ ਲੁਧਿਆਣਾ ਦੀ ਜਿਮਣੀ ਚੋਣ ਅਤੇ ਆਉਣ ਵਾਲੀਆਂ ਚੋਣਾਂ ਦੌਰਾਨ ਭੁਗਤਣਾ ਪਵੇਗਾ। ਫੈਡਰੇਸ਼ਨ ਆਗੂਆਂ ਨੇ ਪੰਜਾਬ ਸਰਕਾਰ ਨੇ ਮੰਗ ਕੀਤੀ ਹੈ ਕਿ ਜਨਰਲ ਕੈਟੇਗਰੀ ਕਮਿਸ਼ਨ ਦੇ ਚੇਅਰਮੈਨ ਅਤੇ ਅਮਲੇ ਦੀ ਨਿਯੁਕਤੀ ਛੇਤੀ ਕੀਤੀ ਜਾਵੇ।