ਪੁਲੀਸ ਵੱਲੋਂ ਲੋਕਾਂ ਤੋਂ ਲੁੱਟਾਂ ਖੋਹਾਂ ਕਰਨ ਵਾਲੇ ਦੋ ਝਪਟਮਾਰ ਅਤੇ ਕੋਠੀਆਂ ਵਿੱਚ ਚੋਰੀ ਕਰਨ ਵਾਲਾ ਇੱਕ ਵਿਅਕਤੀ ਕਾਬੂ

ਐਸ ਏ ਐਸ ਨਗਰ, 28 ਫਰਵਰੀ- ਮੁਹਾਲੀ ਪੁਲੀਸ ਨੇ ਲੋਕਾਂ ਤੋਂ ਲੁੱਟਾਂ ਖੋਹਾਂ ਕਰਨ ਵਾਲੇ ਦੋ ਝਪਟਮਾਰਾਂ ਅਤੇ ਕੋਠੀਆਂ ਵਿੱਚ ਚੋਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਡੀ ਐਸ ਪੀ ਸਿਟੀ 2 ਸ੍ਰ ਗਿਰੋਹ ਦੇ ਸ੍ਰੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਹਾਲੀ ਪੁਲੀਸ ਵਲੋਂ ਐਸ ਐਸ ਪੀ ਸ੍ਰੀ ਦੀਪਕ ਪਾਰੀਕ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਏਅਰੋਸਿਟੀ ਦੇ ਮੁੱਖ ਅਫਸਰ ਇੰਸਪੈਕਟਰ ਜਨਪ੍ਰੀਤ ਸਿੰਘ ਸਮੇਤ ਐਸਆਈ ਰਾਕੇਸ਼ ਕੁਮਾਰ ਅਤੇ ਹੋਰ ਪੁਲੀਸ ਪਾਰਟੀ ਵਲੋਂ ਦੋ ਝਪਟਮਾਰਾਂ ਜਸਵੀਰ ਸਿੰਘ ਵਾਸੀ ਪਿੰਡ ਮਨੌਲੀ ਅਤੇ ਜਸਵਿੰਦਰ ਸਿੰਘ ਵਾਸੀ ਪਿੰਡ ਮਨੌਲੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਬੀਤੀ 25 ਫਰਵਰੀ ਨੂੰ ਏਅਰਪੋਰਟ ਚੌਂਕ ਵਿਖੇ ਸ਼ਰਾਬ ਦੇ ਠੇਕੇ ਨੇੜੇ ਰਾਧੇ ਸ਼ਿਆਮ ਨਾਮ ਦੇ ਇੱਕ ਵਿਅਕਤੀ ਦਾ ਖੋਹ ਕੀਤਾ ਹੋਇਆ ਮੋਬਾਇਲ ਅਤੇ ਵਾਰਦਾਤ ਵਿੱਚ ਵਰਤਿਆ ਹੋਇਆ ਮੋਟਰ ਸਾਈਕਲ ਬ੍ਰਾਮਦ ਕੀਤਾ ਹੈ।

ਐਸ ਏ ਐਸ ਨਗਰ, 28 ਫਰਵਰੀ- ਮੁਹਾਲੀ ਪੁਲੀਸ ਨੇ ਲੋਕਾਂ ਤੋਂ ਲੁੱਟਾਂ ਖੋਹਾਂ ਕਰਨ ਵਾਲੇ ਦੋ ਝਪਟਮਾਰਾਂ ਅਤੇ ਕੋਠੀਆਂ ਵਿੱਚ ਚੋਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਡੀ ਐਸ ਪੀ ਸਿਟੀ 2 ਸ੍ਰ ਗਿਰੋਹ ਦੇ ਸ੍ਰੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਹਾਲੀ ਪੁਲੀਸ ਵਲੋਂ ਐਸ ਐਸ ਪੀ ਸ੍ਰੀ ਦੀਪਕ ਪਾਰੀਕ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਏਅਰੋਸਿਟੀ ਦੇ ਮੁੱਖ ਅਫਸਰ ਇੰਸਪੈਕਟਰ ਜਨਪ੍ਰੀਤ ਸਿੰਘ ਸਮੇਤ ਐਸਆਈ ਰਾਕੇਸ਼ ਕੁਮਾਰ ਅਤੇ ਹੋਰ ਪੁਲੀਸ ਪਾਰਟੀ ਵਲੋਂ ਦੋ ਝਪਟਮਾਰਾਂ ਜਸਵੀਰ ਸਿੰਘ ਵਾਸੀ ਪਿੰਡ ਮਨੌਲੀ ਅਤੇ ਜਸਵਿੰਦਰ ਸਿੰਘ ਵਾਸੀ ਪਿੰਡ ਮਨੌਲੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਬੀਤੀ 25 ਫਰਵਰੀ ਨੂੰ ਏਅਰਪੋਰਟ ਚੌਂਕ ਵਿਖੇ ਸ਼ਰਾਬ ਦੇ ਠੇਕੇ ਨੇੜੇ ਰਾਧੇ ਸ਼ਿਆਮ ਨਾਮ ਦੇ ਇੱਕ ਵਿਅਕਤੀ ਦਾ ਖੋਹ ਕੀਤਾ ਹੋਇਆ ਮੋਬਾਇਲ ਅਤੇ ਵਾਰਦਾਤ ਵਿੱਚ ਵਰਤਿਆ ਹੋਇਆ ਮੋਟਰ ਸਾਈਕਲ ਬ੍ਰਾਮਦ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਰਾਧੇ ਸਿਆਮ ਵਾਸੀ ਬਿਹਾਰ (ਹਾਲ ਵਾਸੀ ਸੈਕਟਰ-83) ਨੇ ਰਿਪੋਰਟ ਲਿਖਾਈ ਸੀ ਕਿ ਉਹ 25 ਫਰਵਰੀ ਨੂੰ ਸ਼ਾਮ 8 ਵਜੇ ਆਪਣੇ ਘਰ ਜਾ ਰਿਹਾ ਸੀ ਅਤੇ ਜਦੋਂ ਉਹ ਏਅਰਪੋਰਟ ਚੌਂਕ ਆਈ ਟੀ ਸਿਟੀ ਤੇ ਸ਼ਰਾਬ ਠੇਕੇ ਨੇੜੇ ਪਹੁੰਚਿਆ ਤਾਂ ਪਿੱਛੋਂ ਆਏ ਤਿੰਨ ਨਾ-ਮਲੂਮ ਮੋਟਰ ਸਾਈਕਲ ਸਵਾਰ ਵਿਅਕਤੀਆਂ ਨੇ ਉਸਦਾ ਮੋਬਾਇਲ ਖੋਹ ਲਿਆ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਕਾਰਵਾਈ ਕਰਦਿਆਂ ਟੈਕਨੀਕਲ ਅਤੇ ਹਿਊਮਨ ਇੰਟੈਲੀਜੈਂਸ ਰਾਹੀਂ ਇਹਨਾਂ ਵਿਅਕਤੀਆਂ ਨੂੰ ਟਰੇਸ ਕਰਕੇ ਇਹਨਾਂ ਵਿੱਚੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਪੀੜਿਤ ਦਾ ਮੋਬਾਇਲ ਫੋਨ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰ ਸਾਈਕਲ ਬ੍ਰਾਮਦ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਇਲਾਕੇ ਵਿੱਚ ਮੋਟਰ ਸਾਈਕਲ ਰਾਹੀਂ ਰਾਹਗੀਰਾਂ ਦੇ ਫੋਨ ਅਤੇ ਸੋਨੇ ਦੀ ਚੈਨ ਵਗੈਰਾ ਖੋਹ ਕਰਦੇ ਹਨ। ਜਿਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇਹਨਾਂ ਪਾਸੋਂ ਹੋਰ ਵੀ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਥਾਣਾ ਆਈ ਟੀ ਸਿਟੀ ਪੁਲੀਸ ਨੇ ਇੱਕ ਹੋਰ ਮਾਮਲੇ ਵਿੱਚ ਜਸਪ੍ਰੀਤ ਸਿੰਘ ਵਾਸੀ ਪਿੰਡ ਬਾਕਰਪੁਰ, ਜਿਲ੍ਹਾ ਮੁਹਾਲੀ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਬਲਵੀਰ ਚੰਦ ਵਾਸੀ ਮਕਾਨ ਨੰ 953, ਸੈਕਟਰ-66 ਬੀ ਆਈ ਟੀ ਸਿਟੀ ਜਿਲ੍ਹਾ ਮੁਹਾਲੀ ਦੇ ਬਿਆਨ ਤੇ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਅਨੁਸਾਰ ਉਸਦੀ ਉਸਾਰੀ ਅਧੀਨ ਕੋਠੀ ਵਿੱਚ ਨਾ ਮਾਲੂਮ ਵਿਅਕਤੀਆਂ ਵੱਲੋਂ ਸੰਨ੍ਹਮਾਰੀ ਕਰਕੇ ਕੋਠੀ ਵਿੱਚੋਂ ਬਿਜਲੀ ਦੀਆਂ ਤਾਰਾਂ, ਪਾਣੀ ਦੀਆਂ ਟੂਟੀਆਂ ਅਤੇ ਹੋਰ ਲੋਹੇ ਦਾ ਸਮਾਨ ਚੋਰੀ ਕਰ ਲਿਆ ਗਿਆ ਸੀ। ਜਿਸਤੇ ਪੁਲੀਸ ਨੇ ਕਾਰਵਾਈ ਕਰਦਿਆਂ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਪੀੜਿਤ ਦੀ ਕੋਠੀ ਵਿੱਚੋਂ ਚੋਰੀ ਹੋਏ ਸਮਾਨ ਨੂੰ ਅਤੇ ਵਾਰਦਾਤ ਵਿੱਚ ਵਰਤੇ ਗਏ ਔਜਾਰ ਬ੍ਰਾਮਦ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਸਦੇ ਦੂਜੇ ਸਾਥੀ ਦੀ ਤਲਾਸ਼ ਜਾਰੀ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਜੋ ਇਸ ਪਾਸੋਂ ਹੋਰ ਵੀ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।