ਹੁਸ਼ਿਆਰਪੁਰ ਇੰਕਲੇਵ ਦੀ ਮੇਨ ਸੜਕ ਬਣਨ ਲਈ 27 ਲੱਖ ਰੁਪਏ ਜਾਰੀ

ਹੁਸ਼ਿਆਰਪੁਰ- ਹੁਸ਼ਿਆਰਪੁਰ ਇੰਕਲੇਵ ਵੈਲਫੇਅਰ ਐਸੋਸੀਏਸ਼ਨ ਅਤੇ ਪਿੰਡ ਕਕੋਂ ਦੀ ਪੰਚਾਇਤ ਦੀ ਬੇਨਤੀ ਨੂੰ ਪਰਵਾਨ ਕਰਦੇ ਹੋਏ, ਸ਼੍ਰੀਮਤੀ ਕਰਮਜੀਤ ਕੌਰ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਚੇਅਰਪਰਸਨ, ਜ਼ਿਲ੍ਹਾ ਯੋਜਨਾ ਬੋਰਡ, ਦੀ ਕੋਸ਼ਿਸ਼ਾਂ ਸਦਕਾ ਮਾਣਯੋਗ ਮੈਂਬਰ ਪਾਰਲੀਮੈਂਟ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਕੈਬਿਨੇਟ ਮੰਤਰੀ ਨੇ ਐਮ.ਪੀ. ਲੈਡ ਫੰਡ ਵਿੱਚੋਂ ਹੁਸ਼ਿਆਰਪੁਰ ਇੰਕਲੇਵ ਦੀ ਮੇਨ ਸੜਕ ਦੇ ਨਿਰਮਾਣ ਲਈ 27 ਲੱਖ ਰੁਪਏ ਜਾਰੀ ਕਰ ਦਿੱਤੇ ਹਨ।

ਹੁਸ਼ਿਆਰਪੁਰ- ਹੁਸ਼ਿਆਰਪੁਰ ਇੰਕਲੇਵ ਵੈਲਫੇਅਰ ਐਸੋਸੀਏਸ਼ਨ ਅਤੇ ਪਿੰਡ ਕਕੋਂ ਦੀ ਪੰਚਾਇਤ ਦੀ ਬੇਨਤੀ ਨੂੰ ਪਰਵਾਨ ਕਰਦੇ ਹੋਏ, ਸ਼੍ਰੀਮਤੀ ਕਰਮਜੀਤ ਕੌਰ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਚੇਅਰਪਰਸਨ, ਜ਼ਿਲ੍ਹਾ ਯੋਜਨਾ ਬੋਰਡ, ਦੀ ਕੋਸ਼ਿਸ਼ਾਂ ਸਦਕਾ ਮਾਣਯੋਗ ਮੈਂਬਰ ਪਾਰਲੀਮੈਂਟ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਕੈਬਿਨੇਟ ਮੰਤਰੀ ਨੇ ਐਮ.ਪੀ. ਲੈਡ ਫੰਡ ਵਿੱਚੋਂ ਹੁਸ਼ਿਆਰਪੁਰ ਇੰਕਲੇਵ ਦੀ ਮੇਨ ਸੜਕ ਦੇ ਨਿਰਮਾਣ ਲਈ 27 ਲੱਖ ਰੁਪਏ ਜਾਰੀ ਕਰ ਦਿੱਤੇ ਹਨ।
ਇਸ ਸੰਬੰਧ ਵਿੱਚ ਪੀ.ਡਬਲਯੂ.ਡੀ. ਵਿਭਾਗ ਨੂੰ ਹੁਕਮ ਦਿੱਤੇ ਗਏ ਹਨ ਕਿ ਕੰਮ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾਵੇ ਤਾਂ ਕਿ ਇਲਾਕੇ ਦੇ ਵਸਨੀਕਾਂ ਨੂੰ ਆਉਣ-ਜਾਣ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਛੁਟਕਾਰਾ ਮਿਲ ਸਕੇ।
ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਲਈ ਉਹ ਹਰ ਸੰਭਵ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ, "ਇਲਾਕੇ ਦੀਆੰ ਬੁਨਿਆਦੀ ਸੁਵਿਧਾਵਾਂ ਵਿੱਚ ਸੁਧਾਰ ਕਰਨਾ ਸਾਡੀ ਪਹਿਲੀ ਤਰਜੀਹ ਹੈ। ਇਹ ਸੜਕ ਸਿਰਫ਼ ਆਵਾਜਾਈ ਲਈ ਹੀ ਨਹੀਂ, ਸਗੋਂ ਹਰੀਕ ਵਸਨੀਕ ਦੀ ਬਿਹਤਰ ਜ਼ਿੰਦਗੀ ਲਈ ਵੀ ਮਹੱਤਵਪੂਰਨ ਹੈ।"
ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਵੀ ਲੋਕਾਂ ਨੂੰ ਭਰੋਸਾ ਦਵਾਇਆ ਕਿ "ਆਮ ਆਦਮੀ ਪਾਰਟੀ" ਦੀ ਸਰਕਾਰ ਇਲਾਕੇ ਦੇ ਹਰ ਕੋਨੇ ਵਿੱਚ ਵਿਕਾਸ ਕਾਰਜ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਨਵੀਂ ਸੜਕ ਇਲਾਕੇ ਦੀ ਆਵਾਜਾਈ ਵਿਵਸਥਾ ਵਿੱਚ ਆ ਰਹੀਆਂ ਦਿੱਕਤਾਂ ਨੂੰ ਦੂਰ ਕਰੇਗੀ ਅਤੇ ਆਸਪਾਸ ਦੇ ਵਸਨੀਕਾਂ ਲਈ ਆਸਾਨੀ ਪੈਦਾ ਕਰੇਗੀ।
ਇਲਾਕਾ ਨਿਵਾਸੀਆਂ ਵੱਲੋਂ ਸਰਪੰਚ ਅਨੀਤਾ ਰਾਣੀ ਅਤੇ ਸੀਨੀਅਰ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਰਕਮ ਜਾਰੀ ਹੋਣ ਨਾਲ ਇਲਾਕੇ ਦੀ ਇੱਕ ਪੁਰਾਣੀ ਮੰਗ ਪੂਰੀ ਹੋਈ ਹੈ।ਸੀਨੀਅਰ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਵੀ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ, "ਸਾਡੀ ਕੋਸ਼ਿਸ਼ ਰਹੇਗੀ ਕਿ ਹੁਸ਼ਿਆਰਪੁਰ ਦੇ ਹੋਰ ਵੀਕਾਸ ਕਾਰਜਾਂ ਨੂੰ ਵੀ ਜਲਦੀ ਲਾਗੂ ਕਰਵਾਇਆ ਜਾਵੇ।" ਉਨ੍ਹਾਂ ਕਿਹਾ ਕਿ ਇਲਾਕੇ ਦੀ ਬੁਨਿਆਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਇਹ ਇੱਕ ਵੱਡਾ ਕਦਮ ਹੈ।ਹੁਸ਼ਿਆਰਪੁਰ ਇੰਕਲੇਵ ਅਤੇ ਪਿੰਡ ਕਕੋਂ ਦੇ ਵਸਨੀਕਾਂ ਵਿੱਚ ਵੀ ਇਹ ਖ਼ਬਰ ਸੁਣ ਕੇ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ।ਪ੍ਰਧਾਨ ਜਸਵਿੰਦਰ ਸਿੰਘ, ਸਕੱਤਰ ਨਰਿੰਦਰ ਸਿੰਘ ਸੈਣੀ, ਰਜਨੀਸ਼ ਕੁਮਾਰ ਗੁਲਿਆਨੀ ਨੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀਕਾਸ ਪ੍ਰੋਜੈਕਟ ਵੀ ਲਾਗੂ ਹੋਣਗੇ।
ਹੁਸ਼ਿਆਰਪੁਰ ਦੇ ਲੋਕਾਂ ਨੂੰ ਇਹ ਯਕੀਨ ਦਵਾਇਆ ਗਿਆ ਕਿ ਇਲਾਕੇ ਵਿੱਚ ਹੋਰ ਵੀ ਨਵੇਂ ਪਰੋਜੈਕਟ ਲੈ ਕੇ ਆਉਣ ਦੀ ਯੋਜਨਾ ਬਣਾਈ ਜਾ ਰਹੀ ਹੈ। "ਸਾਡਾ ਮੁੱਖ ਉਦੇਸ਼ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਸਾਨੀ ਹੈ," – ਕਰਮਜੀਤ ਕੌਰ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਚੇਅਰਪਰਸਨ, ਜ਼ਿਲ੍ਹਾ ਯੋਜਨਾ ਬੋਰਡ
ਇਸ ਫੈਸਲੇ ਨੇ ਇਲਾਕੇ ਵਿੱਚ ਇੱਕ ਨਵੇਂ ਵਿਕਾਸ ਅਧਿਆਇ ਦੀ ਸ਼ੁਰੂਆਤ ਕਰ ਦਿੱਤੀ ਹੈ।