ਗਊਸ਼ਾਲਾ ਨੂੰ ਭੇਟ ਕੀਤੀਆਂ 25000 ਰੁਪਏ ਦੀਆਂ ਦਵਾਈਆਂ।

ਨਵਾਂਸ਼ਹਿਰ- ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ , ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਪ੍ਰਧਾਨਗੀ ਹੇਠ ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬੀਣੇਵਾਲ ਦੀ ਗਊਸ਼ਾਲਾ ਵਿਖੇ ਇੱਕ ਕੈਂਪ ਲਗਾਇਆ ਗਿਆ।

ਕੈਂਪ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਸਪੀਕਰ ਵਲੋਂ ਪੰਜਾਬ ਸਰਕਾਰ ਦੀਆਂ ਵੱਖ ਵੱਖ ਨੀਤੀਆਂ, ਮਹਿਕਮੇ ਵਿਚ ਆਏ ਨਵੇਂ ਡਾਕਟਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਕੈਂਪ ਵਿਚ ਸੀਨੀਅਰ ਵੈਟਰਨਰੀ ਅਫਸਰ ਡਾ. ਅੱਛਰ ਸਿੰਘ ਨੇ ਸਰਕਾਰ ਵੱਲੋਂ ਆਈਆਂ 25000 ਰੁਪਏ ਦੀਆਂ ਦਵਾਈਆਂ ਗਊਸ਼ਾਲਾ ਨੂੰ ਭੇਟ ਕੀਤੀਆਂ। 
ਡਾ. ਅੱਛਰ ਸਿੰਘ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪਲੈਨਿੰਗ ਬੋਰਡ ਹੁਸ਼ਿਆਰਪੁਰ ਦੇ ਚੇਅਰਪਰਸਨ ਕਰਮਜੀਤ ਕੌਰ ,  ਗਊਸ਼ਾਲਾ ਦੇ ਮੈਨੇਜਰ ਸੱਜਣ ਰਾਣਾ ਅਤੇ  ਮਾਰਕੀਟ ਕਮੇਟੀ ਦੇ ਚੇਅਰਮੈਨ ਬਲਦੀਪ ਸਿੰਘ ਆਦਿ ਵੀ ਹਾਜ਼ਰ ਸਨ।