ਗ੍ਰਾਮ ਪੰਚਾਇਤਾਂ ਦੇ ਸਰਪੰਚਾਂ/ਪੰਚਾਂ ਦੀ ਜਿਮਨੀ ਚੋਣ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ

ਹੁਸ਼ਿਆਰਪੁਰ- ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜਿਲ੍ਹਾ ਹੁਸ਼ਿਆਰਪੁਰ ਅੰਦਰ ਜਿਹੜੀਆਂ ਗ੍ਰਾਮ ਪੰਚਾਇਤਾਂ ਤੇ ਸਰਪੰਚਾਂ/ਪੰਚਾਂ ਦੀ ਜ਼ਿਮਨੀ ਚੋਣ ਹੋਣੀ ਬਾਕੀ ਹੈ, ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ 23 ਮਈ ਤੱਕ ਸੁਧਾਈ ਦਾ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਮੂਹ ਐਸ.ਡੀ.ਐਮਜ਼ ਤੇ ਬੀ.ਡੀ.ਪੀ.ਓਜ਼ ਨੂੰ ਇਸ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। 
ਜਾਰੀ ਸੁਧਾਈ ਪ੍ਰੋਗਰਾਮ ਅਨੁਸਾਰ ਕਿਹਾ ਗਿਆ ਹੈ ਕਿ ਵੋਟਰ ਸੂਚੀਆਂ ਦੀ ਸੁਧਾਈ ਲਈ ਮਿਤੀ 19, 20 ਤੇ 21 ਮਈ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਜਿਹੜੀਆਂ ਪੰਚਾਇਤਾਂ ਜਾਂ ਪੰਚਾਂ ਲਈ ਜ਼ਿਮਨੀ ਚੋਣ ਹੋਣੀ ਹੈ, ਉਨ੍ਹਾਂ ਪਿੰਡਾਂ ਜਾਂ ਵਾਰਡਾਂ ਵਿਚ ਨਵੀਆਂ ਵੋਟਾਂ ਬਣਾਈਆਂ ਜਾਂ ਕੱਟੀਆਂ ਜਾ ਸਕਣ। 
ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਕੇਵਲ ਉਨ੍ਹਾਂ ਹੀ ਗ੍ਰਾਮ ਪੰਚਾਇਤਾਂ ਜਾਂ ਪਿੰਡਾਂ ਦੇ ਵਾਰਡਾਂ ਲਈ ਕੀਤਾ ਜਾਣਾ ਹੈ, ਜਿਥੇ ਜਿਮਨੀ ਚੋਣਾਂ ਕਰਵਾਈਆਂ ਜਾਣੀਆਂ ਹਨ।
ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਜਿਹੜੇ ਪਿੰਡਾਂ ਜਾਂ ਵਾਰਡਾਂ ਵਿਚ ਸਰਪੰਚ, ਪੰਚ ਲਈ ਜਿਮਨੀ ਚੋਣ ਹੋਣੀ ਹੈ, ਉਹ ਸਬੰਧਿਤ ਲੋਕ ਆਪਣੇ ਐਸ.ਡੀ.ਐਮ-ਕਮ- ਈ.ਆਰ.ਓ ਦੇ ਦਫ਼ਤਰ ਨਾਲ ਤਾਲਮੇਲ ਕਰਕੇ ਵੋਟਰ ਸੂਚੀ ਵਿਚ ਸੁਧਾਈ ਕਰਵਾ ਸਕਦੇ ਹਨ।