
ਗੰਨਾ ਉਤਪਾਦਕ ਕਿਸਾਨਾਂ ਦਾ ਏਰਿਅਰ ਦਾ ਜਲਦੀ ਭੁਗਤਾਨ ਕੀਤਾ ਜਾਵੇ - ਸ੍ਰੀ ਸ਼ਿਆਮ ਸਿੰਘ ਰਾਣਾ
ਚੰਡੀਗੜ੍ਹ, 18 ਜੁਲਾਈ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਦੀ ਗੰਨੇ ਦੀ ਵਿਕਰੀ ਹੁੰਦੇ ਹੀ ਜਲਦੀ ਭੁਗਤਾਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਦੇ ਬਕਾਇਆ ਭੁਗਤਾਨ ਦਾ ਵੀ ਜਲਦੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।
ਚੰਡੀਗੜ੍ਹ, 18 ਜੁਲਾਈ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਦੀ ਗੰਨੇ ਦੀ ਵਿਕਰੀ ਹੁੰਦੇ ਹੀ ਜਲਦੀ ਭੁਗਤਾਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਦੇ ਬਕਾਇਆ ਭੁਗਤਾਨ ਦਾ ਵੀ ਜਲਦੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।
ਸ੍ਰੀ ਰਾਣਾ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।
ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਪੰਕਜ ਅਗਰਵਾਲ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਿਦੇਸ਼ਕ ਸ੍ਰੀ ਰਾਜਨਰਾਇਣ ਕੌਸ਼ਿਕ, ਹਰਿਆਣਾ ਸਟੇਟ ਫਾਉਂਡੇਸ਼ਨ ਆਫ ਕਾਪਰੇਟਿਵ ਸ਼ੂਗਰ ਮਿੱਲਸ ਦੇ ਪ੍ਰਬੰਧ ਨਿਦੇਸ਼ਕ ਸ੍ਰੀ ਸ਼ਕਤੀ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅਧਿਕਾਰੀਆਂ ਤੋਂ ਨਰਾਇਣਗੜ੍ਹ ਸ਼ੂਗਰ ਮਿੱਲ ਨਾਲ ਸਬੰਧਿਤ ਗੰਨਾ ਉਤਪਾਦਕਾਂ ਦੇ ਬਕਾਇਆ ਭੁਗਤਾਨ ਕਰਨ ਵਿਸਤਾਰ ਨਾਲ ਚਰਚਾ ਕੀਤੀ ਅਤੇ ਇਸ ਦਿਸ਼ਾ ਵਿੱਚ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਮਿੱਲ ਵਿੱਚ ਗੰਨਾ-ਪਿਰਾਈ ਦਾ ਕੰਮ ਲਗਾਤਾਰ ਚੱਲਦਾ ਰਹਿਣਾ ਚਾਹੀਦਾ ਹੈ ਅਤੇ ਕਿਸਾਨਾਂ ਦੇ ਗੰਨੇ ਦਾ ਭੁਗਤਾਨ ਵੀ ਨਾਲ-ਨਾਲ ਕਰਦੇ ਰਹਿਣ।
ਸ੍ਰੀ ਰਾਣਾ ਨੇ ਮੀਟਿੰਗ ਦੇ ਬਾਅਦ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਸੰਕਲਪਬੱਧ ਹੈ। ਸਰਕਾਰ ਦਾ ਯਤਨ ਹੈ ਕਿ ਕਿਸਾਨਾਂ ਦੀ ਖੇਤੀ ਦੀ ਲਾਗਤ ਘੱਟ ਹੋਵੇ ਅਤੇ ਉਨ੍ਹਾਂ ਦੀ ਪੈਦਾਵਾਰ ਲਗਾਤਾਰ ਵੱਧਦੀ ਰਹੇ। ਖੇਡ ਦੀ ਮਿੱਟੀ ਦੀ ਸਿਹਤ ਚੰਗੀ ਰੱਖਣ ਲਈ ਲੈਬਸ ਵਿੱਚ ਜਾਂਚ ਕਰਨ ਦੇ ਬਾਅਦ ਕਿਸਾਨਾਂ ਨੂੰ ਫਸਲ ਦੀ ਬਿਜਾਈ ਦੀ ਸਲਾਹ ਦਿੱਤੀ ਜਾ ਰਹੀ ਹੈ। ਚੰਗੀ ਗੁਣਵੱਤਾ ਦੇ ਬੀਜ ਉਪਲਬਧ ਕਰਵਾਏ ਜਾ ਰਹੇ ਹਨ ਅਤੇ ਰਸਾਇਨਿਕ ਖਾਦ 'ਤੇ ਨਿਰਭਰਤਾ ਘੱਟ ਤੋਂ ਘੱਟ ਹੋਵੇ, ਇਸ ਦੇ ਲਈ ਕਿਸਾਨਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਕੁਦਰਤੀ ਖੇਤੀ ਦੇ ਵੱਲ ਕਿਸਾਨਾਂ ਨੂੰ ਖਿੱਚਣ ਲਈ ਕਈ ਤਰ੍ਹਾ ਦੀ ਰਿਆਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ।
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਇਹ ਵੀ ਕਿਹਾ ਕਿ ਰਾਜ ਦੇ ਕਿਸਾਨਾਂ ਨੂੰ ਰਿਵਾਇਤੀ ਖੇਤੀ ਦੀ ਥਾਂ ਆਧੁਨਿਕ ਅਤੇ ਵਿਵਿਧੀਕਰਣ ਦੇ ਪ੍ਰਤੀ ਪ੍ਰਸਤਾਵਿਤ ਕੀਤਾ ਜਾ ਰਿਹਾ ਹੈ। ਮੱਛੀ ਪਾਲਣ ਅਤੇ ਪਸ਼ੂ ਪਾਲਣ ਦੇ ਖੇਤਰ ਵਿੱਚ ਵੀ ਕਾਰੋਬਾਰ ਸ਼ੁਰੂ ਕਰਨ ਵਾਲੇ ਕਿਸਾਨਾਂ ਨੂੰ ਗ੍ਰਾਂਟ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਦੋਹਰਾਇਆ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨੀ ਨੂੰ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ।
