ਬੱਚਿਆਂ 'ਚ ਟੀਬੀ ਦੀ ਜਾਂਚ ਅਤੇ ਇਲਾਜ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਹੁਸ਼ਿਆਰਪੁਰ- ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀ.ਐਚ.ਸੀ ਹਾਰਟਾ ਬਡਲਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ.ਮਨਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਵਰਲਡ ਹੈਲਥ ਪਾਰਟਨਰਜ਼ (ਡਬਲਯੂ.ਐਚ.ਪੀ.)ਦੇ ਸਹਿਯੋਗ ਨਾਲ ਟੀਬੀ ਮੁਕਤ ਭਾਰਤ ਮੁਹਿੰਮ ਤਹਿਤ ਬੱਚਿਆਂ ਦੇ ਟੀਬੀ ਦੀ ਜਾਂਚ ਅਤੇ ਇਲਾਜ ਲਈ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਐਲ.ਐਚ.ਵੀ ਏ.ਐਨ.ਐਮ,ਐਮ.ਪੀ.ਐਚ.ਡਬਲਯੂ(ਮੇਲ)ਅਤੇ ਸੀ.ਐਚ.ੳਜ਼ ਨੇ ਭਾਗ ਲਿਆ।

ਇਸ ਮੌਕੇ ਹਾਜ਼ਰ ਬੱਚਿਆਂ ਦੇ ਮਾਹਿਰ ਡਾ.ਕੁਲਵੰਤ ਰਾਏ ਨੇ ਉਨਾਂ ਦੱਸਿਆ ਕਿ ਟੀਬੀ ਸਭ ਤੋਂ ਮਹੱਤਵਪੂਰਨ ਜਨਤਕ ਸਿਹਤ ਚੁਣੌਤੀਆਂ ਵਿੱਚੋਂ ਇੱਕ ਹੈ। ਖਾਸ ਤੌਰ 'ਤੇ ਬੱਚਿਆਂ ਲਈ ਇਹ ਇੱਕ ਵੱਡੀ ਚੁਣੌਤੀ ਹੈ ਕਿਉਂਕਿ ਅਕਸਰ ਇਸਦਾ ਪਤਾ ਨਹੀਂ ਲਗਾਇਆ ਜਾਂਦਾ ਹੈ ਜਾਂ ਬਹੁਤ ਦੇਰ ਨਾਲ ਪਤਾ ਨਹੀਂ ਲੱਗਦਾ ਹੈ। ਉਨਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਉਦੇਸ਼ 0-14 ਸਾਲ ਦੀ ਉਮਰ ਦੇ ਬੱਚਿਆਂ ਵਿੱਚ ਬਾਲ ਟੀਬੀ ਦੇ ਨਿਦਾਨ, ਇਲਾਜ ਅਤੇ ਪ੍ਰਬੰਧਨ ਵਿੱਚ ਸਿਹਤ ਪੇਸ਼ੇਵਰਾਂ ਦੇ ਗਿਆਨ ਅਤੇ ਹੁਨਰ ਨੂੰ ਵਧਾਉਣਾ ਹੈ।
 ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਭਾਗੀਦਾਰਾਂ ਨੂੰ ਬਾਲ ਟੀਬੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ 0-14 ਸਾਲ ਦੀ ਉਮਰ ਦੇ ਬੱਚਿਆਂ ਵਿੱਚ ਗੈਸਟਿਕ ਐਸਪੀਰੇਟ (GA), ਗੈਸਟਿਕ ਲੈਵੇਜ (GL) ਅਤੇ ਪ੍ਰੇਰਿਤ ਥੁੱਕ (IS) ਪ੍ਰਕਿਰਿਆ ਨੂੰ ਕਿਵੇਂ ਕਰਨਾ ਹੈ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ.ਮਨਪ੍ਰੀਤ ਸਿੰਘ ਬੈਂਸ ਨੇ ਜ਼ਿਲ੍ਹੇ ਅੰਦਰ ਚੱਲ ਰਹੀ “100 ਡੇਜ਼ ਟੀ.ਬੀ ਰੋਕੋ ਕੰਪੇਨ” ਦਾ ਜ਼ਿਕਰ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਦੀ ਸਕਰੀਨਿੰਗ ਕੀਤੀ ਜਾਵੇ ਅਤੇ ਸ਼ਕੀ ਮਰੀਜ਼ਾਂ ਨੂੰ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ।
 ਉਨਾਂ ਦੱਸਿਆ ਕਿ ਜੇਕਰ ਕਿਸੇ ਨੂੰ ਟੀ.ਬੀ ਦੀ ਬੀਮਾਰੀ ਹੁੰਦੀ ਹੈ ਤਾਂ ਉਸਨੂੰ ਘਬਰਾਉਣ ਦੀ ਲੋੜ ਨਹੀ ਕਿਉਂਕਿ ਟੀ.ਬੀ ਹੁਣ ਲਾਇਲਾਜ ਨਹੀ ਹੈ ਅਤੇ ਇਸਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਇਸ ਮੁੰਹਿਮ ਤਹਿਤ ਸ਼ਕੀ ਮਰੀਜ਼ਾਂ ਦੇ ਟੈਸਟ ਅਤੇ ਐਕਸ-ਰੇ ਸਿਹਤ ਵਿਭਾਗ ਵਲੋਂ ਮੁਫ਼ਤ ਕੀਤੇ ਜਾ ਰਹੇ ਹਨ।