ਵੱਖ-ਵੱਖ ਜਥੇਬੰਦੀਆਂ ਵੱਲੋਂ ਮੰਗਾਂ ਮੰਨਣ ਦੀ ਥਾਂ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਅਤੇ ਆਗੂਆ ਦੇ ਘਰਾਂ 'ਚ ਛਾਪੇਮਾਰੀ ਦੀ ਸਖਤ ਨਿਖੇਧੀ

ਗੜਸ਼ੰਕਰ 4 ਮਾਰਚ- ਵੱਖ-ਵੱਖ ਜਥੇਬੰਦੀਆ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ,ਡੈਮੋਕ੍ਰੈਟਿਕ ਪੈਨਸ਼ਨਰ ਫਰੰਟ,ਪੇਂਡੂ ਮਜਦੂਰ ਯੂਨੀਅਨ ਵੱਲੋਂ ਪੰਜਾਬ ਦੀ ਆਪ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਪੰਜਾਬ ਪੱਧਰ ਤੋਂ ਲੈ ਕੇ ਬਲਾਕ ਪੱਧਰੀ ਵੱਡੀ ਪੱਧਰ 'ਤੇ ਆਗੂਆਂ ਦੇ ਘਰਾਂ ਚ ਛਾਪੇਮਾਰੀ ਕਰਨ ਦੀ ਸਖਤ ਨਿਖੇਧੀ ਕਰਦਿਆਂ ਭਗਵੰਤ ਮਾਨ ਸਰਕਾਰ ਦੇ ਇਸ ਰਵੱਈਏ ਨੂੰ ਰੋਸ ਪ੍ਰਦਰਸ਼ਨ ਕਰਨ ਦੇ ਜਮਹੂਰੀ ਹੱਕ ਨੂੰ ਕੁਚਲਣਾ ਤਾਨਾਸ਼ਾਹ ਰਵੱਈਆ ਕਰਾਰ ਦਿੱਤਾ।

ਵੱਖ-ਵੱਖ ਜਥੇਬੰਦੀਆਂ ਡੀਟੀਐਫ ਦੇ ਸੂਬਾ ਸੰਯੁਕਤ ਸਕੱਤਰ ਮੁਕੇਸ਼ ਕੁਮਾਰ, ਸੁਖਦੇਵ ਡਾਨਸੀਵਾਲ, ਡੈਮੋਕ੍ਰੈਟਿਕ ਪੈਨਸ਼ਨਰ ਫਰੰਟ ਦੇ ਆਗੂ ਹੰਸਰਾਜ ਗੜ ਸ਼ੰਕਰ, ਬਲਵੀਰ ਖਾਨਪੁਰੀ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਗੀਚਾ ਸਿੰਘ ਸਹੂੰਗੜਾ ਅਤੇ ਪਰਮਜੀਤ ਸਿੰਘ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਅਤੇ ਧਰਨਿਆਂ ਵਿੱਚੋਂ ਉਪਜੀ ਪਾਰਟੀ ਆਮ ਆਦਮੀ ਪਾਰਟੀ ਦੇ ਆਗੂ ਪਿਛਲੇ ਕਿਸਾਨ ਸੰਘਰਸ਼ ਵਿੱਚ ਪੰਜਾਬ ਅਤੇ ਦੇਸ਼ ਪੱਧਰ
'ਤੇ ਥਾਂ-ਥਾਂ ਧਰਨਿਆਂ ਵਿੱਚ ਪਹੁੰਚ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ ਅਤੇ ਹੱਕੀ ਮੰਗਾਂ ਕਰਾਰ ਦਿੰਦੇ ਸਨ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਆਪ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਵਿੱਚ ਕਿਸਾਨਾਂ ਨੂੰ ਧਮਕੀ ਦੇਣ ਅਤੇ ਕਿਸਾਨੀ ਮੰਗਾਂ ਨੂੰ  ਸਿਰੇ ਤੋਂ ਨਿਕਾਰ ਰਹੇ ਹਨ ।
ਆਗੂਆ ਨੇ ਸੰਘਰਸ਼ ਖ਼ਿਲਾਫ਼ ਗਲਤ ਟਿੱਪਣੀਆਂ ਕਰਨ ਅਤੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਾ ਦੇ ਕੇ ਜ਼ੁਬਾਨਬੰਦੀ ਕਰਨ ਅਤੇ ਕੇਂਦਰ ਸਰਕਾਰ ਦੇ ਬਰਾਬਰ ਰਵੱਈਆ ਅਖਤਿਆਰ ਕਰਨ ਅਤੇ ਸੂਬਾ ਸਰਕਾਰ ਵੱਲੋਂ ਚਲਾਏ ਦਮਨ ਚੱਕਰ ਨੇ ਭਗਵੰਤ ਮਾਨ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਆਗੂਆਂ ਨੇ ਪੰਜਾਬ ਸਰਕਾਰ  ਤੋਂ ਮੰਗ ਕੀਤੀ ਕਿ ਗ੍ਰਿਫਤਾਰ ਕੀਤੇ ਕਿਸਾਨ ਆਗੂਆਂ ਨੂੰ ਫੌਰੀ ਤੌਰ 'ਤੇ ਰਿਹਾ ਕੀਤਾ ਜਾਵੇ, ਕਿਸਾਨਾਂ ਦੀਆਂ ਰਾਜ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਦੀਆਂ  ਅਹਿਮ ਮੰਗਾਂ ਨੂੰ ਮੰਨਿਆ ਜਾਵੇ।
ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਦਮਨ ਚੱਕਰ ਨੂੰ ਬੰਦ ਨਾ ਕੀਤਾ ਤੇ ਗ੍ਰਿਫਤਾਰ ਆਗੂਆਂ ਨੂੰ ਜਲਦੀ ਰਿਹਾ ਨਾ ਕੀਤਾ ਤਾਂ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ।