ਪੁਲੀਸ ਵੱਲੋਂ ਪਿਉ-ਪੁੱਤ ਅਸਲੇ ਤੇ ਡਰੱਗ ਮਨੀ ਸਣੇ ਕਾਬੂ
ਅੰਮ੍ਰਿਤਸਰ, 4 ਮਾਰਚ- ਪੰਜਾਬ ਪੁਲੀਸ ਨੇ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਿਤ ਕਥਿਤ ਦੋ ਵੱਡੇ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਅਸਲਾ ਬਰਾਮਦ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਸ਼ਨਾਖਤ ਅਮੋਲਕ ਸਿੰਘ ਤੇ ਉਸ ਦੇ ਪੁੱਤਰ ਮਹਾਂਵੀਰ ਸਿੰਘ ਉਰਫ ਗੋਲਡੀ, ਦੋਵੇਂ ਵਾਸੀ ਪਿੰਡ ਠੱਠਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।

ਪੁਲੀਸ ਨੇ ਇਨ੍ਹਾਂ ਕੋਲੋਂ ਇੱਕ ਪੁਆਇੰਟ 30 ਬੋਰ ਦਾ ਪਿਸਤੌਲ, ਦੋ ਮੈਗਜ਼ੀਨ, 15 ਕਾਰਤੂਸ, ਇੱਕ 306 ਸਿੰਗਲ ਬੈਰਲ ਸਪਰਿੰਗ ਫੀਲਡ ਰਾਈਫਲ ਅਤੇ ਪੰਜ ਕਾਰਤੂਸ ਅਤੇ ਇਸ ਤੋਂ ਇਲਾਵਾ ਇਕ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਇਨ੍ਹਾਂ ਕੋਲ ਇੱਕ ਜਾਅਲੀ ਅਸਲਾ ਲਾਇਸੈਂਸ ਵੀ ਹੈ। ਪੁਲੀਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਬਰਾਮਦਗੀ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਅਮੋਲਕ ਸਿੰਘ ਖਿਲਾਫ ਪਹਿਲਾਂ ਦਸ ਮਾਮਲੇ ਦਰਜ ਹਨ। ਉਹ ਆਪਣੇ ਪੁੱਤਰ ਨਾਲ ਰਲ ਕੇ ਨਸ਼ਿਆਂ ਦੇ ਕਾਰੋਬਾਰ ਦਾ ਗਠਜੋੜ ਚਲਾ ਰਿਹਾ ਸੀ।
ਪੁਲੀਸ ਨੇ ਉਸ ਨੂੰ ਪਹਿਲਾਂ ਵੀ ਗ੍ਰਿਫਤਾਰ ਕੀਤਾ ਸੀ ਅਤੇ ਉਹ 2019 ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ। ਉਹ ਹੁਣ ਵੀ ਇਸੇ ਕਾਰੋਬਾਰ ਵਿੱਚ ਸਰਗਰਮ ਹੈ ਅਤੇ ਭਗੋੜਾ ਹੈ। ਪੁਲੀਸ ਉਸ ਦੀ ਭਾਲ ਵਿੱਚ ਸੀ। ਉਸ ਖਿਲਾਫ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਐਨਡੀਪੀਐਸ ਐਕਟ ਹੇਠ ਕਈ ਕੇਸ ਦਰਜ ਹਨ।
ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਸੱਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਕੋਲੋਂ ਤਿੰਨ ਕਿਲੋ ਹੈਰੋਇਨ ਅਤੇ ਪੰਜ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਸੀ। ਪੁਲੀਸ ਨੇ ਇਨ੍ਹਾਂ ਦੇ ਵਾਹਨ ਵੀ ਜ਼ਬਤ ਕੀਤੇ ਸਨ।