ਗੜ੍ਹਸ਼ੰਕਰ ਵਿੱਖੇ ਕੁੱਲ ਹਿੰਦ ਕਿਸਾਨ ਸਭਾ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

ਹੁਸ਼ਿਆਰਪੁਰ- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫਤਾਰ ਕਰਨ ਦੇ ਵਿਰੋਧ ਵਿੱਚ ਅੱਜ ਕੁਲ ਹਿੰਦ ਕਿਸਾਨ ਸਭਾ ਵਲੋਂ ਦਰਸ਼ਨ ਸਿੰਘ ਮੱਟੂ ਅਤੇ ਗੁਰਨੇਕ ਸਿੰਘ ਭੱਜਲ ਦੀ ਅਗਵਾਈ ਹੇਠ ਸ਼੍ਰੀ ਆਨੰਦਪੁਰ ਸਾਹਿਬ ਚੌਕ ਗੜ੍ਹਸ਼ੰਕਰ ਵਿੱਖੇ ਪੰਜਾਬ ਸਰਕਾਰ ਦਾ ਪੁਤਲਾ ਸਾੜਕੇ ਪ੍ਰਦਸ਼ਨ ਕੀਤਾ ਗਿਆ।

 ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਆਗੂ ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ, ਮਹਿੰਦਰ ਬਡੋਆਣ, ਬੀਬੀ ਸੁਭਾਸ਼ ਮੱਟੂ ਅਤੇ ਅੱਛਰ ਸਿੰਘ ਬਿਲੜੋ, ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵਲੋਂ ਕਿਸਾਨਾਂ ਦੀ ਮੰਗਾਂ ਸੁਣੇ ਬਿਨਾਂ ਮੀਟਿੰਗ ਵਿਚੋਂ ਉੱਠ ਕੇ ਚਲੇ ਜਾਣ ਅਤੇ ਉਸ ਤੋਂ ਬਾਅਦ ਪੰਜਾਬ ਵਿੱਚ ਐਮਰਜੈਂਸੀ ਵਰਗਾ ਮਾਹੌਲ ਬਣਾ ਕੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣਾ ਬਹੁਤ ਹੀ ਨਿੰਦਣਯੋਗ ਹੈ। 
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨਾਲ ਮਾੜਾ ਵਤੀਰਾ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਉਹ ਕਿਸਾਨ ਵਿਰੋਧੀ ਹਨ ਅਤੇ ਚੰਡੀਗੜ੍ਹ ਵਿੱਖੇ ਕਿਸਾਨਾਂ ਵਲੋਂ ਲਗਾਏ ਜਾ ਰਹੇ ਸ਼ਾਂਤਮਈ ਧਰਨੇ ਵਿੱਚ ਜਾਣ ਵਾਲੇ ਕਿਸਾਨ ਆਗੂਆਂ ਨੂੰ ਪੁਲਿਸ ਵਲੋਂ ਧੱਕੇ ਨਾਲ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਜਿਹੜਾ ਕਿ ਲੋਕਤੰਤਰ ਲਈ ਹਾਨੀਕਾਰਕ ਹੈ। ਉਨ੍ਹਾਂ ਚੇਤਾਵਾਨੀ ਦਿੱਤੀ ਕਿ ਜੇਕਰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਰਿਹਾ ਕਰਕੇ ਕਿਸਾਨਾਂ ਦੀਆਂ ਬਾਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਵੱਡਾ ਸੰਘਰਸ਼ ਕੀਤਾ ਜਾਵੇਗਾ। 
ਇਸ ਮੌਕੇ ਅਮਰਜੀਤ ਸਿੰਘ,  ਕਸ਼ਮੀਰ ਸਿੰਘ ਭੱਜਲ, ਗਰੀਬ ਦਾਸ ਬੀਟਨ, ਹਰਭਜਨ ਅਟਵਾਲ, ਪ੍ਰੇਮ ਸਿੰਘ ਰਾਣਾ, ਬਲਦੇਵ ਰਾਜ, ਪ੍ਰੇਮ ਸਿੰਘ ਪ੍ਰੇਮੀ, ਤਲਜਿੰਦਰ ਕੌਰ, ਗੁਰਮੇਲ ਕਲਸੀ, ਮੱਖਣ ਸਿੰਘ, ਮੋਹਨ ਕਸਨਾਂ ਅਤੇ ਬਲਰਾਮ ਆਦਿ ਹਾਜ਼ਰ ਸਨ।