ਖ਼ਾਲਸਾ ਕਾਲਜ ਦੀ ਐੱਮ.ਏ. ਹਿਸਟਰੀ ਦੀ ਵਿਦਿਆਰਥਣ ਬਲਜੀਤ ਕੌਰ ਪੰਜਾਬ ’ਵਰਸਿਟੀ ਚੋਂ ਅਵੱਲ ਰਹੀ

ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀ ਐੱਮ. ਏ. ਹਿਸਟਰੀ ਦੀ ਵਿਦਿਆਰਥਣ ਬਲਜੀਤ ਕੌਰ ਨੇ ਤੀਜੇ ਸਮੈਸਟਰ ਦੇ ਨਤੀਜੇ ’ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।

ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਐੱਮ.ਏ. ਹਿਸਟਰੀ ਤੀਜੇ ਸਮੈਸਟਰ ਦੇ ਐਲਾਨੇ ਗਏ ਨਤੀਜੇ ਵਿਚ ਵਿਦਿਆਰਥਣ ਬਲਜੀਤ ਕੌਰ ਨੇ 84.25 ਫੀਸਦੀ ਅੰਕ ਹਾਸਿਲ ਕਰਕੇ ਪੰਜਾਬ ਯੂਨੀਵਰਸਿਟੀ ਚੋਂ ਪਹਿਲਾ ਸਥਾਨ ਹਾਸਿਲ ਕਰਕੇ ਆਪਣਾ, ਆਪਣੇ ਮਾਪਿਆਂ  ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। 
ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥਣ ਬਲਜੀਤ ਕੌਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ  ਸਮੂਹ ਸਟਾਫ਼, ਵਿਦਿਆਰਥਣ ਤੇ ਉਸਦੇ ਮਾਪਿਆਂ ਨੂੰ ਵਧਾਈ ਦਿੰਦਿਆ ਭਵਿੱਖ ਵਿਚ ਹੋਰ ਮੱਲਾਂ ਮਾਰਨ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਦਿਆਰਥਣ ਬਲਜੀਤ ਕੌਰ ਦਾ ਨਕਦ ਰਾਸ਼ੀ ਤੇ ਮੋਮੈਂਟੋ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।  ਇਸ ਮੌਕੇ ਹਿਸਟਰੀ ਵਿਭਾਗ ਦੇ ਮੁੱਖੀ ਪ੍ਰੋ. ਲਖਵਿੰਦਰਜੀਤ ਕੌਰ, ਡਾ. ਅਰਵਿੰਦਰ ਕੌਰ, ਡਾ. ਹਰਵਿੰਦਰ ਕੌਰ ਹਾਜ਼ਰ ਹੋਏ।