ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 763 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯਾਨੀ ਬੁੱਧਵਾਰ ਨੂੰ 704 ਨਵ-ਨਿਯੁਕਤ ਨੌਜਵਾਨਾਂ ਨੂੰ ਇਹ ਪੱਤਰ ਵੰਡੇ। ਇਹ ਨਿਯੁਕਤੀ ਪੱਤਰ ਸਿਹਤ ਵਿਭਾਗ, ਕਾਰਪੋਰੇਸ਼ਨ ਅਤੇ ਉੱਚ ਸਿੱਖਿਆ ਵਿਭਾਗ ਦੇ ਨੌਜਵਾਨਾਂ ਨੂੰ ਦਿੱਤੇ ਗਏ।ਇਸ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਹਰਜੋਤ ਬੈਂਸ ਮੌਜੂਦ ਸਨ। ਸੀਐਮ ਮਾਨ ਨੇ ਦਾਅਵਾ ਕੀਤਾ ਕਿ ਹੁਣ ਤੱਕ ਉਨ੍ਹਾਂ ਦੀ ਸਰਕਾਰ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਚੁੱਕੀ ਹੈ ਅਤੇ ਉਨ੍ਹਾਂ ਦਾ ਟੀਚਾ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਹੈ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ 'ਚ 763 ਆਸਾਮੀਆਂ ਲਈ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ 'ਤੇ ਸਾਰੇ ਨਵ-ਨਿਯੁਕਤ ਨੌਜਵਾਨਾਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ।
ਉਮੀਦ ਕਰਦੇ ਹਾਂ ਕਿ ਤੁਸੀਂ ਸਾਰੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਮਿਹਨਤ ਨਾਲ ਨਿਭਾਓਗੇ। ਆਉਣ ਵਾਲੇ ਦਿਨਾਂ ਵਿੱਚ ਬਾਕੀ ਵਿਭਾਗਾਂ ‘ਚ ਵੀ ਖਾਲੀ ਪਈਆਂ ਆਸਾਮੀਆਂ ਤੇ ਨਵੀਆਂ ਆਸਾਮੀਆਂ ਭਰੀਆ ਜਾਣਗੀਆਂ। ਮਿਸ਼ਨ ਰੁਜ਼ਗਾਰ ਦਾ ਇਹ ਸਿਲਸਿਲਾ ਨੇਕ ਨੀਤੀ ਤੇ ਨੀਅਤ ਨਾਲ ਇਸੇ ਤਰ੍ਹਾਂ ਜਾਰੀ ਰਹੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ- ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦੇਣਾ ਚਾਹੁੰਦਾ ਹਾਂ ਜੋ ਪੰਜਾਬ ਸਰਕਾਰ ਦਾ ਹਿੱਸਾ ਬਣੇ ਹਨ। ਤੁਸੀਂ ਸਾਰੇ ਇੱਕ ਨਵੇਂ ਪੜਾਅ 'ਤੇ ਕਦਮ ਰੱਖ ਰਹੇ ਹੋ, ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ। ਸੀਐਮ ਮਾਨ ਨੇ ਇਹ ਵੀ ਕਿਹਾ, "ਮੈਨੂੰ ਆਪਣੀਆਂ ਅੱਖਾਂ ਵਿੱਚ ਕੁਝ ਸਮੱਸਿਆ ਹੈ, ਇਸ ਲਈ ਮੈਂ ਐਨਕਾਂ ਲਗਾ ਰਿਹਾ ਹਾਂ, ਨਹੀਂ ਤਾਂ, ਮੈਨੂੰ ਇਸਦੀ ਆਦਤ ਨਹੀਂ ਹੈ। ਸੀਐਮ ਮਾਨ ਨੇ ਅੱਗੇ ਕਿਹਾ- ਮੈਨੂੰ ਡਾਕਟਰਾਂ ਨਾਲ ਬਹੁਤ ਪਿਆਰ ਹੈ, ਮੇਰੇ ਬਹੁਤ ਸਾਰੇ ਮੰਤਰੀ ਤੇ ਵਿਧਾਇਕ ਡਾਕਟਰ ਹਨ। ਮੇਰੇ ਘਰ ਵਿੱਚ ਇੱਕ ਡਾਕਟਰ (ਸੀਐਮ ਮਾਨ ਦੀ ਪਤਨੀ) ਵੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ- ਸਾਡੇ ਕੋਲ ਇਸ ਵੇਲੇ ਬਹੁਤ ਸਾਰੀਆਂ ਹੋਰ ਨੌਕਰੀਆਂ ਹਨ, ਅਸੀਂ ਜਲਦੀ ਹੀ ਉਨ੍ਹਾਂ 'ਤੇ ਵੀ ਨਿਯੁਕਤੀਆਂ ਦੇਵਾਂਗੇ। ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਅਤੇ ਅਧਿਆਪਕਾਂ ਬਾਰੇ ਨਹੀਂ ਸੋਚਿਆ, ਪਰ ਅਸੀਂ ਸੋਚ ਰਹੇ ਹਾਂ। ਪਿਛਲੀਆਂ ਸਰਕਾਰਾਂ ਨੇ ਅਜਿਹਾ ਕੁਝ ਵੀ ਨਹੀਂ ਸੋਚਿਆ ਜਿਸ ਨਾਲ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਵਿੱਚ ਮਦਦ ਮਿਲੇ। ਜੇ ਨੌਜਵਾਨਾਂ ਨੂੰ ਪਹਿਲਾਂ ਨੌਕਰੀਆਂ ਦਿੱਤੀਆਂ ਗਈਆਂ ਹੁੰਦੀਆਂ ਤਾਂ ਨਸ਼ਿਆਂ ਕਾਰਨ ਪੰਜਾਬ ਦੀ ਇਹ ਹਾਲਤ ਨਾ ਹੁੰਦੀ ਕਿਉਂਕਿ ਕਿਸੇ ਨੂੰ ਵੀ ਆਪਣੀ ਨੌਕਰੀ ਤੋਂ ਸਮਾਂ ਨਹੀਂ ਮਿਲਦਾ ਸੀ, ਉਹ ਨਸ਼ੇ ਕਿਵੇਂ ਕਰ ਸਕਦਾ ਸੀ।
ਸੀਐਮ ਮਾਨ ਨੇ ਕਿਹਾ- ਅਸੀਂ ਲੋਕਾਂ ਨੂੰ ਰੁਜ਼ਗਾਰ ਦੇਣਾ ਚਾਹੁੰਦੇ ਹਾਂ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨਾ ਚਾਹੁੰਦੇ ਹਾਂ। ਅਸੀਂ ਪੁਲਿਸ ਦੀ ਭਰਤੀ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਕਰਦੇ ਰਹਾਂਗੇ। ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਲੋਕਾਂ ਨੂੰ ਬੇਰੁਜ਼ਗਾਰ ਰੱਖਿਆ।