ਪੰਜਾਬ ਸਿਵਲ ਸਕੱਤਰੇਤ-2 ਵਿਖੇ ਵਿਸ਼ਾਲ ਖੂਨਦਾਨ ਕੈਂਪ 11 ਨੂੰ
ਚੰਡੀਗੜ੍ਹ, 5 ਮਾਰਚ- ਪੰਜਾਬ ਸਟੇਟ ਆਈ ਏ ਐਸ ਆਫੀਸਰਜ਼ ਐਸੋਸੀਏਸ਼ਨ, ਪੀ ਸੀ ਐਸ (ਈਬੀ) ਆਫੀਸਰਜ਼ ਐਸੋਸੀਏਸ਼ਨ, ਪੀ ਐਸ ਐਸ-1 ਆਫੀਸਰਜ਼ ਐਸੋਸੀਏਸ਼ਨ ਅਤੇ ਜੁਆਇੰਟ ਐਕਸ਼ਨ ਕਮੇਟੀ ਦੇ ਸਾਂਝੇ ਉਪਰਾਲੇ ਨਾਲ 11 ਮਾਰਚ ਨੂੰ ਪੰਜਾਬ ਸਿਵਲ ਸਕੱਤਰੇਤ-2 ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ ਏ ਪੀ ਸਿਨਹਾ ਵੱਲੋ ਇਸ ਖੂਨਦਾਨ ਕੈਂਪ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਕੀਤਾ ਜਾ ਰਿਹਾ ਇਹ ਇੱਕ ਨੇਕ ਉਪਰਾਲਾ ਹੈ।
ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕੀ ਉਹ ਇਸ ਲੋਕ ਭਲਾਈ ਦੇ ਕੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।