ਕੌਮੀ ਲੋਕ ਅਦਾਲਤ ਲੱਗੇਗੀ 8 ਨੂੰ

ਨਵਾਂਸ਼ਹਿਰ- ਨਵਾਂਸ਼ਹਿਰ ਨਜ਼ਦੀਕੀ ਪਿੰਡ ਮਹਿੰਦੀਪੁਰ ਦੇ ਗੁਰਦੁਆਰਾ ਗੁਰੂ ਰਵਿਦਾਸ ਭਵਨ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਪ੍ਰਿਆ ਸੂਦ ਅਤੇ ਸਕੱਤਰ ਕਮ ਸੀ ਜੇ ਐਮ ਡਾਕਟਰ ਅਮਨਦੀਪ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਜ਼ ਵਾਸਦੇਵ ਪਰਦੇਸੀ ਅਤੇ ਦੇਸ ਰਾਜ ਬਾਲੀ ਵਲੋਂ ਸੈਮੀਨਾਰ ਆਯੋਜਿਤ ਕੀਤਾ ਗਿਆ|

 ਜਿਸ ਦੌਰਾਨ ਦੇਸ ਰਾਜ ਬਾਲੀ ਨੇ ਬੋਲਦਿਆਂ ਕਿਹਾ ਕਿ ਆਪਣੇ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 8 ਮਾਰਚ ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਕਚਿਹਰੀਆਂ ਵਿੱਚ ਲੱਗੇਗੀ। ਉਹਨਾਂ ਦੱਸਿਆ ਕਿ ਲੋਕਾਂ ਦੇ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਨੂੰ ਲੋਕ ਅਦਾਲਤ ਰਾਹੀਂ ਸੌਖੇ ਤਰੀਕੇ ਨਾਲ ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਹੱਲ ਕੀਤਾ ਜਾਂਦਾ ਹੈ।ਲੋਕ ਅਦਾਲਤ ਰਾਹੀਂ ਹੋਏ ਫੈਸਲਿਆਂ ਨੂੰ ਕਿਤੇ ਵੀ ਚੈਲੰਜ ਨਹੀਂ ਕੀਤਾ ਜਾ ਸਕਦਾ।
ਇਸ ਕਰਕੇ ਕਿਸੇ ਵੀ ਤਰ੍ਹਾਂ ਦੇ ਕੇਸਾਂ ਦਾ ਨਿਪਟਾਰਾ ਸਾਨੂੰ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਸੰਪਰਕ ਕਰਕੇ ਇਸ ਦਾ ਫਾਇਦਾ ਲਿਆ ਜਾ ਸਕਦਾ ਹੈ।ਲੋਕ ਅਦਾਲਤ ਰਾਹੀਂ ਹੋਏ ਫੈਸਲਿਆਂ ਨਾਲ ਜਿੱਥੇ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਉੱਥੇ ਦੋਨਾਂ ਧਿਰਾਂ ਵਿੱਚ ਆਪਸੀ ਪਿਆਰ ਵੀ ਵੱਧਦਾ ਹੈ।ਇਸ ਮੌਕੇ ਪੈਰਾ ਲੀਗਲ ਵਲੰਟੀਅਰ ਵਾਸਦੇਵ ਪਰਦੇਸੀ, ਕਸ਼ਮੀਰ ਸਿੰਘ, ਦੇਸ ਰਾਜ ਬਾਲੀ, ਪਿੰਡ ਦੀ ਸਰਪੰਚ ਮਨਦੀਪ ਕੌਰ, ਹਰਜਿੰਦਰ ਕੌਰ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।