ਡਾ. ਸੁਭਾਸ਼ ਸ਼ਰਮਾ ਅਤੇ ਪ੍ਰੋਫੈਸਰ ਚੰਦੂਮਾਜਰਾ ਵਲੋਂ ਨਾਮਜ਼ਦਗੀ ਪੱਤਰ ਦਾਖਲ

ਰੂਪਨਗਰ, 14 ਮਈ - ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਲਈ ਭਾਜਪਾ ਦੇ ਉਮੀਦਵਾਰ ਡਾ.ਸੁਭਾਸ਼ ਸ਼ਰਮਾ ਅਤੇ ਅਕਾਲੀ ਦਲ ਦੇ ਉਮੀਦਵਾਰ ਪz. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਅੱਜ ਰੂਪਨਗਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

ਰੂਪਨਗਰ, 14 ਮਈ - ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਲਈ ਭਾਜਪਾ ਦੇ ਉਮੀਦਵਾਰ ਡਾ.ਸੁਭਾਸ਼ ਸ਼ਰਮਾ ਅਤੇ ਅਕਾਲੀ ਦਲ ਦੇ ਉਮੀਦਵਾਰ ਪz. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਅੱਜ ਰੂਪਨਗਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

ਸੁਭਾਸ਼ ਸ਼ਰਮਾ ਵਲੋਂ ਨਾਮਦਗੀ ਪੱਤਰ ਦਾਖਿਲ ਕਰਨ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ, ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਇੰਚਾਰਜ ਕੇਵਲ ਸਿੰਘ ਢਿੱਲੋ, ਪੰਜਾਬ ਦੇ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਅਤੇ ਜਿਲ੍ਹਾ ਭਾਜਪਾ ਦੇ ਪ੍ਰਧਾਨ ਸੰਜੀਵ ਵਸ਼ਿਸ਼ਠ ਸਮੇਤ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਵੱਡਾ ਹਜੂਮ ਇਕੱਤਰ ਹੋਇਆ। ਇਸ ਮੌਕੇ ਭਾਜਪਾ ਉਮੀਦਵਾਰ ਵਲੋਂ ਰੋਪੜ ਵਿੱਚ ਰੋਡ ਸ਼ੋ ਵੀ ਕੱਢਿਆ ਗਿਆ ਜਿਸ ਦੌਰਾਨ ਸੜਕਾਂ ਤੇ ਆਵਾਜਾਈ ਵੀ ਪ੍ਰਭਾਵਿਤ ਹੋਈ।

ਇਸ ਮੌਕੇ ਸ੍ਰੀ ਸੁਭਾਸ਼ ਸ਼ਰਮਾ ਨੇ ਕਿਹਾ ਕਿ ਉਹ ਹਲਕਾ ਆਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਖਤਮ ਕਰਨ, ਹਲਕੇ ਦਾ ਸਰਪਬੱਖੀ ਵਿਕਾਸ ਕਰਨ ਅਤੇ ਇੱਥੇ ਰੁਜਗਾਰ ਮੁਖੀ ਵੱਡੇ ਪ੍ਰੋਜੈਕਟ ਲਿਆਉਣ ਦੇ ਮੁੱਦੇ ਤੇ ਚੋਣ ਮੌਦਾਨ ਵਿੱਚ ਉਤਰੇ ਹਨ ਅਤੇ ਉਹਨਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਪ੍ਰਧਾਨ ਮੰਰਤੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਇੱਕ ਮਹਾਸ਼ਕਤੀ ਬਣਿਆ ਹੈ ਅਤੇ ਦੇਸ਼ ਦੀ ਤਰੱਕੀ ਲਈ ਭਾਜਪਾ ਦਾ ਸੱਤਾ ਵਿੱਚ ਆਉਣਾ ਜਰੂਰੀ ਹੈ।

ਪz. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਅੱਜ ਪਾਰਟੀ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸz. ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਹਲਕੇ ਦੇ ਵੱਖ ਵੱਖ ਖੇਤਰਾਂ ਤੋਂ ਆਏ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਨਾਲ ਵੱਡੇ ਕਾਫਲੇ ਦੇ ਰੂਪ ਵਿੱਚ ਰੋਪੜ ਪਹੁੰਚ ਕੇ ਆਪਣੇ ਨਾਮਜਗਦਗੀ ਪੱਤਰ ਦਾਖਿਲ ਕੀਤੇ ਗਏ। ਅਕਾਲੀ ਦਲ ਵੱਲੋਂ ਅੱਜ ਰੋਪੜ ਵਿਖੇ ਰੈਲੀ ਵੀ ਕੀਤੀ ਗਈ।

ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਹੀ ਅਜਿਹੀ ਇਕਲੌਤੀ ਪਾਰਟੀ ਹੈ ਜਿਹੜੀ ਕੇਂਦਰ ਸਰਕਾਰ ਵਲੋਂ ਸਮੇਂ ਸਮੇਂ ਤੇ ਪੰਜਾਬ ਨਾਲ ਕੀਤੀਆਂ ਜਾਂਦੀਆਂ ਧੱਕੇਸ਼ਾਹੀਆਂ ਦਾ ਟਾਕਰਾ ਕਰਨ ਦੀ ਸਮਰਥ ਹੈ। ਉਹਨਾਂ ਕਿਹਾ ਭਾਜਪਾ, ਕਾਂਗਰਸ ਅਤੇ ਆਪ ਦੇ ਆਗੂ ਆਪਣੀ ਕੇਂਦਰੀ ਲੀਡਰਸ਼ਿਪ ਤੇ ਇਸ਼ਾਰੇ ਤੇ ਪੰਜਾਬ ਦੇ ਹਿੱਤਾਂ ਨੂੰ ਪਿੱਛੇ ਕਰਦੇ ਰਹੇ ਹਨ ਅਤੇ ਅਜਿਹਾ ਹਮੇਸ਼ਾ ਹੁੰਦਾ ਆਇਆ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਰਾਖੀ ਅਤੇ ਸੂਬੇ ਦੇ ਵਿਕਾਸ ਦੇ ਮੁੱਦੇ ਤੇ ਚੋਣ ਲੜ ਰਿਹਾ ਹੈ ਅਤੇ ਉਹਨਾਂ ਨੂੰ ਲੋਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ।