ਛੱਤੀਸਗੜ੍ਹ: ਨਰਾਇਣਪੁਰ ਸੜਕ ਹਾਦਸੇ ਵਿੱਚ 3 ਦੀ ਮੌਤ, 12 ਜ਼ਖ਼ਮੀ
ਛੱਤੀਸਗੜ, 6 ਮਾਰਚ- ਛੱਤੀਸਗੜ੍ਹ ਦੇ ਨਰਾਇਣਪੁਰ ਵਿੱਚ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਘੱਟੋ-ਘੱਟ 12 ਵਿਅਕਤੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਰਾਤ ਵਾਪਰੀ ਘਟਨਾ ਵਿੱਚ ਦੋ ਪੁਰਸ਼ ਅਤੇ ਇਕ ਔਰਤ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਪ੍ਰਾਇਮਰੀ ਹੈਲਥ ਸੈਂਟਰ ’ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ 12 ਜ਼ਖ਼ਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਨੂੰ ਮੁਢਲੀ ਸਹਾਇਤਾ ਤੋਂ ਬਾਅਦ ਨਰਾਇਣਪੁਰ ਰੈਫ਼ਰ ਕਰ ਦਿੱਤਾ ਗਿਆ ਹੈ।