ਸੀਨੀਅਰ ਸਿਟੀਜਨਜ਼ ਦੀ ਮੀਟਿੰਗ 'ਚ ਹੋਈ ਅਹਿਮ ਮਸਲਿਆਂ 'ਤੇ ਚਰਚਾ।

ਨਵਾਂਸ਼ਹਿਰ- ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਾਸਿਕ ਮੀਟਿੰਗ ਚੇਅਰਮੈਨ ਡਾ. ਜੇਡੀ ਵਰਮਾ ਦੀ ਸਰਪ੍ਰਸਤੀ ਅਤੇ ਪ੍ਰਧਾਨ ਪ੍ਰੋਫੈਸਰ ਐਸ ਕੇ ਬਰੂਟਾ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਨਵਾਂਸ਼ਹਿਰ ਵਿਖੇ ਹੋਈ। ਮੀਟਿੰਗ ਦੇ ਆਰੰਭ ਵਿਚ ਚੇਅਰਮੈਨ ਡਾ. ਜੇਡੀ ਵਰਮਾ ਵਲੋਂ ਕੌਮਾਂਤਰੀ ਮਹਿਲਾ ਦਿਵਸ 'ਤੇ ਸਮੂਹ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਗਈ।

ਨਵਾਂਸ਼ਹਿਰ- ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਾਸਿਕ ਮੀਟਿੰਗ ਚੇਅਰਮੈਨ ਡਾ. ਜੇਡੀ ਵਰਮਾ ਦੀ ਸਰਪ੍ਰਸਤੀ ਅਤੇ ਪ੍ਰਧਾਨ ਪ੍ਰੋਫੈਸਰ ਐਸ ਕੇ ਬਰੂਟਾ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਨਵਾਂਸ਼ਹਿਰ ਵਿਖੇ ਹੋਈ। ਮੀਟਿੰਗ ਦੇ ਆਰੰਭ ਵਿਚ ਚੇਅਰਮੈਨ ਡਾ. ਜੇਡੀ ਵਰਮਾ ਵਲੋਂ ਕੌਮਾਂਤਰੀ ਮਹਿਲਾ ਦਿਵਸ 'ਤੇ ਸਮੂਹ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਗਈ। 
ਪ੍ਰਧਾਨ ਬਰੂਟਾ ਵਲੋਂ ਪਿਛਲੇ ਮਹੀਨੇ ਬਾਈ ਜੀ ਦੀ ਕੁਟੀਆ ਨਵਾਂਸ਼ਹਿਰ ਵਿਖੇ ਫੈਡਰੇਸ਼ਨ ਆਫ ਸੀਨੀਅਰ ਸਿਟੀਜਨਜ਼ ਐਸੋਸੀਏਸ਼ਨਜ਼ ਦੀ ਮੀਟਿੰਗ ਦੀਆਂ ਗਤੀਵਿਧੀਆਂ ਅਤੇ ਵਿਚਾਰੇ ਗਏ ਮਸਲਿਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਜਨਰਲ ਸਕੱਤਰ ਐਸ ਕੇ ਪੁਰੀ ਵਲੋਂ ਪਿਛਲੇ ਮਹੀਨੇ ਹੋਈ ਮਾਸਿਕ ਮੀਟਿੰਗ ਦੌਰਾਨ ਗਤੀਵਿਧੀਆਂ ਬਾਰੇ ਦੱਸਿਆ ਗਿਆ। 
ਮਾਰਚ ਮਹੀਨੇ ਵਿਚ ਜਿਨ੍ਹਾਂ ਮੈਂਬਰਾਂ ਦੇ ਜਨਮ ਦਿਨ ਜਾਂ ਵਿਆਹ ਦੀ ਵਰ੍ਹੇਗੰਢ ਆਉਂਦੇ ਹਨ ਉਨ੍ਹਾਂ ਨੂੰ ਪ੍ਰਧਾਨਗੀ ਮੰਡਲ ਵਲੋਂ ਫੁੱਲ ਭੇਂਟ ਕਰ ਕੇ ਮੁਬਾਰਕਬਾਦ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।  ਇਸ ਤੋਂ ਇਲਾਵਾ ਐਸੋਸੀਏਸ਼ਨ ਵਿਚ ਸ਼ਾਮਲ ਹੋਏ ਨਵੇਂ ਨਵੇਂ ਮੈਂਬਰਾਂ ਦਾ ਫੁੱਲ ਭੇਂਟ ਕਰ ਕੇ ਸਵਾਗਤ ਕੀਤਾ ਗਿਆ।ਮੈਂਬਰ ਅਸ਼ਵਨੀ ਜੋਸ਼ੀ ਵਲੋਂ ਐਸੋਸੀਏਸ਼ਨ ਦੇ ਬਾਈ ਲਾਜ਼ ਦਾ ਮੁੱਦਾ ਉਠਾਇਆ ਗਿਆ ਜਿਸ ਨੂੰ ਮੀਟਿੰਗ ਵਿਚ ਹਾਜ਼ਰ ਮੈਂਬਰਾਂ ਦੀ ਸਹਿਮਤੀ ਨਾਲ ਐਸੋਸੀਏਸ਼ਨ ਦੀ ਅਗਲੀ ਚੋਣ ਤੱਕ ਲਈ ਟਾਲ ਦਿੱਤਾ ਗਿਆ। 
ਮੈਂਬਰ ਜੀਵਨ ਕੁਮਾਰ ਅਤੇ ਕੁੱਝ ਹੋਰ ਮੈਂਬਰਾਂ ਵਲੋਂ ਗੀਤ ਗਾ ਕੇ ਮਨੋਰੰਜਨ ਕੀਤਾ ਗਿਆ। ਐਗਜ਼ੈਕਟਿਵ ਕਮੇਟੀ ਮੈਂਬਰ ਲਲਿਤ ਕੁਮਾਰ ਓਹਰੀ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਦਾ ਸਮਾਜ ਲਈ ਯੋਗਦਾਨ ਅਤੇ ਸਮਾਜ ਵਿੱਚ ਉਨ੍ਹਾਂ ਦੀ ਅਹਿਮੀਅਤ ਬਾਰੇ ਵਿਸਥਾਰ ਪੂਰਵਕ ਆਪਣੇ ਵਿਚਾਰ ਪੇਸ਼ ਕੀਤੇ ਗਏ। ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਹਾਜ਼ਰ ਵਿਧਾਨ ਸਭਾ ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਦੇ ਮਾਤਾ ਗੁਰਇਕਬਾਲ ਕੌਰ ਬਬਲੀ ਵਲੋਂ ਵੀ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਸਮੂਹ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਮਹਿਲਾਵਾਂ ਦੀ ਸਮਾਜ ਨੂੰ ਵਡਮੁੱਲੇ ਯੋਗਦਾਨ ਅਤੇ ਅਹਿਮੀਅਤ ਬਾਰੇ ਵਿਚਾਰ ਪੇਸ਼ ਕੀਤੇ ਗਏ। 
ਮੈਂਬਰਾਂ ਦੇ ਮਨੋਰੰਜਨ ਲਈ ਤੰਬੋਲਾ ਗੇਮ ਵੀ ਖੇਡੀ ਗਈ ਜਿਸ ਦੇ ਜੇਤੂਆਂ ਨੂੰ ਇਨਾਮ ਵੀ ਦਿੱਤੇ ਗਏ। ਮੀਟਿੰਗ ਵਿਚ ਸਮੇਂ ਸਿਰ ਆਏ ਹਾਜ਼ਰ ਮੈਂਬਰਾਂ ਵਿਚੋਂ ਇਕ ਮੈਂਬਰ ਨੂੰ ਸਮੇਂ ਦੀ ਪਾਬੰਦੀ ਦਾ ਅਵਾਰਡ ਵੀ ਦਿੱਤਾ ਗਿਆ। ਮੀਟਿੰਗ ਦੇ ਅੰਤ ਵਿੱਚ ਪਿਛਲੇ ਮਹੀਨੇ ਜਿਹੜੇ ਮੈਂਬਰ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ।