ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵੱਲੋਂ ਆਯੋਜਿਤ 69 ਵੀ ਜੋਨਲ ਖੇਡ ਪ੍ਰਤੀਯੋਗਤਾ ਵਿੱਚ ਐਸ ਬੀ ਐਸ ਸਕੂਲ ਦੇ ਵਿਦਿਆਰਥੀਆਂ ਦਾ ਉੱਚ ਕੋਟੀ ਦਾ ਪ੍ਰਦਰਸ਼ਨ।

ਗੜ੍ਹਸ਼ੰਕਰ- ਜੋਨਲ ਖੇਡਾਂ ਵਿੱਚ ਐਸ ਬੀ ਐਸ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਕੋਚ ਸੰਦੀਪ ਕੁਮਾਰ,ਲਖਵਿੰਦਰ ਸਿੰਘ ਅਤੇ ਕੁਲਵੀਰ ਕੌਰ ਦੀ ਟ੍ਰੇਨਿੰਗ ਹੇਠ ਭਾਗ ਲਿਆ। ਜਿਸ ਵਿੱਚ ਖਿਡਾਰੀਆਂ ਨੇ ਖੋ-ਖੋ ਅੰਡਰ 19 ਲੜਕੇ ਅਤੇ ਲੜਕੀਆਂ ਦੋਹਾਂ ਸ਼੍ਰੇਣੀਆਂ ਦੇ ਮੁਕਾਬਲਿਆ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਮਗੇ ਪ੍ਰਾਪਤ ਕੀਤੇ।

  ਸ਼ਤਰੰਜ ਦੀ ਖੇਡ ਵਿੱਚ ਅੰਡਰ 17 ਲੜਕਿਆ ਦੀ ਕੈਟਾਗਰੀ ਵਿੱਚ ਪਹਿਲਾ ਸਥਾਨ, ਅੰਡਰ 19 ਲੜਕਿਆਂ ਦੀ ਸ਼੍ਰੇਣੀ ਵਿੱਚ ਪਹਿਲਾ ਸਥਾਨ ਅਤੇ ਅੰਡਰ 19 ਲੜਕੀਆਂ ਦੀ ਸ਼੍ਰੇਣੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਕ੍ਰਮਵਾਰ ਸੋਨੇ ਅਤੇ ਚਾਂਦੀ ਦੇ ਤਮਗੇ ਹਾਸਿਲ ਕੀਤੇ। 
     ਰੱਸਾ-ਕਸ਼ੀ ਦੇ ਅੰਡਰ 19 ਮੁਕਾਬਲਿਆਂ ਵਿੱਚ ਲੜਕਿਆਂ ਨੇ ਪਹਿਲਾਂ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਸਕੂਲ ਦੀ ਝੋਲੀ ਪਾਇਆ, ਅਤੇ ਇਸੇ ਵਰਗ ਵਿੱਚ ਲੜਕੀਆਂ ਨੇ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ। ਬੈਡਮਿੰਟਨ ਅਤੇ ਵਾਲੀਬਾਲ ਅੰਡਰ 19 ਮੁਕਾਬਲੇ ਵਿੱਚ ਲੜਕਿਆਂ  ਨੇ ਦੂਜਾ ਸਥਾਨ ਪ੍ਰਾਪਤ ਕਰਦੇ ਹੋਏ ਚਾਂਦੀ ਦਾ ਤਮਗਾ ਸਕੂਲ ਦੀ ਝੋਲੀ ਪਾਇਆ।
 ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਸੁਰਿੰਦਰ ਕੌਰ ਬੈਂਸ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।