ਕੋਰਟ ਕੰਪਲੈਕਸ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਨਵਾਂਸ਼ਹਿਰ, 8 ਮਾਰਚ- ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਮੈਡਮ ਪ੍ਰਿਆ ਸੂਦ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਦੀ ਅਗਵਾਈ ਹੇਠ ਨਵੇਂ ਕੋਰਟ ਕੰਪਲੈਕਸ, ਸਹੀਦ ਭਗਤ ਸਿੰਘ ਨਗਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।

ਇਸ ਮੌਕੇ ਜ਼ਿਲ੍ਹਾ ਅਤੇ ਸੈਸਨ ਜੱਜ ਮੈਡਮ ਪ੍ਰਿਆ ਸੂਦ ਨੇ ਸਮੂਹ ਮਹਿਲਾ ਵਕੀਲ ਸਹਿਬਾਨ, ਕੋਰਟ ਦੀਆਂ ਮਹਿਲਾ ਕਰਮਚਾਰੀਆਂ ਅਤੇ ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਵਿਸ਼ਵ ਮਹਿਲਾ ਦਿਵਸ ਦੀਆ ਵਧਾਈਆ ਦਿੱਤੀਆਂ। ਇਸ ਤੋਂ ਇਲਾਵਾ ਉਨ੍ਹਾਂ ਦੇ ਹੱਕਾਂ ਅਤੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਮਹਿਲਾ ਦਿਵਸ ਦੇ ਇਤਿਹਾਸ ਅਤੇ ਪ੍ਰੇਰਣਾਦਾਇਕ ਸਫਲ ਮਹਿਲਾਵਾਂ ਦੀਆਂ ਉਦਾਹਰਨਾ ਸਹਿਤ ਜਾਣੂ ਕਰਵਾਇਆ। 
ਇਸ ਮੌਕੇ ਐਡਵੋਕੇਟ ਸਪਨਾ ਜੱਗੀ ਅਤੇ ਮੈਡਮ ਹੇਮ ਸ਼ਿਖਾ ਸਖੀ ਵਨ ਸਟਾਪ ਸੈਂਟਰ ਵੱਲੋਂ ਉਨ੍ਹਾਂ ਨੂੰ ਸੈਕਸੁਅਲ ਹਰਾਸਮੈਂਟ ਐਟ ਵਰਕਪਲੇਸ ਸਬੰਧੀ ਸ਼ੀ ਪੋਰਟਲ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਸਮੂਹ ਮਹਿਲਾ ਵਕੀਲ ਸਹਿਬਾਨ, ਕੋਰਟ ਦੀਆਂ ਸਮੂਹ ਮਹਿਲਾ ਕਰਮਚਾਰੀਆਂ ਅਤੇ ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।