ਖ਼ਾਲਸਾ ਕਾਲਜ ’ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਗੜ੍ਹਸ਼ੰਕਰ- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਕਾਲਜ ਦੇ ਵੋਮੈਨ ਸੈੱਲ ਅਤੇ ਰੈੱਡ ਰਿਬਨ ਕਲੱਬ ਵਲੋਂ ਸਾਂਝੇ ਤੌਰ ’ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਹਿਲਾ ਦਿਵਸ ਨੂੰ ਮਨਾਉਣ ਦਾ ਮੁੱਖ ਉਦੇਸ਼ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਾ, ਸਮਾਜ ਵਿਚ ਬਰਾਬਰ ਦਾ ਸਥਾਨ ਦਿਵਾਉਣਾ ਅਤੇ ਉਨ੍ਹਾਂ ਦੀ ਸਮਾਜਿਕ, ਆਰਥਿਕ, ਸਭਿਆਚਾਰਕ ਅਤੇ ਰਾਜਨੀਤਿਕ ਖੇਤਰ ਵਿਚ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਯਾਦ ਕਰਨਾ ਹੈ।

ਇਸ ਮੌਕੇ ਮੁੱਖ ਬੁਲਾਰੇ ਡਾ. ਸੰਘਾ ਗੁਰਬਖਸ਼ ਕੌਰ ਅਤੇ ਪ੍ਰੋ. ਪਿ੍ਰਯੰਕਾ ਰਾਣੀ ਕੰਵਰ ਨੇ ਮਹਿਲਾ ਦਿਵਸ ਸਬੰਧੀ ਵਿਚਾਰ ਸਾਂਝੇ ਕੀਤੇ। ਡਾ. ਸੰਘਾ ਗੁਰਬਖਸ਼ ਕੌਰ ਨੇ ਜਿਥੇ ਔਰਤ ਦਿਵਸ ਦੇ ਇਤਿਹਾਸ ’ਤੇ ਚਾਨਣਾ ਪਾਇਆ ਉਥੇ ਅਜੋਕੇ ਸਮੇਂ ਵਿਚ ਔਰਤ ਦੀ ਸਥਿਤੀ ਅਤੇ ਸਮਾਜਿਕ ਤੌਰ ’ਤੇ ਬਣਦੇ ਹੱਕਾਂ ਅਤੇ ਅਧਿਕਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਪ੍ਰੋ. ਪਿ੍ਰਯੰਕਾ ਰਾਣੀ ਕੰਵਰ ਨੇ ਕਿਹਾ ਕਿ ਮਹਿਲਾ ਦਿਵਸ ਦੁਨੀਆਂ ਭਰ ਦੀਆਂ ਔਰਤਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਦਾ ਸਨਮਾਨ ਕਰਨ ਦਾ ਦਿਨ ਹੈ ਤਾਂ ਜੋ ਔਰਤ ਆਪਣੇ ਫ਼ਰਜ਼ਾਂ ਨੂੰ ਨਿਭਾਉਂਦਿਆ ਹੋਇਆ ਆਪਣੀ ਹੋਂਦ ਪ੍ਰਤੀ ਵੀ ਜਾਗਰੂਕ ਰਹੇ। ਵੋਮੈਨ ਸੈੱਲ ਦੇ ਕਨਵੀਨਰ ਡਾ. ਜਾਨਕੀ ਅਗਰਵਾਲ ਨੇ ਸਭ ਦਾ ਧੰਨਵਾਦ ਕੀਤਾ ਤੇ ਸੈੱਲ ਵਲੋਂ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ।
ਡਾ. ਹਰਵਿੰਦਰ ਕੌਰ ਨੇ ਸਟੇਜ ਦੀ ਕਾਰਵਾਈ ਚਲਾਈ। ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਪ੍ਰੋ. ਕੰਵਰ ਕੁਲਵੰਤ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਹੋਇਆ।