
ਯੁੱਧ ਨਸ਼ਿਆਂ ਵਿਰੁੱਧ- ਜ਼ਿਲ੍ਹਾ ਪੁਲੀਸ ਨੇ ਨਸ਼ਾ ਤਸਕਰ ਦੇ ਨਾਜਾਇਜ਼ ਕਬਜ਼ੇ ਹੇਠਲੇ ਢਾਂਚਿਆਂ ਨੂੰ ਢਾਹਿਆ
ਐਸ.ਏ.ਐਸ.ਨਗਰ, 8 ਮਾਰਚ: ਨਸ਼ਿਆਂ ਵਿਰੁੱਧ ਰਾਜ ਵਿਆਪੀ ਮੁਹਿੰਮ ਦੇ ਹਿੱਸੇ ਵਜੋਂ, ਨਸ਼ਿਆਂ ਦੀ ਤਸਕਰੀ ਅਤੇ ਉਨ੍ਹਾਂ ਦੇ ਨਾਜਾਇਜ਼ ਕਬਜ਼ਿਆਂ ਨੂੰ ਨੱਥ ਪਾਉਣ ਲਈ ਲਗਾਤਾਰ ਯਤਨਾਂ ਤਹਿਤ ਜ਼ਿਲ੍ਹਾ ਪੁਲੀਸ ਨੇ ਨਗਰ ਕੌਂਸਲ, ਖਰੜ ਦੇ ਸਹਿਯੋਗ ਨਾਲ, ਜੰਡਪੁਰ ਦੇ ਇੱਕ ਨਸ਼ਾ ਤਸਕਰ ਦੇ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਪੰਚਾਇਤੀ ਜ਼ਮੀਨ (ਹੁਣ ਖਰੜ ਨਗਰਪਾਲਿਕਾ ਦਾ ਹਿੱਸਾ) ’ਤੇ ਉਸਾਰੇ ਗਏ ਅਣਅਧਿਕਾਰਤ ਢਾਂਚੇ ਨੂੰ ਢਾਹ ਦਿੱਤਾ। ਨਸ਼ਾ ਤਸਕਰ ਅਤੇ ਪਰਿਵਾਰ ਦੇ ਦੇ ਖਿਲਾਫ ਕਈ ਐਫ ਆਈ ਆਰ ਦਰਜ ਹਨ, ਜਿਨ੍ਹਾਂ ਵਿੱਚ ਤਿੰਨ ਐਨਡੀਪੀਐਸ ਅਤੇ ਇੱਕ ਆਬਕਾਰੀ ਐਕਟ ਤਹਿਤ ਸ਼ਾਮਲ ਹਨ। ਮੀਡੀਆ ਬ੍ਰੀਫਿੰਗ ਦੌਰਾਨ ਵੇਰਵੇ ਦਿੰਦੇ ਹੋਏ, ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ ਨੇ ਕਿਹਾ ਕਿ ਇਹ ਨਿਰਮਾਣ ਖਰੜ ਨਗਰ ਪਾਲਿਕਾ ਵੱਲੋਂ ਢਾਹੇ ਗਏ ਸਨ, ਜਿਸ ਨੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪੁਲਿਸ ਦੀ ਮਦਦ ਮੰਗੀ ਸੀ। ਸਰਕਾਰੀ ਰਿਕਾਰਡ ਦੇ ਅਨੁਸਾਰ, 1999 ਤੋਂ 2014 ਦੇ ਕਾਰਜਕਾਲ ਦੌਰਾਨ ਦੋਸ਼ੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਵਿਰੁੱਧ ਤਿੰਨ ਐਨ ਡੀ ਪੀ ਐਸ ਐਕਟ ਕੇਸਾਂ ਸਮੇਤ ਸੱਤ ਐਫਆਈਆਰ ਦਰਜ ਹਨ।
ਐਸ.ਏ.ਐਸ.ਨਗਰ, 8 ਮਾਰਚ: ਨਸ਼ਿਆਂ ਵਿਰੁੱਧ ਰਾਜ ਵਿਆਪੀ ਮੁਹਿੰਮ ਦੇ ਹਿੱਸੇ ਵਜੋਂ, ਨਸ਼ਿਆਂ ਦੀ ਤਸਕਰੀ ਅਤੇ ਉਨ੍ਹਾਂ ਦੇ ਨਾਜਾਇਜ਼ ਕਬਜ਼ਿਆਂ ਨੂੰ ਨੱਥ ਪਾਉਣ ਲਈ ਲਗਾਤਾਰ ਯਤਨਾਂ ਤਹਿਤ ਜ਼ਿਲ੍ਹਾ ਪੁਲੀਸ ਨੇ ਨਗਰ ਕੌਂਸਲ, ਖਰੜ ਦੇ ਸਹਿਯੋਗ ਨਾਲ, ਜੰਡਪੁਰ ਦੇ ਇੱਕ ਨਸ਼ਾ ਤਸਕਰ ਦੇ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਪੰਚਾਇਤੀ ਜ਼ਮੀਨ (ਹੁਣ ਖਰੜ ਨਗਰਪਾਲਿਕਾ ਦਾ ਹਿੱਸਾ) ’ਤੇ ਉਸਾਰੇ ਗਏ ਅਣਅਧਿਕਾਰਤ ਢਾਂਚੇ ਨੂੰ ਢਾਹ ਦਿੱਤਾ। ਨਸ਼ਾ ਤਸਕਰ ਅਤੇ ਪਰਿਵਾਰ ਦੇ ਦੇ ਖਿਲਾਫ ਕਈ ਐਫ ਆਈ ਆਰ ਦਰਜ ਹਨ, ਜਿਨ੍ਹਾਂ ਵਿੱਚ ਤਿੰਨ ਐਨਡੀਪੀਐਸ ਅਤੇ ਇੱਕ ਆਬਕਾਰੀ ਐਕਟ ਤਹਿਤ ਸ਼ਾਮਲ ਹਨ।
ਮੀਡੀਆ ਬ੍ਰੀਫਿੰਗ ਦੌਰਾਨ ਵੇਰਵੇ ਦਿੰਦੇ ਹੋਏ, ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ ਨੇ ਕਿਹਾ ਕਿ ਇਹ ਨਿਰਮਾਣ ਖਰੜ ਨਗਰ ਪਾਲਿਕਾ ਵੱਲੋਂ ਢਾਹੇ ਗਏ ਸਨ, ਜਿਸ ਨੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪੁਲਿਸ ਦੀ ਮਦਦ ਮੰਗੀ ਸੀ। ਸਰਕਾਰੀ ਰਿਕਾਰਡ ਦੇ ਅਨੁਸਾਰ, 1999 ਤੋਂ 2014 ਦੇ ਕਾਰਜਕਾਲ ਦੌਰਾਨ ਦੋਸ਼ੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਵਿਰੁੱਧ ਤਿੰਨ ਐਨ ਡੀ ਪੀ ਐਸ ਐਕਟ ਕੇਸਾਂ ਸਮੇਤ ਸੱਤ ਐਫਆਈਆਰ ਦਰਜ ਹਨ।
ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਪੁਲਿਸ ਦੀ ਮਦਦ ਨਾਲ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਅਤੇ ਇਹ ਯਕੀਨੀ ਬਣਾਇਆ ਗਿਆ ਕਿ ਨਜਾਇਜ਼ ਉਸਾਰੀਆਂ ਨੂੰ ਸੁਚਾਰੂ ਢੰਗ ਨਾਲ ਢਾਹਿਆ ਜਾਵੇ। ਕਿਸੇ ਵੀ ਗੜਬੜੀ ਨੂੰ ਰੋਕਣ ਲਈ ਲੋੜੀਂਦੇ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ ਇਹ ਜ਼ਮੀਨ ਐਮ.ਸੀ ਖਰੜ ਦੀ ਹੈ ਅਤੇ ਮੁਲਜ਼ਮਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ।
ਨਗਰ ਕੌਂਸਲ ਨੇ ਪੰਜਾਬ ਮਿਉਂਸਪਲ ਐਕਟ 1911 ਦੀ ਧਾਰਾ 172 ਤਹਿਤ ਛੇ ਘੰਟੇ ਦੀ ਸਮਾਂ ਸੀਮਾ ਤੈਅ ਕਰਦਿਆਂ 7 ਮਾਰਚ ਨੂੰ ਤਿੰਨ ਨਾਜਾਇਜ਼ ਕਬਜ਼ਿਆਂ ਨੂੰ ਖਤਮ ਕਰਨ ਦਾ ਅੰਤਿਮ ਨੋਟਿਸ ਦਿੱਤਾ ਸੀ। ਐਸ ਐਸ ਪੀ ਨੇ ਦੁਹਰਾਇਆ ਕਿ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵਚਨਬੱਧਤਾ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਦੀ ਇਸ ਕਾਰਵਾਈ ਨੂੰ ਪੁਲੀਸ ਵੱਲੋਂ ਸਹਿਯੋਗ ਦਿੱਤਾ ਗਿਆ ਹੈ ਕਿਉਂਕਿ ਅਣਅਧਿਕਾਰਤ ਕਬਜ਼ਿਆਂ ਨਾਲ ਸਬੰਧਤ ਵਿਅਕਤੀਆਂ ਖ਼ਿਲਾਫ਼ ਐਨ ਡੀ ਪੀ ਐਸ ਦੇ ਤਿੰਨ ਕੇਸ ਵੀ ਦਰਜ ਹਨ।
ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜਦੋਂ ਤੱਕ ਨਸ਼ੇ ਦੀ ਸਮੱਸਿਆ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦੀ, ਉਦੋਂ ਤੱਕ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਨਾਲ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਨਾਲ ਹੋਰ ਮਾੜੇ ਅਨਸਰਾਂ ’ਤੇ ਵੀ ਅਸਰ ਪਵੇਗਾ ਅਤੇ ਉਹ ਅਜਿਹੀਆਂ ਸਮਾਜ ਵਿਰੋਧੀ ਗਤੀਵਿਧੀਆਂ ਤੋਂ ਗੁਰੇਜ਼ ਕਰਨਗੇ।
