ਖਾਲਸਾ ਕਾਲਜ ਮਾਹਿਲਪੁਰ ਵਿੱਚ ਮਹਿਲਾ ਦਿਵਸ ਮਨਾਇਆ ਗਿਆ
ਮਾਹਿਲਪੁਰ, 9 ਮਾਰਚ- ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਟੀਚਿੰਗ ਅਤੇ ਨਾਨ ਟੀਚਿੰਗ ਮਹਿਲਾ ਸਟਾਫ ਸਮੇਤ ਸੰਸਥਾ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਇਸ ਸਮਾਗਮ ਵਿੱਚ ਹਿੱਸਾ ਲਿਆ।

ਇਸ ਮੌਕੇ ਕਾਲਜ ਦੀਆਂ ਦੋ ਸਾਬਕਾ ਵਿਦਿਆਰਥਣਾਂ ਟੀਨਾ ਰਾਣੀ ਬਰਾਂਚ ਮੈਨੇਜਰ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਬਰਾਂਚ ਸੈਲਾ ਖੁਰਦ ਅਤੇ ਹਰਪ੍ਰੀਤ ਕੌਰ ਐਡਵੋਕੇਟ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਕਤ ਵਿਦਿਆਰਥਣਾਂ ਨੇ ਆਪਣੇ ਸੰਬੋਧਨ ਵਿੱਚ ਆਪਣੀਆਂ ਕਾਲਜ ਨਾਲ ਜੁੜੀਆਂ ਯਾਦਾਂ ਨੂੰ ਤਾਜ਼ਾ ਕੀਤਾ ਅਤੇ ਹਾਜ਼ਰ ਵਿਦਿਆਰਥਣਾਂ ਨੂੰ ਜ਼ਿੰਦਗੀ ਵਿੱਚ ਸੰਘਰਸ਼ ਕਰਨ ਦੀ ਪ੍ਰੇਰਨਾ ਦਿੱਤੀ।
ਕਾਲਜ ਦੇ ਪ੍ਰਿੰਸੀਪਲ ਡਾਕਟਰ ਪਰਵਿੰਦਰ ਸਿੰਘ ਨੇ ਔਰਤ ਦਿਵਸ ਦੀ ਮਹੱਤਤਾ ਬਾਰੇ ਬੋਲਦਿਆਂ ਕਿਹਾ ਕਿ ਅੱਜ ਹਰ ਖੇਤਰ ਵਿੱਚ ਔਰਤਾਂ ਨੇ ਆਪਣੀ ਸੂਝ ਬੂਝ ਅਤੇ ਲਿਆਕਤ ਨਾਲ ਮਰਦਾਂ ਦੇ ਬਰਾਬਰ ਕੰਮ ਕਰਕੇ ਆਪਣੀ ਵਿਸ਼ੇਸ਼ ਪਛਾਣ ਬਣਾ ਲਈ ਹੈ। ਇਸ ਮੌਕੇ ਪ੍ਰਿੰਸੀਪਲ ਦੇ ਸਟਾਫ ਵੱਲੋਂ ਹਾਜ਼ਰ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਐਡਵੋਕੇਟ ਹਰਪ੍ਰੀਤ ਕੌਰ ਅਤੇ ਮੈਨੇਜਰ ਟੀਨਾ ਰਾਣੀ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆ ਨੇ ਰੰਗੋਲੀ, ਲੇਖ ਸਿਰਜਣ, ਮਹਿੰਦੀ ਸਜਾਉਣ ਅਤੇ ਪੋਸਟਰ ਬਣਾਉਣ ਦੇ ਹੋਏ ਮੁਕਾਬਲਿਆਂ ਵਿੱਚ ਹਿਸਾ ਲਿਆ ਅਤੇ ਇਨਾਮ ਹਾਸਿਲ ਕੀਤੇ। ਸਮਾਰੋਹ ਮੌਕੇ ਡਾ ਬਿਮਲਾ ਜਸਵਾਲ, ਪ੍ਰੋ ਪਵਨਦੀਪ ਚੀਮਾ, ਪ੍ਰੋ ਬਲਵੀਰ ਕੌਰ, ਪ੍ਰੋ ਆਰਤੀ ਸ਼ਰਮਾ ਅਤੇ ਡਾ ਪਰਮਿੰਦਰ ਕੌਰ ਨੇ ਵੀ ਵਿਚਾਰ ਪੇਸ਼ ਕੀਤੇ। ਸਮਾਰੋਹ ਦੌਰਾਨ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।