ਸਾਹਿਬਜਾਦਾ ਬਾਬਾ ਅਜੀਤ ਸਿੰਘ ਤੇ ਉਨਾਂ ਦੇ ਸਾਥੀ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਅੱਜ|

ਹੁਸ਼ਿਆਰਪੁਰ- ਹਰ ਸਾਲ ਦੀ ਤਰਾਂ ਇਸ ਸਾਲ ਵੀ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਤੇ ਉਨਾਂ ਦੇ ਸਾਥੀ ਸਿੰਘਾਂ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਜੋੜ ਮੇਲਾ ਆਖੰਡ ਪਾਠ ਸਾਹਿਬਾਂ ਦੀ ਪੂਰਨ ਮਰਿਯਾਦਾ ਅਨੁਸਾਰ ਆਰੰਭਤਾ ਨਾਲ ਸੁਰੂ ਹੋਇਆ। ਜਿਸ ਦੀ ਸੰਪੂਰਨਤਾ ਅੱਜ 10 ਮਾਰਚ ਦਿਨ ਸੋਮਵਾਰ ਨੂੰ ਹੋਵੇਗੀ।

ਜਿਸ ਵਿੱਚ ਇਲਾਕੇ ਦੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਆਪਣੇ ਪ੍ਰਵਚਨਾਂ ਰਾਹੀਂ ਸ਼ਹੀਦਾਂ ਸਿੰਘਾਂ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਗੇ ਤੇ ਗੁਰ ਸ਼ਬਦ ਨਾਲ ਜੋੜਨਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦੇਸ਼ ਵਿਦੇਸ਼ ਵਸਦੇ ਸਮੂਹ ਨਗਰ ਨਿਵਾਸੀਆਂ ਵਲੋਂ ਇਲਾਕਾ ਨਿਵਾਸੀ ਸਾਧ ਸੰਗਤ ਨੂੰ ਸ਼ਹੀਦੀ ਜੋੜ ਮੇਲੇ ਵਿੱਚ ਪਹੁੰਚਣ ਲਈ ਦੋਵੇਂ ਹੱਥ ਜੋੜ ਕੇ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ। ਕੀਰਤਨੀ ਜਥੇ ਕਵੀਸ਼ਰ ਤੇ ਕਥਾਵਾਚਕ ਸੰਗਤਾਂ ਨੂੰ ਆਪਣੇ ਪ੍ਰਵਚਨਾਂ ਰਾਹੀਂ ਨਿਹਾਲ ਕਰਨਗੇ।