ਲੱਧੇਵਾਲ ਸਕੂਲ ਵਿਖੇ ਇੱਕ ਨਵੀਂ ਸਿੱਖਿਆ ਨੀਤੀ ਸਬੰਧੀ ਟਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ
ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਦਿਸ਼ਾ ਨਿਰਦੇਸ਼ਾਂ ਨਿਰਦੇਸ਼ਾਂ ਅਨੁਸਾਰ ਸਾਹਿਬਜ਼ਾਦਾ ਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ ਅਧਿਆਪਕਾਂ ਦੇ ਗਿਆਨ ਨੂੰ ਨਵਿਆਉਣ ਅਤੇ ਨਵੀਂ ਸਿੱਖਿਆ ਨੀਤੀ 2020 ਸਬੰਧੀ ਅਧਿਆਪਕਾਂ ਨੂੰ ਵਿਸਥਾਰ ਨਾਲ ਜਾਣਕਾਰੀ ਦੇਣ ਵਾਸਤੇ ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਲਗਾਈ ਗਈ।

ਜਿਸ ਵਿੱਚ ਪ੍ਰਿੰ. ਰਸਿਕ ਗੁਪਤਾ ਦਰਸ਼ਨ ਅਕੈਡਮੀ ਦਸੂਹਾ ਅਤੇ ਪ੍ਰਿੰਸੀਪਲ ਕਨਿਕਾ ਸਚਦੇਵਾ ਨਿਊ ਜੀ.ਐਮ.ਟੀ. ਪਬਲਿਕ ਸਕੂਲ ਲੁਧਿਆਣਾ ਨੇ ਨਵੇਂ ਸਿੱਖਿਆ ਨੀਤੀ ਬਾਰੇ ਦੱਸਣ ਦੇ ਨਾਲ ਨਾਲ ਅਧਿਆਪਕਾਂ ਨੂੰ ਅਧਿਆਪਨ ਕਾਰਜ ਨੂੰ ਸਫਲਤਾ ਪੂਰਵਕ ਨਿਭਾਉਣ ਅਤੇ ਵਿਦਿਆਰਥੀਆਂ ਨਾਲ ਤਾਲਮੇਲ ਬਣਾ ਕੇ ਉਹਨਾਂ ਵਿੱਚ ਛੁਪੀ ਪ੍ਰਤਿਭਾ ਨੂੰ ਲੱਭਣ ਦੇ ਢੰਗਾਂ ਬਾਰੇ ਵਿਸਥਾਰ ਨਾਲ ਦੱਸਿਆ।
ਪ੍ਰੋਗਰਾਮ ਦੇ ਅੰਤ ਵਿੱਚ ਸਭ ਦਾ ਧੰਨਵਾਦ ਕਰਦਿਆਂ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਕਿਹਾ ਕਿ ਮੈਨੂੰ ਆਪਣੇ ਸਟਾਫ ਉੱਤੇ ਮਾਣ ਹੈ ਜਿਹੜੇ ਵਿਦਿਆਰਥੀਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹਨ ਅਤੇ ਸੰਪੂਰਨ ਮਿਹਨਤ ਨਾਲ ਉਹਨਾਂ ਨੂੰ ਸਿੱਖਿਅਤ ਕਰਦੇ ਹਨ ਮੈਂ ਆਸ ਕਰਦੀ ਹਾਂ ਕਿ ਭਵਿੱਖ ਵਿੱਚ ਵੀ ਅਧਿਆਪਕ ਮਿਹਨਤ ਅਤੇ ਇਮਾਨਦਾਰੀ ਨਾਲ ਵਿਦਿਆਰਥੀਆਂ ਨੂੰ ਸਮਾਜ ਦੇ ਸਫਲ ਅੰਗ ਬਣਾਉਣ ਦੀ ਸੰਪੂਰਨ ਕੋਸ਼ਿਸ਼ ਕਰਨਗੇ।