ਕਿਸਾਨ ਜਥੇਬੰਦੀਆਂ ਨੇ ਘੇਰਿਆ ਵਿਧਾਇਕ ਡਾਕਟਰ ਸੁੱਖੀ ਦਾ ਘਰ

ਨਵਾਂਸ਼ਹਿਰ, 10 ਮਾਰਚ- ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਆਪ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਦੇ ਘਰ ਅੱਗੇ ਸੈਂਕੜਿਆ ਦੀ ਗਿਣਤੀ ਵਿੱਚ ਇੱਕਠੇ ਹੋ ਕੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ 11 ਵਜੇ ਤੋਂ 3 ਵਜੇ ਤੱਕ ਧਰਨਾ ਦਿੱਤਾ ਗਿਆl ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਸੁਰਿੰਦਰ ਸਿੰਘ ਬੈਂਸ, ਭੁਪਿੰਦਰ ਸਿੰਘ ਵੜੈਚ, ਨਿਰਮਲ ਸਿੰਘ ਔਜਲਾ, ਜੁਝਾਰ ਸਿੰਘ, ਸੁਰਜੀਤ ਕੌਰ ਉਟਾਲ, ਸੁੱਖਵਿੰਦਰ ਸਿੰਘ ਬੱਲੋਵਾਲ, ਸੁਰਿੰਦਰ ਸਿੰਘ ਮਹਿਰਮਪੁਰ, ਕੁਲਦੀਪ ਸਿੰਘ ਦੌੜਕਾ, ਗੁਰਬਕਸ਼ ਸਿੰਘ ਜੌਹਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈl

ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਥਾਂ ਕਿਸਾਨਾਂ ਦੇ ਖਿਲਾਫ਼ ਕਿਸਾਨਾਂ ਨੂੰ ਰੇਲਾਂ, ਸੜਕਾਂ ਰੋਕਣ ਵਾਲਿਆਂ ਵਜੋਂ ਪੇਸ਼ ਕੀਤਾ ਜਾ ਰਿਹਾ ਹੈl ਇਹ ਸਰਕਾਰ ਮੋਦੀ ਸਰਕਾਰ ਦੇ ਨਕਸ਼ ਕਦਮਾਂ ਤੇ ਚਲਦਿਆਂ ਕਿਸਾਨਾਂ ਤੇ ਤਸ਼ੱਦਦ ਦਾ ਕੁਹਾੜਾ ਵਾਹ ਰਹੀ ਹੈ l ਕਿਸਾਨਾਂ ਨੂੰ ਪੁਲਿਸ ਦੇ ਜ਼ੋਰ ਤੇ ਚੰਡੀਗੜ੍ਹ ਜਾਣ ਤੋਂ ਰੋਕਿਆ ਅਤੇ 750 ਤੋਂ ਵੱਧ ਕਿਸਾਨ ਆਗੂਆਂ ਨੂੰ ਥਾਣਿਆਂ ਵਿੱਚ ਬੰਦ ਕੀਤਾ, ਕੇਸ ਬਣਾਏ ਅਤੇ ਘਰ ਵਿੱਚ ਨਜ਼ਰਬੰਦ ਕੀਤਾ ਗਿਆl ਆਉਣ ਵਾਲੇ ਸਮੇਂ ਵਿੱਚ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਦੇ ਖਿਲਾਫ ਲੜਦਿਆਂ ਪੰਜਾਬ ਸਰਕਾਰ ਦੇ ਖਿਲਾਫ਼ ਵੀ ਸੰਘਰਸ਼ ਤਿੱਖਾ ਕੀਤਾ ਜਾਵੇਗਾ l 
ਭਗਵੰਤ ਮਾਨ ਸਰਕਾਰ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕੀਤਾ ਜਾਵੇਗਾ l ਸਰਕਾਰ 6 ਫਸਲਾਂ ਤੇ msp ਦੀ ਗਰੰਟੀ ਦੇਣ, ਕੋਪ੍ਰੇਟਿਵ ਬੈਂਕਾਂ ਦਾ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਯਕਮੁਸ਼ਤ ਸੈਟਲਮੈਂਟ ਕਰਕੇ ਮਾਫ਼ ਕਰਨ, ਨਵੀਂ ਖੇਤੀ ਨੀਤੀ ਤੁਰੰਤ ਲਾਗੂ ਕਰਨ, ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਆਦਿ ਮੰਗਾਂ ਨੂੰ ਸਰਕਾਰ ਤੁਰੰਤ ਲਾਗੂ ਕਰੇ l ਅੱਜ ਦੇ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਕੁਲਵੀਰ ਸਿੰਘ ਸ਼ਾਹਪੁਰ, ਜਰਨੈਲ ਸਿੰਘ ਰਾਣੇਵਾਲ, ਸੋਹਣ ਸਿੰਘ ਅਟਵਾਲ, ਪਰਮਜੀਤ ਸਿੰਘ ਸਹਾਬਪੁਰ, ਤਰਸੇਮ ਸਿੰਘ ਬੈਂਸ, ਜੀਵਨ ਦਾਸ ਬੇਗੋਵਾਲ, ਕਸ਼ਮੀਰਾ ਸਿੰਘ, ਮਨਜੀਤ ਕੌਰ ਅਲਾਚੌਰ, ਪਰਮਜੀਤ ਕੌਰ ਮੀਰਪੁਰ ਜੱਟਾਂ, ਰਾਣਾ ਰਾਮ ਜੀ ਦਾਸ, ਜਸਕਰਨ ਸਿੰਘ