ਵਿਧਾਇਕ ਜਿੰਪਾ ਨੇ ਭੀਮ ਨਗਰ ਵਿਚ 32 ਲੱਖ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ

ਹੁਸ਼ਿਆਰਪੁਰ- ਸ਼ਹਿਰ ਦੇ ਲੋਕਾਂ ਨੂੰ ਪਾਣੀ ਦੇ ਸੰਕਟ ਤੋਂ ਰਾਹਤ ਦੇਣ ਦੇ ਉਦੇਸ਼ ਨਾਲ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਐਤਵਾਰ ਨੂੰ ਵਾਰਡ ਨੰਬਰ 17 ਦੇ ਭੀਮ ਨਗਰ ਵਿਚ ਇਕ ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ। ਇਸ ਪ੍ਰੋਜੈਕਟ ਦੀ ਕੁੱਲ ਲਾਗਤ 32 ਲੱਖ ਰੁਪਏ ਹੋਵੇਗੀ। ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਸਮੇਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਲੱਗਭਗ 100 ਟਿਊਬਵੈੱਲ ਸਰਗਰਮੀ ਨਾਲ ਕੰਮ ਕਰ ਰਹੇ ਹਨ, ਜਿਨ੍ਹਾਂ ਦੀ ਮਦਦ ਨਾਲ ਪਾਣੀ ਦੀ ਸਪਲਾਈ ਨੂੰ ਬਿਹਤਰ ਢੰਗ ਨਾਲ ਬਣਾਈ ਰੱਖਿਆ ਗਿਆ ਹੈ।

 ਉਨ੍ਹਾਂ ਕਿਹਾ ਕਿ ਇਸ ਵਾਰ ਸ਼ਹਿਰ ਵਿਚ ਪਾਣੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਗਈ। ਜਿੰਪਾ ਨੇ ਭਰੋਸਾ ਦਿੱਤਾ ਕਿ ਭੀਮ ਨਗਰ ਵਿਚ ਲੱਗਣ ਵਾਲੇ ਇਸ ਨਵੇਂ ਟਿਊਬਵੈੱਲ ਨੂੰ 30 ਦਿਨਾਂ ਦੇ ਅੰਦਰ ਪੂਰੀ ਤਰ੍ਹਾਂ ਚਾਲੂ ਕਰ ਦਿੱਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਪਾਣੀ ਦੀ ਲੋੜੀਂਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। 
ਪਾਣੀ ਦੇ ਸੰਕਟ ਵਰਗੀਆਂ ਸਮੱਸਿਆਵਾਂ ਨੂੰ ਜੜ੍ਹੋਂ ਪੁੱਟਣ ਲਈ ਨਵੇਂ ਟਿਊਬਵੈੱਲ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਗਰਮੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਪਾਣੀ ਦੀ ਸਪਲਾਈ ਦੀ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ ਅਤੇ ਲੋੜ ਅਨੁਸਾਰ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। 
ਉਨ੍ਹਾਂ ਕਿਹਾ ਕਿ ਭੀਮ ਨਗਰ ਵਿੱਚ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਸੀ, ਜੋ ਹੁਣ ਇਸ ਨਵੇਂ ਟਿਊਬਵੈੱਲ ਨਾਲ ਹੱਲ ਹੋ ਜਾਵੇਗੀ। ਵਿਧਾਇਕ ਜਿੰਪਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ਼ਹਿਰ ਦੇ ਹੋਰ ਹਿੱਸਿਆਂ ਵਿਚ ਵੀ ਅਜਿਹੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾਣਗੀਆਂ, ਤਾਂ ਜੋ ਹੁਸ਼ਿਆਰਪੁਰ ਦੇ ਨਾਗਰਿਕਾਂ ਨੂੰ ਬਿਹਤਰ ਰਹਿਣ-ਸਹਿਣ ਦੀਆਂ ਸਹੂਲਤਾਂ ਮਿਲ ਸਕਣ।