ਖ਼ਾਲਸਾ ਕਾਲਜ ਦੇ ਵੱਖ-ਵੱਖ ਕਲਾਸਾਂ ਦੇ ਨਤੀਜੇ ਸ਼ਾਨਦਾਰ ਰਹੇ

ਗੜ੍ਹਸ਼ੰਕਰ- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਬੀ.ਏ. ਤੀਜਾ ਸਮੈਸਟਰ, ਐੱਮ.ਏ. ਹਿਸਟਰੀ ਤੀਜਾ ਸਮੈਸਟਰ ਅਤੇ ਐੱਮ.ਐੱਸ.ਸੀ. ਕਮਿਸਟਰੀ ਤੀਜਾ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ ਹਨ। ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਨਤੀਜਿਆਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਬੀ.ਏ. ਤੀਜਾ ਸਮੈਸਟਰ ਦੇ ਸ਼ਾਨਦਾਰ ਰਹੇ ਨਤੀਜੇ ਵਿਚ ਵਿਦਿਆਰਥਣ ਜਸਮੀਨ ਕੌਰ ਨੇ 76.70 ਫੀਸਦੀ ਅਤੇ ਗੁਰਪ੍ਰੀਤ ਸਿੰਘ ਪਾਬਲਾ ਨੇ 76.70 ਅੰਕ ਲੈ ਕੇ ਕਲਾਸ ਵਿਚੋਂ ਪਹਿਲਾ ਸਥਾਨ, ਰਣਵੀਰ ਕੌਰ ਨੇ 75.7 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਤੇ ਗੁਰਪ੍ਰੀਤ ਨੇ 75.2 ਤੀਜਾ ਸਥਾਨ ਹਾਸਿਲ ਕੀਤਾ ਹੈ।

ਐੱਮ.ਏ. ਹਿਸਟਰੀ ਤੀਜੇ ਸਮੈਸਟਰ ਦੇ ਸ਼ਾਨਦਾਰ ਨਤੀਜੇ ਵਿਚ ਵਿਦਿਆਰਥਣ ਬਲਜੀਤ ਕੌਰ ਨੇ 84.25 ਫੀਸਦੀ ਅੰਕ ਲੈ ਕੇ ਪੰਜਾਬ ਯੂਨੀਵਰਸਿਟੀ ਅਤੇ ਕਾਲਜ ਵਿਚੋਂ ਪਹਿਲਾ ਸਥਾਨ, ਸੋਨਾਲੀ ਨੇ 73.25 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਕੋਮਲ ਰਾਣੀ ਨੇ 72.5 ਫੀਸਦੀ ਅੰਕ ਲੈ ਕੇ ਤੀਜਾ ਹਾਸਿਲ ਕੀਤਾ ਹੈ। ਐੱਮ.ਐੱਸ.ਸੀ. ਕਮਿਸਟਰੀ ਤੀਜੇ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਭਾਵਨਾ ਨੇ 68.07 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਸਵਾਤੀ ਨੇ 67.8 ਫੀਸਦੀ ਅੰਕ ਲੈ ਕੇ ਦੂਜਾ ਅਤੇ ਰਿਆ ਨੇ 65 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ।
 ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਵਿਭਾਗ ਮੁੱਖੀ ਤੇ ਸਟਾਫ਼ ਨੂੰ ਵਧਾਈ ਦਿੰਦਿਆ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।