ਸਮਾਣਾ ਨੇੜੇ ਧਾਗਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
ਪਟਿਆਲਾ, 9 ਮਈ - ਪਟਿਆਲਾ-ਸਮਾਣਾ ਰੋਡ 'ਤੇ ਸਥਿਤ ਇੱਕ ਧਾਗਾ ਫੈਕਟਰੀ ਵਿੱਚ ਜ਼ਬਰਦਸਤ ਅੱਗ ਲੱਗ ਗਈ। ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ ਨੁਕਸਾਨ ਤਾਂ ਲੱਖਾਂ ਦਾ ਹੋ ਗਿਆ ਪਰ ਕੋਈ ਜਾਨੀ ਨੁਕਸਾਨ ਹੋਣੋਂ ਬਚ ਗਿਆ ਜਦਕਿ ਘਟਨਾ ਸਮੇਂ ਫੈਕਟਰੀ ਵਿੱਚ ਮਜ਼ਦੂਰ ਕੰਮ ਕਰ ਰਹੇ ਸਨ, ਜਿਨ੍ਹਾਂ ਨੇ ਸ਼ਾਰਟ ਸਰਕਟ ਹੁੰਦੇ ਹੀ ਮਾਲਕ ਨੂੰ ਸੂਚਨਾ ਦਿੱਤੀ।

ਅੱਗ ਤੇਜ਼ੀ ਨਾਲ ਫੈਲ ਗਈ ਅਤੇ ਕੁਝ ਹੀ ਸਮੇਂ ਵਿੱਚ ਫੈਕਟਰੀ ਨੂੰ ਆਪਣੇ ਕਲਾਵੇ ਵਿੱਚ ਲੈ ਲਿਆ। ਪਟਿਆਲਾ ਅਤੇ ਸਮਾਣਾ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ 2 ਘੰਟੇ ਦੀ ਜੱਦੋਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।